ਕਾਂਗਰਸ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਹੋਣਗੇ ਜਲੰਧਰ ਤੋਂ ਭਾਜਪਾ ਦੇ ਉਮੀਦਵਾਰ ?
ਚੰਡੀਗੜ੍ਹ 6 ਅਪ੍ਰੈਲ ( ਹਰਪ੍ਰੀਤ ਸਿੰਘ ਜੱਸੋਵਾਲ ) ਪੰਜਾਬ ਵਿੱਚ ਇਸ ਸਮੇਂ ਜਲੰਧਰ ਜਿਮਨੀ ਚੋਣ ਨੂੰ ਲੈ ਕੇ ਰਾਜਨੀਤਿ ਮਾਹੌਲ ਪੂਰੀ ਤਰ੍ਹਾਂ ਦੇ ਨਾਲ ਗਰਮਾਇਆ ਹੋਇਆ ਹੈ । ਪੰਜਾਬ ਦੇ ਕਾਂਗਰਸ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਬਾਰੇ ਸਿਆਸੀ ਗਲਿਆਰਿਆਂ ਦੇ ਵਿਚ ਹਲਚਲ ਦੇ ਨਾਲ ਇਕ ਖਬਰ ਵਾਇਰਲ ਹੋ ਰਹੀ ਹੈ ਜਿਸ ਵਿਚ ਕਿਹਾ ਜਾ ਰਿਹਾ ਹੈ ਕਿ ਚਰਨਜੀਤ ਸਿੰਘ ਚੰਨੀ ਜਲੰਧਰ ਤੋਂ ਭਾਜਪਾ ਦੀ ਜ਼ਿਮਨੀ ਚੋਣ ਲਈ ਉਮੀਦਵਾਰ ਹੋਣਗੇ । ਚਰਨਜੀਤ ਸਿੰਘ ਚੰਨੀ ਕਾਂਗਰਸ ਤੋਂ ਐਮ ਐਲ ਏ ਵੀ ਰਹੇ ਨੇ ਮੰਤਰੀ ਵੀ ਰਹੇ ਅਤੇ ਉਸ ਤੋਂ ਬਾਅਦ ਕਾਂਗਰਸ ਸਰਕਾਰ ਵੇਲੇ ਹੀ ਪੰਜਾਬ ਦੇ ਤਿੰਨ ਮਹੀਨੇ ਦੇ ਲਈ ਮੁੱਖ ਮੰਤਰੀ ਵੀ ਬਣੇ । ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ਤੋਂ ਬਾਅਦ ਲਗਾਤਾਰ ਉਨ੍ਹਾਂ ਦੇ ਉੱਪਰ ਸ਼ਿਕੰਜ਼ਾ ਕੱਸਿਆ ਜਾ ਰਿਹਾ ਸੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਫੇਰੀ ਨੂੰ ਲੈ ਕੇ ਵੀ ਕੇਂਦਰ ਸਰਕਾਰ ਤੇ ਚੰਨੀ ਦੇ ਵਿਚਕਾਰ ਟਸਲ ਚਲ ਰਹੀ ਹੈ ਹੁਣ ਇਹ ਖਬਰ ਆ ਰਹੀ ਹੈ ਕਿ ਚਰਨਜੀਤ ਸਿੰਘ ਚੰਨੀ ਭਾਰਤੀ ਜਨਤਾ ਪਾਰਟੀ ਦੇ ਵਿੱਚ ਸ਼ਾਮਲ ਹੋਣਗੇ ਤੇ ਜਲੰਧਰ ਤੋਂ ਜ਼ਿਮਨੀ ਚੋਣ ਮੈਂਬਰ ਪਾਰਲੀਮੈਂਟ ਦੇ ਲਈ ਉਸਦੇ ਉਮੀਦਵਾਰ ਹੋਣਗੇ ਇਸ ਗੱਲ ਦੇ ਵਿਚ ਕਿੰਨੀ ਸਚਾਈ ਹੈ ਕੁਝ ਸਮੇਂ ਬਾਅਦ ਕਲੀਅਰ ਹੋ ਜਾਵੇਗਾ ਇਸਦੇ ਨਾਲ ਨਾਲ ਭਾਜਪਾ ਦੇ ਸ਼ਾਮਲ ਹੋਣ ਵਾਲਿਆਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ ਪੰਜਾਬ ਦੇ ਇਕ ਹੋਰ ਕਾਂਗਰਸੀ ਲੀਡਰ ਜੋ ਕਿ ਚਰਨਜੀਤ ਸਿੰਘ ਚੰਨੀ ਦੇ ਰਿਸ਼ਤੇਦਾਰ ਦੇ ਵੀ ਭਾਜਪਾ ਵਿੱਚ ਸ਼ਾਮਲ ਹੋਣ ਦੀ ਖਬਰ ਆ ਰਹੀ ਹੈ ।