Editor-In-Chief

spot_imgspot_img

ਮੁੱਖ ਸੇਵਾਦਾਰ ਪਰਵਿੰਦਰ ਸਿੰਘ ਸੋਹਾਣਾ ਨੇ ਸੈਕਟਰ-86 ਵਿੱਚ ਖੋਲ੍ਹਿਆ ਸ਼੍ਰੋਮਣੀ ਅਕਾਲੀ ਦਲ ਹਲਕਾ ਮੋਹਾਲੀ ਦਾ ਦਫ਼ਤਰ

Date:

ਮੁੱਖ ਸੇਵਾਦਾਰ ਪਰਵਿੰਦਰ ਸਿੰਘ ਸੋਹਾਣਾ ਨੇ ਸੈਕਟਰ-86 ਵਿੱਚ ਖੋਲ੍ਹਿਆ ਸ਼੍ਰੋਮਣੀ ਅਕਾਲੀ ਦਲ ਹਲਕਾ ਮੋਹਾਲੀ ਦਾ ਦਫ਼ਤਰ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡਪਾਠ ਦੇ ਭੋਗ ਪਾਉਣ ਉਪਰੰਤ ਕੀਤਾ ਸ਼ੁੱਭ ਆਰੰਭ

ਸ਼੍ਰੋਮਣੀ ਅਕਾਲੀ ਦਲ ਦੇ ਬਾਬਾ ਬੋਹੜ ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੂੰ ਦਿੱਤੀ ਸ਼ਰਧਾਂਜਲੀ

ਹਲਕਾ ਦਫਤਰ ਦੇ ਉਦਘਾਟਨ ਮੌਕੇ ਵੱਡੀ ਗਿਣਤੀ ਅਕਾਲੀ ਆਗੂਆਂ ਅਤੇ ਵਰਕਰਾਂ ਦਾ ਜੁੜਨਾ ਇਕਜੁਟਤਾ ਦਾ ਪ੍ਰਤੀਕ : ਪ੍ਰੋਫੈਸਰ ਚੰਦੂਮਾਜਰਾ

ਹਲਕਾ ਦਫ਼ਤਰ ਤੋਂ ਹੋਵੇਗਾ ਹਲਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ : ਪਰਵਿੰਦਰ ਸਿੰਘ ਸੋਹਾਣਾ

ਮੋਹਾਲੀ 21 ਮਈ ( ਹਰਪ੍ਰੀਤ ਸਿੰਘ ਜੱਸੋਵਾਲ ) ਸ਼੍ਰੋਮਣੀ ਅਕਾਲੀ ਦਲ ਹਲਕਾ ਮੋਹਾਲੀ ਦਾ ਦਫ਼ਤਰ ਅੱਜ ਪਰਵਿੰਦਰ ਸਿੰਘ ਸੋਹਾਣਾ, ਮੁੱਖ ਸੇਵਾਦਾਰ ਹਲਕਾ ਮੋਹਾਲੀ ਵੱਲੋਂ ਸੈਕਟਰ 86 ਪ੍ਰੀਤ ਸਿਟੀ ਵਿਖੇ ਖੋਲ੍ਹਿਆ ਗਿਆ ਹੈ। ਦਫਤਰ ਦੇ ਉਦਘਾਟਨ ਤੋਂ ਪਹਿਲਾਂ ਸ਼੍ਰੀ ਗੁਰੂ ਗਰੰਥ ਸਾਹਿਬ ਜੀ ਦੇ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਗੁਰੂ ਸਾਹਿਬ ਦਾ ਓਟ ਆਸਰਾ ਲੈ ਕੇ ਦਫ਼ਤਰ ਦਾ ਸ਼ੁੱਭ ਆਰੰਭ ਕੀਤਾ ਗਿਆ। ਭੋਗ ਉਪਰੰਤ ਭਾਈ ਸਰਬਜੀਤ ਸਿੰਘ ਪਟਨਾ ਸਾਹਿਬ ਵਾਲਿਆਂ ਨੇ ਗੁਰਬਾਣੀ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਬਾਬਾ ਬੋਹੜ ਸ੍ਰ ਪ੍ਰਕਾਸ਼ ਸਿੰਘ ਬਾਦਲ ਨੂੰ ਸ਼ਰਧਾਂਜਲੀ ਦਿੱਤੀ ਗਈ। ਇਸ ਮੌਕੇ ਡਾਕਟਰ ਦਲਜੀਤ ਸਿੰਘ ਚੀਮਾ ਸਾਬਕਾ ਮੰਤਰੀ ਤੇ ਨਰਿੰਦਰ ਸ਼ਰਮਾ ਸਾਬਕਾ ਵਿਧਾਇਕ ਨੇ ਵੀ ਹਾਜ਼ਰੀ ਲਵਾਈ।

 

ਇਸ ਮੌਕੇ ਵਿਸ਼ੇਸ਼ ਤੌਰ ਤੇ ਪਹੁੰਚੇ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕੇ ਪਰਵਿੰਦਰ ਸਿੰਘ ਸੋਹਾਣਾ ਵੱਲੋਂ ਖੋਲ੍ਹੇ ਗਏ ਇਸ ਦਫ਼ਤਰ ਨਾਲ ਸ਼੍ਰੋਮਣੀ ਅਕਾਲੀ ਦਲ ਨੂੰ ਹਲਕੇ ਵਿੱਚ ਮਜਬੂਤੀ ਅਤੇ ਸ਼ਕਤੀ ਮਿਲੇਗੀ। ਉਨ੍ਹਾਂ ਕਿਹਾ ਕਿ ਜਥੇਬੰਦੀ ਨੂੰ ਹਲਕਾ ਦਫ਼ਤਰ ਦੀ ਬਹੁਤ ਲੋੜ ਵੀ ਸੀ। ਉਨ੍ਹਾਂ ਕਿਹਾ ਕਿ ਹਲਕਾ ਦਫਤਰ ਦੇ ਸ਼ੁਭ ਆਰੰਭ ਮੌਕੇ ਪਾਰਟੀ ਆਗੂਆਂ ਅਤੇ ਵਰਕਰਾਂ ਦਾ ਵੱਡੀ ਗਿਣਤੀ ਵਿਚ ਜੁੜਨਾ ਪਾਰਟੀ ਦੀ ਇੱਕਜੁਟਤਾ ਦਾ ਪ੍ਰਤੀਕ ਹੈ ‌‌। ਉਨ੍ਹਾਂ ਕਿਹਾ ਕਿ ਮੁਹਾਲੀ ਸ਼ਹਿਰ ਅੰਤਰਰਾਸ਼ਟਰੀ ਪੱਧਰ ਤੇ ਆਪਣੀ ਪਛਾਣ ਰੱਖਦਾ ਹੈ ਅਤੇ ਇਸ ਦੇ ਵਿਕਾਸ ਵਿੱਚ ਅਕਾਲੀ ਦਲ ਅਤੇ ਖਾਸ ਤੌਰ ਤੇ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਹੇਠਲੀ ਸਰਕਾਰ ਦਾ ਬਹੁਤ ਵੱਡਾ ਯੋਗਦਾਨ ਰਿਹਾ ਹੈ।

 

ਉਨ੍ਹਾਂ ਕਿਹਾ ਕਿ ਪੰਜਾਬ ਅੱਜ ਬਹੁਤ ਵੱਡੀ ਕਠਨਾਈ ਦੇ ਦੌਰ ਤੋਂ ਲੰਘ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਡਰ ਦਾ, ਭੈਅ ਦਾ, ਫਿਰੌਤੀਆਂ, ਸਹਿਮ ਦਾ, ਮਾਰ-ਧਾੜ ਦਾ ਵਾਤਾਵਰਣ ਪੈਦਾ ਹੋ ਗਿਆ ਹੈ ਜਿਸ ਨੇ ਪੰਜਾਬ ਵਿਚ ਰਹਿਣਾ ਔਖਾ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਨਅਤਕਾਰ ਅਤੇ ਕਾਰੋਬਾਰੀ ਪੰਜਾਬ ਛੱਡ ਕੇ ਭੱਜ ਰਹੇ ਹਨ।

ਉਨ੍ਹਾਂ ਕਿਹਾ ਕਿ ਪੰਜਾਬ ਦੇ ਹੱਕ ਖੋਹੇ ਜਾ ਰਹੇ ਹਨ, ਆਰਡੀਐਫ ਖ਼ਤਮ ਕਰ ਦਿੱਤਾ ਗਿਆ ਹੈ ਪਰ ਪੰਜਾਬ ਦਾ ਮੁੱਖ ਮੰਤਰੀ ਚੁੱਪ ਕਰਕੇ ਬੈਠਾ ਹੈ। ਉਨ੍ਹਾਂ ਕਿਹਾ ਕਿ ਇਸ ਕਰਕੇ ਮੰਡੀਆਂ ਨੂੰ ਮਿਲਣ ਵਾਲੇ 11-12 ਸੌ ਕਰੋੜ ਰੁਪਏ ਬੰਦ ਹੋ ਗਏ ਹਨ ਜਿਸ ਨਾਲ ਮੰਡੀਆਂ ਰਾਹੀਂ ਪਿੰਡਾਂ ਨੂੰ ਜੋੜਨ ਵਾਲਾ ਬੁਨਿਆਦੀ ਢਾਂਚਾ ਠੱਪ ਹੋ ਕੇ ਰਹਿ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਪੈਸੇ ਨਾਲ ਪੇਂਡੂ ਖੇਤਰ ਦਾ ਬੁਨਿਆਦੀ ਢਾਂਚਾ ਮਜ਼ਬੂਤ ਹੁੰਦਾ ਸੀ, ਲਿੰਕ ਸੜਕਾਂ ਬਣਦੀਆਂ ਸਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਖਜ਼ਾਨੇ ਵਿੱਚ ਤਾਂ ਸਿਰਫ ਕਰਮਚਾਰੀਆਂ ਨੂੰ ਤਨਖਾਹ ਦੇਣ ਜੋਗਾ ਹੀ ਪੈਸਾ ਬਚਿਆ ਹੈ। ਉਨ੍ਹਾਂ ਕਿਹਾ ਕਿ ਕੇਂਦਰ ਵੱਲੋਂ ਪੰਜਾਬ ਨੂੰ ਪੂਰੀ ਤਰਾਂ ਆਸ਼ਰਿਤ ਬਣਾਉਣ ਦੀ ਤਿਆਰੀ ਚੱਲ ਰਹੀ ਹੈ ਪਰ ਪੰਜਾਬ ਕੁੱਝ ਬੋਲ ਹੀ ਨਹੀਂ ਰਿਹਾ। ਉਨ੍ਹਾਂ ਕਿਹਾ ਕਿ ਅਕਾਲੀ ਦਲ ਹੀ ਹੈ ਜੋ ਪੰਜਾਬੀਆਂ ਦੀਆਂ ਭਾਵਨਾਵਾਂ ਅਤੇ ਆਸਾਂ ਉਮੀਦਾਂ ਉੱਤੇ ਪੂਰੇ ਉਤਰਨ ਦਾ ਸੰਕੇਤ ਦਿੰਦਾ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਜਿੰਨੇ ਕੰਮ ਅਕਾਲੀ ਦਲ ਨੇ ਕੀਤੇ ਹਨ ਜੇ ਵਿਕਾਸ ਅਧਾਰਤ ਵੋਟਾਂ ਪੈਂਦੀਆਂ ਤਾਂ ਅਕਾਲੀ ਦਲ ਕਦੇ ਵੀ ਨਾ ਹਾਰਦਾ। ਉਨ੍ਹਾਂ ਕਿਹਾ ਕਿ ਨਵੀਂ ਪਨੀਰੀ ਨੂੰ ਨਵੇਂ ਸਾਧਨਾਂ ਰਾਹੀਂ ਆਪਣੀ ਗੱਲ ਪਹੁੰਚਾਉਣ ਵਿਚ ਅਕਾਲੀ ਦਲ ਕਾਮਯਾਬ ਨਹੀਂ ਹੋ ਸਕਿਆ। ਝੂਠ ਹਾਵੀ ਹੋ ਗਿਆ ਅਤੇ ਸੱਚ ਦੱਬ ਕੇ ਰਹਿ ਗਿਆ।

ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਅਕਾਲੀ ਅਤੇ ਭਾਜਪਾ ਗਠਜੋੜ ਦੇ ਟੁੱਟਣ ਦਾ ਅਕਾਲੀ ਦਲ ਨੂੰ ਕਦੇ ਕੋਈ ਨੁਕਸਾਨ ਨਹੀਂ ਹੋਇਆ ਕਿਉਂਕਿ ਅਕਾਲੀ ਦਲ ਦਾ ਬਸਪਾ ਨਾਲ ਸਮਝੌਤਾ ਹੋਇਆ ਜੋ ਕਿ ਇੱਕ ਕੁਦਰਤੀ ਚੋਣ ਸਮਝੌਤਾ ਸੀ। ਉਨ੍ਹਾਂ ਕਿਹਾ ਕਿ ਕਾਂਗਰਸ ਦੀ ਨੀਤੀ ਵੰਡੀਆਂ ਪਾ ਕੇ ਰਾਜ ਕਰਨ ਦੀ ਸੀ ਜਦੋਂ ਕਿ ਅਕਾਲੀ ਦਲ ਦਾ ਬਸਪਾ ਨਾਲ ਸਮਝੌਤਾ ਇਨ੍ਹਾਂ ਵੰਡੀਆਂ ਨੂੰ ਦੂਰ ਕਰਨ ਵਿਚ ਲਾਹੇਵੰਦ ਸਾਬਤ ਹੋ ਰਿਹਾ ਹੈ।

ਭਾਜਪਾ ਨਾਲ ਅਕਾਲੀ ਦਲ ਦਾ ਚੋਣ ਸਮਝੌਤਾ ਹੋਣ ਬਾਰੇ ਕਿਆਸਰਾਈਆਂ ਦਾ ਜਵਾਬ ਦਿੰਦਿਆਂ ਪ੍ਰੋ ਚੰਦੂਮਾਜਰਾ ਨੇ ਕਿਹਾ ਕਿ ਚੋਣ ਸਮਝੌਤਾ ਉਦੋਂ ਹੁੰਦਾ ਹੈ ਜਦੋਂ ਦੋਹਾਂ ਪਾਰਟੀਆਂ ਦੀ ਲੋੜ ਹੁੰਦੀ ਹੈ ਜਾਂ ਹਾਲਾਤ ਹੁੰਦੇ ਹਨ। ਉਨਾ ਕਿਹਾ ਕਿ ਰਾਜਨੀਤੀ ਵਿਚ ਚੋਣ ਸਮਝੌਤੇ ਤਾਂ ਹੁੰਦੇ ਹੀ ਰਹਿੰਦੇ ਹਨ ਪਰ ਅੱਜ ਦੇ ਦਿਨ ਅਕਾਲੀ ਦਲ ਦਾ ਚੋਣ ਸਮਝੌਤਾ ਬਸਪਾ ਨਾਲ ਹੈ ਅਤੇ ਇਹ ਬਹੁਤ ਵਧੀਆ ਚੱਲ ਰਿਹਾ ਹੈ ਅਤੇ ਪੰਜਾਬ ਲਈ ਵੀ ਵਧੀਆ ਹੈ ਕਿਉਂਕਿ ਜੇਕਰ ਕਿਰਤੀ, ਕਾਮੇ, ਮਜ਼ਦੂਰ, ਮਿਹਨਤਕਸ਼ ਲੋਕ ਇਕੱਠੇ ਹੋ ਜਾਂਦੇ ਹਨ ਤਾਂ ਕੋਈ ਉਹਨਾਂ ਨੂੰ ਹਰਾ ਨਹੀਂ ਸਕਦਾ।

ਗੁਰਦੁਆਰਾ ਸਾਹਿਬਾਨਾਂ ਵਿਚ ਹੋ ਰਹੀਆਂ ਬੇਅਦਬੀ ਦੀਆਂ ਘਟਨਾਵਾਂ ਤੇ ਚਿੰਤਾ ਪ੍ਰਗਟ ਕਰਦਿਆਂ ਪ੍ਰੋਫੈਸਰ ਚੰਦੂਮਾਜਰਾ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਇਸ ਪਾਸੇ ਧਿਆਨ ਦੇਣਾ ਚਾਹੀਦਾ। ਉਨ੍ਹਾਂ ਕਿਹਾ ਕਿ ਬੇਅਦਬੀ ਕਰਨ ਵਾਲੇ ਜੋ ਵੀ ਵਿਅਕਤੀ ਫੜੇ ਗਏ ਹਨ ਉਹ ਸੰਗਤਾਂ ਵੱਲੋਂ ਫੜ੍ਹ ਕੇ ਪੁਲਿਸ ਦੇ ਹਵਾਲੇ ਕੀਤੇ ਗਏ ਹਨ। ਉਨ੍ਹਾਂ ਕਿਹਾ ਕੇ ਵੱਡੀ ਗੱਲ ਇਹ ਹੈ ਕਿ ਇਹਨਾਂ ਸਾਰਿਆਂ ਦੇ ਮਾਮਲੇ ਵਿੱਚ ਪੁਲਿਸ ਕਹਿੰਦੀ ਹੈ ਕਿ ਇਹ ਮੰਦਬੁੱਧੀ ਸਨ ਜਾਂ ਤਣਾਅ ਵਿੱਚ ਸਨ ਅਤੇ ਕੁਝ ਦਿਨਾਂ ਬਾਅਦ ਉਨ੍ਹਾਂ ਨੂੰ ਛੱਡ ਦਿੱਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਅੰਮ੍ਰਿਤਧਾਰੀ ਸਿੰਘ, ਜੋ ਸਰਬਤ ਦਾ ਭਲਾ ਮੰਗਦੇ ਹਨ, ਉਨ੍ਹਾਂ ਨੂੰ ਪੰਜਾਬ ਸਰਕਾਰ ਡਿਬਰੂਗੜ੍ਹ ਦੀਆਂ ਜੇਲ੍ਹਾਂ ਵਿੱਚ ਭੇਜ ਰਹੀ ਹੈ ਤਾਂ ਕਰੋੜਾਂ ਲੋਕਾਂ ਦੀ ਆਸਥਾ ਤੇ ਸੱਟ ਮਾਰਨ ਵਾਲੇ ਗੁਰੂ ਦੀ ਬੇਅਦਬੀ ਕਰਨ ਵਾਲੇ ਇਨ੍ਹਾਂ ਲੋਕਾਂ ਨੂੰ ਡਿਬਰੂਗੜ੍ਹ ਦੀਆਂ ਜੇਲ੍ਹਾਂ ਵਿੱਚ ਕਿਉਂ ਨਹੀਂ ਭੇਜਿਆ ਜਾ ਰਿਹਾ।

ਇਸ ਮੌਕੇ ਪਰਵਿੰਦਰ ਸਿੰਘ ਸੋਹਾਣਾ ਮੁੱਖ ਸੇਵਾਦਾਰ ਹਲਕਾ ਮੋਹਾਲੀ ਨੇ ਸਾਰਿਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਦਫ਼ਤਰ ਰਾਹੀਂ ਹਲਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕੀਤਾ ਜਾਵੇਗਾ ਅਤੇ ਹਲਕੇ ਦੇ ਆਗੂ ਇਸ ਦਫਤਰ ਵਿੱਚ ਲੋਕਾਂ ਲਈ ਹਰ ਸਮੇਂ ਹਾਜ਼ਰ ਰਹਿਣਗੇ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਸਿਮਰਨਜੀਤ ਸਿੰਘ ਚੰਦੂਮਾਜਰਾ,ਪਰਮਜੀਤ ਕੌਰ ਲਾਂਡਰਾਂ, ਕੁਲਦੀਪ ਕੌਰ ਕੰਗ, ਹਰਮਨਪ੍ਰੀਤ ਸਿੰਘ ਪ੍ਰਿੰਸ, ਕਮਲਜੀਤ ਸਿੰਘ ਰੂਬੀ, ਸਤਿੰਦਰ ਸਿੰਘ ਗਿੱਲ, ਅਜੇਪਾਲ ਸਿੰਘ ਮਿੱਡੂਖੇੜਾ, ਚਰਨਜੀਤ ਸਿੰਘ ਕਾਲੇਵਾਲ, ਰਣਜੀਤ ਸਿੰਘ ਗਿੱਲ, ਅਸ਼ਵਨੀ ਸੰਭਾਲਕੀ, ਅਜਮੇਰ ਸਿੰਘ ਖੇੜਾ, ਗੁਰਮੀਤ ਸਿੰਘ ਸ਼ਾਮਪੁਰ, ਹਰਜਿੰਦਰ ਕੌਰ ਕੌਂਸਲਰ, ਨਿਰਮਲਜੀਤ ਕੌਰ ਢਿੱਲੋਂ ਕੌਂਸਲਰ, ਤਰਸੇਮ ਸਿੰਘ ਗੰਧੋਂ, ਐਡਵੋਕੇਟ ਅਵਤਾਰ ਸਿੰਘ ਸਿੱਧੂ, ਸੁਭਾਸ਼ ਬੱਬਰ, ਬਲਵਿੰਦਰ ਸਿੰਘ ਲਖਨੌਰ, ਮਨਮੋਹਨ ਕੌਰ ਸਾਬਕਾ ਐਮ ਸੀ, ਮਨਜੀਤ ਸਿੰਘ ਮਾਨ, ਗੁਰਚਰਨ ਸਿੰਘ ਨਨੜਾ, ਪਰਦੀਪ ਸਿੰਘ ਭਾਰਜ, ਪਰਮਿੰਦਰ ਸਿੰਘ ਸੰਧੂ ਸਾਹਿਬਜ਼ਾਦਾ ਟਿੰਬਰ, ਬਲਜੀਤ ਸਿੰਘ ਬਲੈਕਸਟੋਨ, ਹਰਪਾਲ ਸਿੰਘ ਨੰਬਰਦਾਰ ਬਠਲਾਣਾ, ਗੁਰਮੀਤ ਸਿੰਘ ਰਾਏਪੁਰ, ਬਲਵਿੰਦਰ ਸਿੰਘ ਗੋਬਿੰਦਗੜ, ਅਵਤਾਰ ਸਿੰਘ ਦਾਊ, ਗੁਰਮੀਤ ਸਿੰਘ ਬੜ ਮਾਜਰਾ, ਜਰਨੈਲ ਸਿੰਘ ਬਲੌਂਗੀ, ਕੇਸਰ ਸਿੰਘ ਬਲੌਂਗੀ, ਅਮਰਾਓ ਸਿੰਘ ਮੌਲੀ, ਅਰਵਿੰਦਰ ਸਿੰਘ ਨੰਬਰਦਾਰ ਮੌਲੀ, ਰਣਜੀਤ ਸਿੰਘ ਅਨੰਦ, ਰਣਜੀਤ ਸਿੰਘ ਮੌਲੀ ਬੈਦਵਾਨ, ਰਮਨਦੀਪ ਸਿੰਘ ਬਾਵਾ ਸਮੇਤ ਹੋਰ ਅਕਾਲੀ ਆਗੂ ਅਤੇ ਵਰਕਰ ਵੱਡੀ ਗਿਣਤੀ ਵਿੱਚ ਹਾਜ਼ਰ ਸਨ।

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ ਚੰਡੀਗੜ...

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ ਲੁਧਿਆਣਾ 19 ਜੂਨ...

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ ਦਾ ਪਰਦਾਫਾਸ਼

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ...