Editor-In-Chief

spot_imgspot_img

ਬੀਜੇਪੀ ਦੇ 44 ਵੇਂ ਸਥਾਪਨਾ ਦਿਹਾੜੇ ਮੌਕੇ ਪੰਜਾਬ ਭਾਜਪਾ ਦੇ ਸੂਬਾ ਦਫ਼ਤਰ ਚੰਡੀਗੜ ਵਿਖੇ ਲਹਿਰਾਇਆ ਪਾਰਟੀ ਦਾ ਝੰਡਾ

Date:

ਬੀਜੇਪੀ ਦੇ 44 ਵੇਂ ਸਥਾਪਨਾ ਦਿਹਾੜੇ ਮੌਕੇ ਪੰਜਾਬ ਭਾਜਪਾ ਦੇ ਸੂਬਾ ਦਫ਼ਤਰ ਚੰਡੀਗੜ ਚ ਲਹਿਰਾਇਆ ਪਾਰਟੀ ਦਾ ਝੰਡਾ

ਦੇਸ਼ ਵਾਸੀਆਂ ਦੇ ਸਾਰੇ ਸੁਪਨਿਆ ਨੂੰ ਪੂਰੇ ਕਰੇਗੀ ਭਾਜਪਾ : ਸੌਦਾਨ ਸਿੰਘ

ਚੰਡੀਗੜ: 6 ਅਪ੍ਰੈਲ ( ਹਰਪ੍ਰੀਤ ਸਿੰਘ ਜੱਸੋਵਾਲ ), ਭਾਰਤੀ ਜਨਤਾ ਪਾਰਟੀ ਪੰਜਾਬ ਵਲੋਂ ਅੱਜ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਮੁੱਖ ਦਫਤਰ ਚੰਡੀਗੜ੍ਹ ਵਿਖੇ ਮਨਾਏ ਗਏ ਪਾਰਟੀ ਦੇ 44ਵੇ ਸਥਾਪਨਾ ਦਿਵਸ ਮੌਕੇ ਕੌਮੀ ਮੀਤ ਪ੍ਰਧਾਨ ਸੌਦਾਨ ਸਿੰਘ ਨੇ ਪਾਰਟੀ ਦਾ ਝੰਡਾ ਲਹਿਰਾਇਆ। ਇਸ ਮੌਕੇ ਉਹਨਾਂ ਦੇ ਨਾਲ ਭਾਜਪਾ ਦੇ ਕੌਮੀ ਸਕੱਤਰ ਡਾਕਟਰ ਨਰਿੰਦਰ ਸਿੰਘ ਰੈਨਾ, ਸੂਬਾ ਜਨਰਲ ਸਕੱਤਰ ਮੋਨਾ ਜੈਸਵਾਲ, ਸੂਬਾ ਮੀਤ ਪ੍ਰਧਾਨ ਡਾ. ਸੁਭਾਸ਼ ਸ਼ਰਮਾ ਅਤੇ ਕੇਵਲ ਸਿੰਘ ਢਿੱਲੋਂ, ਜੈਸਮੀਨ ਸੰਧੇਵਾਲਿਆ ਵੀ ਮੌਜੂਦ ਸਨ। ਇਸ ਮੌਕੇ ਸੌਦਾਨ ਸਿੰਘ ਨੇ ਪੰਜਾਬ ਭਾਜਪਾ ਦੀ ਲੀਡਰਸ਼ਿਪ ਨਾਲ ਬੈਠ ਕੇ ਟੀ ਵੀ ਸਕਰੀਨ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਲਾਈਵ ਭਾਸ਼ਣ ਸੁਣਿਆ।
ਸੌਦਾਨ ਸਿੰਘ ਨੇ ਇਸ ਮੋਕੇ ਉਹਨਾਂ ਨੇ ਪਾਰਟੀ ਦੇ ਵਰਕਰਾਂ ਤੇ ਲੀਡਰਾਂ ਨੂੰ ਭਾਜਪਾ ਦੇ ਸਥਾਪਨਾ ਦਿਹਾੜੇ ਦੀਆਂ ਵਧਾਈਆਂ ਦਿੰਦੇ ਹੋਏ ਕਿਹਾ ਕਿ ਪਾਰਟੀ ਨੂੰ ਇਹ ਮੁਕਾਮ ਵਰਕਰਾਂ ਦੀ ਸਖ਼ਤ ਮਿਹਨਤ, ਤਪੱਸਿਆ, ਰਸ਼ਟਰ ਪ੍ਰੇਮ ਅਤੇ ਕੁਰਬਾਨੀਆਂ ਸਦਕਾ ਹਾਸਲ ਕੀਤਾ ਹੈ। ਉਹਨਾਂ ਕਿਹਾ ਕਿ ਪਾਰਟੀ ਦੇ ਸਾਰੇ ਵਰਕਰ ਮਿਲ ਕੇ ਅੰਮ੍ਰਿਤ ਕਾਲ ਨੂੰ ਸਫਲ ਬਣਾਉਣ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਭਾਰਤ ਨੂੰ 2047 ਤੱਕ ਵਿਕਸਤ ਦੇਸ਼ ਬਣਾਉਣ ਦੇ ਸੁਪਨੇ ਨੂੰ ਪੂਰਾ ਕਰਨ ਵਿੱਚ ਆਪਣਾ ਅਹਿਮ ਯੋਗਦਾਨ ਪਾਉਣ। ਉਹਨਾ ਕਿਹਾ ਕਿ ਭਾਜਪਾ ਲਈ ਰਾਸ਼ਟਰ ਪ੍ਰੇਮ ਸ਼ਭ ਤੋਂ ਉੱਪਰ ਹੈ। ਉਹਨਾ ਕਿਹਾ ਕਿ ਸ਼ਭ ਕਾ ਸਾਥ, ਸਭ ਕਾ ਵਿਕਾਸ, ਸਭ ਕਾ ਵਿਸ਼ਵਾਸ, ਸਰਬ ਜਨ ਦੇ ਹਿੱਤਾ ਦਾ ਧਿਆਨ ਰੱਖਣਾ ਭਾਜਪਾ ਦਾ ਮੁੱਖ ਏਜੰਡਾ ਅਤੇ ਉਦੇਸ਼ ਹੈ। ਉਹਨਾ ਕਿਹਾ ਕਿ ਨਰਿੰਦਰ ਮੋਦੀ ਸਰਕਾਰ ਨੇ ਸਾਰੀਆਂ ਭਲਾਈ ਸਕੀਮਾਂ ਬਿਨਾ ਕਿਸੇ ਭੇਦ-ਭਾਵ ਦੇ ਸਫਲਤਾ ਪੂਰਵਕ ਲਾਗੂ ਕੀਤੀਆਂ ਹਨ। ਉਹਨਾਂ ਕਿਹਾ ਕਿ ਦੱਬੇ ਕੁਚਲੇ ਲੋੜਵੰਦਾ ਅਤੇ ਗਰੀਬਾਂ ਲਈ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਰਤੀ ਜਨਤਾ ਪਾਰਟੀ ਹੀ ਆਸ ਦੀ ਕਿਰਨ ਹੈ। ਉਹਨਾਂ ਕਿਹਾ ਭਾਜਪਾ ਨੂੰ ਸਮਾਜ ਦੇ ਸਾਰੇ ਵਰਗਾਂ ਦਾ ਅਸ਼ੀਰਵਾਦ ਮਿਲ ਰਿਹਾ ਹੈ। ਉਹਨਾਂ ਕਿਹਾ ਕਿ ਭਾਜਪਾ ਦੇਸ਼ ਵਾਸੀਆਂ ਦੇ ਸਾਰੇ ਸੁਪਨਿਆਂ ਨੂੰ ਪੂਰਾ ਕਰੇਗੀ। ਉਹਨਾਂ ਅੱਜ ਹਨੂਮਾਨ ਜੇਅੰਤੀ ਦੀਆਂ ਵੀ ਸਾਰੇ ਦੇਸ਼ ਵਾਸੀਆਂ ਨੂੰ ਵਧਾਈਆਂ ਤੇ ਸ਼ੁਭਕਾਮਨਾਵਾ ਦਿੱਤੀਆਂ।
ਇਸ ਮੌਕੇ ਐਨ ਕੇ ਵਰਮਾ, ਮੋਹਾਲੀ ਦੇ ਜਿਲਾ ਪ੍ਰਧਾਨ ਸ਼ੰਜੀਵ ਵਸ਼ਿਸ਼ਟ, ਸੂਬਾ ਮੀਡੀਆ ਸਹਿ ਸਕੱਤਰ ਹਰਦੇਵ ਸਿੰਘ ਉੱਭਾ ਆਦਿ ਵੀ ਹਾਜਰ ਸਨI

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ ਚੰਡੀਗੜ...

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ ਲੁਧਿਆਣਾ 19 ਜੂਨ...

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ ਦਾ ਪਰਦਾਫਾਸ਼

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ...