Editor-In-Chief

spot_imgspot_img

ਪੰਜਾਬ ਦੇ 2 ਅਧਿਆਪਕਾਂ ਨੂੰ ਨੈਸ਼ਨਲ ਟੀਚਰ ਐਵਾਰਡ ਮਿਲੇਗਾ,50 ਅਧਿਆਪਕਾਂ ਨੂੰ ਇਸ ਪੁਰਸਕਾਰ ਲਈ ਚੁਣਿਆ ਗਿਆ ਹੈ

Date:

ਚੰਡੀਗੜ੍ਹ,27 ਅਗਸਤ (ਹਰਪ੍ਰੀਤ ਸਿੰਘ ਜੱਸੋਵਾਲ):-  ਪੰਜਾਬ ਦੇ 2 ਅਧਿਆਪਕਾਂ ਨੂੰ ਨੈਸ਼ਨਲ ਟੀਚਰ ਐਵਾਰਡ (National Teacher Award) ਮਿਲੇਗਾ,ਇਸ ਸਾਲ ਦੇਸ਼ ਭਰ ਤੋਂ ਆਈਆਂ ਅਰਜ਼ੀਆਂ ਦੇ ਆਧਾਰ ‘ਤੇ 50 ਅਧਿਆਪਕਾਂ ਨੂੰ ਇਸ ਪੁਰਸਕਾਰ ਲਈ ਚੁਣਿਆ ਗਿਆ ਹੈ।ਲੁਧਿਆਣਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਛਪਾਰ ਪੱਖੋਵਾਲ ਦੇ ਅਧਿਆਪਕ ਅੰਮ੍ਰਿਤਪਾਲ ਸਿੰਘ ਅਤੇ ਸਤਪਾਲ ਮਿੱਤਲ ਸਕੂਲ ਦੇ ਅਧਿਆਪਕ ਭੁਪਿੰਦਰ ਗੋਗੀਆ ਦੇ ਨਾਂ ਸ਼ਾਮਲ ਹਨ। ਅਧਿਆਪਕਾਂ ਨੂੰ 5 ਸਤੰਬਰ ਨੂੰ ਇਨਾਮ ਦਿੱਤੇ ਜਾਣਗੇ। 3 ਤੋਂ 6 ਸਤੰਬਰ ਤੱਕ ਹੋਟਲ ਅਸ਼ੋਕ ਨਵੀਂ ਦਿੱਲੀ ਵਿਖੇ ਅਧਿਆਪਕਾਂ ਦੇ ਠਹਿਰਣ ਦੇ ਸਾਰੇ ਪ੍ਰਬੰਧ ਕੀਤੇ ਗਏ ਹਨ।ਪੰਜਾਬ ਭਰ ਤੋਂ 6 ਅਧਿਆਪਕਾਂ ਨੇ ਇਸ ਐਵਾਰਡ ਲਈ ਅਰਜ਼ੀਆਂ ਦਿੱਤੀਆਂ ਸਨ। ਜਦਕਿ ਦੇਸ਼ ਭਰ ਤੋਂ ਕੁੱਲ 154 ਨਾਮਜ਼ਦਗੀਆਂ ਦਾਖ਼ਲ ਹੋਈਆਂ ਸਨ। ਜਿਨ੍ਹਾਂ ਵਿੱਚੋਂ ਨੈਸ਼ਨਲ ਲੈਵਲ ਜੱਜਿੰਗ ਪੈਨਲ ਨੇ 100 ਅੰਕਾਂ ਦੇ ਵੱਖ-ਵੱਖ ਮਾਪਦੰਡਾਂ ਦੇ ਆਧਾਰ ‘ਤੇ 50 ਦੀ ਚੋਣ ਕੀਤੀ ਹੈ।

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ ਚੰਡੀਗੜ...

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ ਲੁਧਿਆਣਾ 19 ਜੂਨ...

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ ਦਾ ਪਰਦਾਫਾਸ਼

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ...