Editor-In-Chief

spot_imgspot_img

ਡੀ ਸੀ ਮੋਹਾਲੀ ਵਲੋਂ ਕਣਕ ਦੀ ਖਰੀਦ ਲਈ ਪ੍ਰਬੰਧਾਂ ਦੇ ਲਈ ਹਦਾਇਤਾਂ ਜਾਰੀ

Date:

ਡੀ ਸੀ ਮੋਹਾਲੀ ਵਲੋਂ ਕਣਕ ਦੀ ਖਰੀਦ ਲਈ ਪ੍ਰਬੰਧਾਂ ਦੇ ਲਈ ਹਦਾਇਤਾਂ ਜਾਰੀ

ਆਸ਼ਿਕਾ ਜੈਨ ਵੱਲੋਂ ਕਿਸਾਨਾਂ ਨੂੰ ਮੰਡੀਆਂ ਵਿੱਚ ਸੁੱਕੀ ਕਣਕ ਲਿਆਉਣ ਦੀ ਅਪੀਲ
ਚੰਡੀਗੜ੍ਹ, 31 ਮਾਰਚ ( ਹਰਪ੍ਰੀਤ ਸਿੰਘ ਜੱਸੋਵਾਲ )
ਪਹਿਲੀ ਅਪ੍ਰੈਲ ਤੋਂ ਸ਼ੁਰੂ ਹੋਣ ਵਾਲੀ ਕਣਕ ਦੀ ਖਰੀਦ ਲਈ ਪ੍ਰਬੰਧਾਂ ਦਾ ਜਾਇਜ਼ਾ ਲੈਂਦੇ ਹੋਏ ਡਿਪਟੀ ਕਸ਼ਿਨਰ ਆਸ਼ਿਕਾ ਜੈਨ ਨੇ ਹਾੜ੍ਹੀ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਹਨ। ਇਸੇ ਦੌਰਾਨ ਹੀ ਉਨ੍ਹਾਂ ਨੇ ਕਿਸਾਨਾਂ ਨੂੰ ਵੀ ਮੰਡੀਆਂ ਵਿੱਚ ਸੁੱਕੀ ਹੋਈ ਕਣਕ ਲਿਆਉਣ ਦੀ ਅਪੀਲ ਕੀਤੀ ਹੈ ਤਾਂ ਜੋ ਮੰਡੀਆਂ ਵਿੱਚ ਖਰੀਦ ਪ੍ਰਕਿਰਿਆ ਦੌਰਾਨ ਕੋਈ ਵੀ ਮੁਸ਼ਕਲ ਨਾ ਆਵੇ।
ਪਹਿਲੀ ਅਪ੍ਰੈਲ, 2023 ਤੋਂ ਸ਼ੁਰੂ ਹੋਣ ਵਾਲੇ ਆਗਾਮੀ ਹਾੜੀ ਮੰਡੀਕਰਨ ਸੀਜ਼ਨ (ਆਰ.ਐਮ.ਐਸ.) ਦੌਰਾਨ ਕਣਕ ਦੀ ਖਰੀਦ ਬਾਰੇ ਅੱਜ ਸਥਾਨਿਕ ਪ੍ਰਬੰਧਕੀ ਕੰਪਲੈਕਸ ਵਿੱਚ ਇੱਕ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਸ੍ਰੀਮਤੀ ਆਸ਼ਿਕਾ ਜੈਨ ਨੇ ਦੱਸਿਆ ਕਿ ਇਸ ਸਾਲ ਜ਼ਿਲ੍ਹੇ ਵਿੱਚ 46000 ਹੈਕਟੇਅਰ ਰਕਬੇ ਵਿੱਚ ਕਣਕ ਬੀਜੀ ਗਈ ਹੈ ਅਤੇ 1,96,000 ਮੀਟਰਿਕ ਟਨ ਕਣਕ ਹੋਣ ਦੀ ਸੰਭਾਵਨਾ ਹੈ। ਉਨ੍ਹਾਂ ਅੱਜੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਖਰੀਦ ਲਈ 1,39,053 ਮੀਟਰਿਕ ਟਨ ਕਣਕ ਆਉਣ ਦੀ ਸੰਭਾਵਨਾ ਹੈ। ਉਨ੍ਹਾਂ ਕਿਹਾ ਪੰਜਾਬ ਸਰਕਾਰ ਕਿਸਾਨਾਂ ਦਾ ਇੱਕ ਇੱਕ ਦਾਣਾ ਚੁੱਕਣ ਲਈ ਵਚਨਬੱਧ ਹੈ। ਇਸ ਕਰਕੇ ਸਾਰੀਆਂ ਮੰਡੀਆਂ ਵਿੱਚ ਕਿਸੇ ਵੀ ਤਰ੍ਹਾਂ ਦੇ ਪ੍ਰਬੰਧ ਵਿੱਚ ਕੋਈ ਊਣਤਾਈ ਨਹੀਂ ਰਹਿਣੀ ਚਾਹੀਦੀ।
ਮੰਡੀਆਂ ਦੇ ਰੱਖ ਰਖਾਵ ਅਤੇ ਸਫ਼ਾਈ ਦੇ ਪੁਖਤਾ ਪ੍ਰਬੰਧ ਕੀਤੇ ਜਾਣ ਦੀ ਹਦਾਇਤ ਕਰਦੇ ਹੋਏ ਡਿਪਟੀ ਕਸ਼ਿਨਰ ਨੇ ਕਿਹਾ ਕਿ ਸਾਰੇ ਖਰੀਦ ਕੇਂਦਰਾਂ ਵਿੱਚ ਫਸਟ-ਏਡ ਕਿੱਟਾਂ ਮੁਹੱਈਆ ਕਰਵਾਈਆਂ ਜਾਣ ਤਾਂ ਜੋ ਕਿਸੇ ਵੀ ਅਣਸੁਖਾਵੀਂ ਘਟਨਾ ਦੌਰਾਨ ਮੁਢਲੀ ਸਹਿਾਤੀ ਦਿੱ ਜਾ ਸਕੇ। ਉਨ੍ਹਾਂ ਨੇ ਮੰਡੀਆਂ ਵਿੱਚ ਪੀਣ ਵਾਲੇ ਪਾਣੀ ਅਤੇ ਪਖਾਨਿਆਂ ਦੇ ਪੁਖਤਾ ਪ੍ਰਬੰਧ ਕੀਤੇ ਜਾਣ ਲਈ ਵੀ ਨਿਰਦੇਸ਼ ਦਿੱਤੇ। ਸ੍ਰੀਮਤੀ ਆਸ਼ਿਕਾ ਜੈਨ ਨੇ ਖਰੀਦ ਕੇਂਦਰ ਤੋਂ ਸਟੋਰੇਜ ਪੁਆਇੰਟ ਤੱਕ ਕਣਕ ਦੀ ਢੋਆ-ਢੁਆਈ ਲਈ ਵਰਤੇ ਜਾਣ ਵਾਲੇ ਸਾਰੇ ਟਰਾਂਸਪੋਰਟ ਵਾਹਨਾਂ ਵਿੱਚ ਵਾਹਨ ਟਰੈਕਿੰਗ ਸਿਸਟਮ ਯਕੀਨੀ ਬਨਾਉਣ ਲਈ ਆਖਿਆ। ਉਨ੍ਹਾਂ ਨੇ ਪਹਿਲੇ ਦਿਨ ਤੋਂ ਹੀ ਫ਼ਸਲ ਦੀਆਂ ਅਦਾਇਗੀਆਂ ਯਕੀਨੀ ਬਣਾਉਣ ਲਈ ਵੀ ਨਿਰਦੇਸ਼ ਜਾਰੀ ਕੀਤੇ।
ਡਿਪਟੀ ਕਸ਼ਿਨਰ ਨੇ ਖਰੀਦ ਸਮੇਂ ਦੌਰਾਨ ਮੀਂਹ ਪੈਣ ਦੀ ਸੂਰਤ ਵਿੱਚ ਸੱਕਸ਼ਨ ਮਸ਼ੀਨਾਂ ਅਤੇ ਲੋੜੀਂਦੀ ਲੇਬਰ ਉਪਲਬਧ ਹੋਣ ਨੂੰ ਯਕੀਨੀ ਬਣਾਉਣ ਲਈ ਵੀ ਕਿਹਾ। ਉਨ੍ਹਾਂ ਨੇ ਖਰੀਦ ਪ੍ਰਬੰਧਾਂ ਨਾਲ ਜੁੜੇ ਹੋਏ ਅਧਿਕਾਰੀਆਂ ਨੂੰ ਮੰਡੀਆਂ ਵਿੱਚ ਪੂਰੀ ਚੌਕਸੀ ਵਰਤਣ ਦੀ ਹਿਦਾਇਤ ਕੀਤੀ ਗਈ ਤਾਂ ਜੋ ਕਿਸਾਨਾਂ ਨੂੰ ਕੋਈ ਵੀ ਸਮੱਸਿਆ ਪੇਸ਼ ਨਾ ਆਵੇ।
ਐਸੋਸ਼ੀਏਸ਼ਾਂ ਨਾਲ ਮੀਟਿੰਗ- ਇਸੇ ਦੌਰਾਨ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਆੜ੍ਹਤੀ ਐਸੋਸ਼ੀਏਸ਼ਨ, ਲੇਬਰ ਯੂਨੀਅਨਾਂ ਅਤੇ ਟਰਾਂਸਪੋਰਟ ਕੰਟਰੈਕਟਰਾਂ ਨਾਲ ਵੀ ਮੀਟਿੰਗ ਕੀਤੀ। ਉਨ੍ਹਾਂ ਨੇ ਸਭਨਾਂ ਦੇ ਪੱਖ ਬਹੁਤ ਧਿਆਨ ਨਾਲ ਸੁਣੇ ਅਤੇ ਉਨ੍ਹਾਂ ਵੱਲੋਂ ਉਠਾਏ ਗਏ ਵੱਖ ਵੱਖ ਮੁੱਦਿਆਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਦਾ ਭਰੋਸਾ ਦੁਵਾਇਆ।
ਮੀਟਿੰਗ ਵਿੱਚ ਏ.ਡੀ.ਸੀ. (ਯੂ.ਡੀ.) ਸੀ੍ਰ ਦਮਨਜੀਤ ਸਿੰਘ ਮਾਨ, ਐੱਸ.ਡੀ.ਐੱਮ. ਮੋਹਾਲੀ ਸਰਬਜੀਤ ਕੌਰ, ਐੱਸ.ਡੀ.ਐੱਮ. ਡੇਰਾਬਸੀ ਹਿਮਾਂਸ਼ੂ ਗੁਪਤਾ ਤੋਂ ਇਲਾਵਾ ਖੁਰਾਕ ਤੇ ਸਿਵਲ ਸਪਲਾਈ, ਮੰਡੀ ਬੋਰਡ ਅਤੇ ਵੱਖ ਵੱਖ ਏਜਸੀਆਂ ਦੇ ਨੁਮਾਇੰਦੇ ਮੌਜੂਦ ਸਨ।

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

ਹਿਮਾਚਲ ਪ੍ਰਦੇਸ਼ ਦੇ ਉੱਚਾਈ ਵਾਲੇ ਇਲਾਕਿਆਂ ਵਿੱਚ ਬਰਫ਼ਬਾਰੀ ਸ਼ੁਰੂ

ਸ਼ਿਮਲਾ,30 ਨਵੰਬਰ,(ਹਰਪ੍ਰੀਤ ਸਿੰਘ ਜੱਸੋਵਾਲ):- ਸ਼ਿਮਲਾ ਦੇ ਸ੍ਰੀਰਾਇਕੋਟੀ ਮੰਦਿਰ (Sriraikoti...

ਪੰਜਾਬ ਸਰਕਾਰ ਨੇ 28 ਦਸੰਬਰ ਨੂੰ ਸੂਬੇ ‘ਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ

ਚੰਡੀਗੜ੍ਹ,30 ਨਵੰਬਰ (ਹਰਪ੍ਰੀਤ ਸਿੰਘ ਜੱਸੋਵਾਲ):- ਪੰਜਾਬ ਸਰਕਾਰ (Punjab Govt)...

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਰਨਗੇ ਕੀਰਤਪੁਰ-ਮਨਾਲੀ ਫੋਰਲੇਨ ਦਾ ਉਦਘਾਟਨ

ਚੰਡੀਗੜ੍ਹ,30 ਨਵੰਬਰ,(ਹਰਪ੍ਰੀਤ ਸਿੰਘ ਜੱਸੋਵਾਲ):- ਹਿਮਾਚਲ ਪ੍ਰਦੇਸ਼ (Himachal Pradesh) ਵਿੱਚ...

ਸਾਧੂ ਸਿੰਘ ਧਰਮਸੋਤ ਦੇ ਘਰ ED ਟੀਮ ਵੱਲੋਂ ਛਾਪੇਮਾਰੀ

ਚੰਡੀਗੜ੍ਹ,30 ਨਵੰਬਰ (ਹਰਪ੍ਰੀਤ ਸਿੰਘ ਜੱਸੋਵਾਲ):- ਕਾਂਗਰਸ ਸਰਕਾਰ ‘ਚ ਮੁੱਖ...