Editor-In-Chief

spot_imgspot_img

ਮੋਹਾਲੀ ਪੁਲਿਸ ਦੀ ਘੱਟ ਨਫਰੀ ਕਾਰਨ ਘਰਾਂ ਦੇ ਅੰਦਰ ਵੜ ਕੇ ਬੇਖੌਫ ਹੋ ਕੇ ਚੋਰੀਆਂ ਦੀਆਂ ਵਾਰਦਾਤਾਂ ਨੂੰ ਦਿੱਤਾ ਜਾ ਰਿਹਾ ਹੈ ਅੰਜਾਮ – ਬੇਦੀ

Date:

ਮੋਹਾਲੀ ਪੁਲਿਸ ਦੀ ਘੱਟ ਨਫਰੀ ਕਾਰਨ ਘਰਾਂ ਦੇ ਅੰਦਰ ਵੜ ਕੇ ਬੇਖੌਫ ਹੋ ਕੇ ਚੋਰੀਆਂ ਦੀਆਂ ਵਾਰਦਾਤਾਂ ਨੂੰ ਦਿੱਤਾ ਜਾ ਰਿਹਾ ਹੈ ਅੰਜਾਮ – ਬੇਦੀ

ਡਿਪਟੀ ਮੇਅਰ ਬੇਦੀ ਨੇ ਐਸਐਸਪੀ ਨੂੰ ਲਿਖਿਆ ਪੱਤਰ

ਮੋਹਾਲੀ 19 ਅਪ੍ਰੈਲ ( ਹਰਪ੍ਰੀਤ ਸਿੰਘ ਜੱਸੋਵਾਲ )  ਮੁਹਾਲੀ ਨਗਰ ਨਿਗਮ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਐਸਐਸਪੀ ਮੋਹਾਲੀ ਨੂੰ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਮੁਹਾਲੀ ਦੇ ਰਿਹਾਇਸ਼ੀ ਖੇਤਰਾਂ ਵਿੱਚ ਪੁਲੀਸ ਚੌਕਸੀ ਵਧਾਈ ਜਾਵੇ ਅਤੇ ਬੀਟ ਬਾਕਸ ਕਾਇਮ ਕੀਤੇ ਜਾਣ ਕਿਉਂਕਿ ਮੋਹਾਲੀ ਚ ਪੁਲਿਸ ਦੀ ਨਫਰੀ ਕਾਫੀ ਘੱਟ ਹੈ ।

ਕੁਲਜੀਤ ਸਿੰਘ ਬੇਦੀ ਨੇ ਆਪਣੇ ਪੱਤਰ ਵਿਚ ਕਿਹਾ ਹੈ ਕਿ ਮੋਹਾਲੀ ਵਿਖੇ ਛੋਟੀਆਂ-ਮੋਟੀਆਂ ਚੋਰੀਆਂ ਦੀ ਗਿਣਤੀ ਵਧਦੀ  ਜਾ ਰਹੀ ਹੈ ਅਤੇ ਚੋਰ ਬੇਖੌਫ਼ ਹੋ ਕੇ ਲੋਕਾਂ ਦੇ ਘਰਾਂ ਅੰਦਰ ਵੜ ਕੇ ਇਨਵਰਟਰ  ਦੀਆਂ ਬੈਟਰੀਆਂ, ਗੈਸ ਸਲੰਡਰ ਅਤੇ ਹੋਰ ਸਮਾਨ ਚੋਰੀ ਕਰ ਲੈਂਦੇ ਹਨ। ਉਨ੍ਹਾਂ ਕਿਹਾ ਕਿ ਹਾਲਾਂ ਕਿ ਕਈ ਘਰਾਂ ਵਿੱਚ ਸੀਸੀਟੀਵੀ ਕੈਮਰੇ ਵੀ ਲੱਗੇ ਹੋਏ ਹਨ, ਪਰ ਇਹ ਚੋਰ ਬੇਖੌਫ ਹੋ ਕੇ ਲੋਕਾਂ ਦੇ ਘਰਾਂ ਦੇ ਅੰਦਰ ਵੜ ਜਾਂਦੇ ਹਨ।

ਕੁਲਜੀਤ ਸਿੰਘ ਬੇਦੀ ਨੇ ਕਿਹਾ ਕਿ ਮੁਹਾਲੀ ਵਿੱਚ ਰਿਹਾਇਸ਼ੀ ਖੇਤਰਾਂ ਵਿਚ ਪੈਂਦੇ ਵੱਡੀ ਗਿਣਤੀ ਘਰਾਂ ਵਿੱਚ ਸਿਰਫ ਬਜੁਰਗ ਹੀ ਰਹਿ ਰਹੇ ਹਨ ਜਦੋਂ ਕਿ ਉਨ੍ਹਾਂ ਦੇ ਬੱਚੇ ਵਿਦੇਸ਼ਾਂ ਵਿਚ ਰਹਿੰਦੇ ਹਨ। ਉਨ੍ਹਾਂ ਕਿਹਾ ਕਿ ਜੇਕਰ ਇਹਨਾਂ ਚੋਰਾਂ ਨੂੰ ਨੱਥ ਨਾ ਪਾਈ ਗਈ ਤਾਂ ਆਉਣ ਵਾਲੇ ਦਿਨਾਂ ਵਿੱਚ ਇਨ੍ਹਾਂ ਦਾ ਹੌਸਲਾ ਹੋਰ ਵਧੇਗਾ ਅਤੇ ਇਹ ਚੋਰ ਲੁੱਟ-ਮਾਰ ਵਰਗੀਆਂ ਵਾਰਦਾਤਾਂ ਨੂੰ ਅੰਜ਼ਾਮ ਦੇ ਸਕਦੇ ਹਨ।

ਉਨ੍ਹਾਂ ਕਿਹਾ ਕਿ ਮੁਹਾਲੀ ਪੁਲਿਸ ਅਮਨ ਅਤੇ ਕਾਨੂੰਨ ਦੀ ਸਥਿਤੀ ਨੂੰ ਕਾਬੂ ਕਰਨ ਲਈ ਵਧੀਆ ਕੰਮ ਕਰ ਰਹੀ ਹੈ ਪਰ ਰਿਹਾਇਸ਼ੀ ਖੇਤਰਾਂ ਵਿੱਚ ਚੌਕਸੀ ਵਧਾਈ ਜਾਣੀ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਜੇਕਰ ਰਿਹਾਇਸ਼ੀ ਖੇਤਰਾਂ ਵਿੱਚ ਵੱਖ ਵੱਖ ਬੀਟ ਬਾਕਸ ਬਣਾ ਦਿੱਤੇ ਜਾਣ ਤਾਂ ਇਸ ਨਾਲ ਚੋਰੀ ਦੀਆਂ ਇਹਨਾਂ ਘਟਨਾਵਾਂ ਉਤੇ ਠੱਲ੍ਹ ਪੈ ਸਕੇਗੀ ਅਤੇ ਲੋਕਾਂ ਨੂੰ ਅਜਿਹੇ ਚੋਰਾਂ ਤੋਂ ਨਿਜਾਤ ਹਾਸਲ ਹੋਵੇਗੀ।

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ ਚੰਡੀਗੜ...

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ ਲੁਧਿਆਣਾ 19 ਜੂਨ...

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ ਦਾ ਪਰਦਾਫਾਸ਼

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ...