Editor-In-Chief

spot_imgspot_img

ਪਾਕਿਸਤਾਨ ਦੇ ਡੇਰਾ ਇਸਮਾਈਲ ਖਾਨ ਇਲਾਕੇ ‘ਚ ਹੋਏ ਆਤਮਘਾਤੀ ਹਮਲੇ ‘ਚ ‘ਚ 23 ਲੋਕਾਂ ਦੀ ਮੌਤ, 6 ਪੁਲਿਸ ਮੁਲਾਜ਼ਮਾਂ ਦੀ ਮੌਤ ਦਾ ਵੀ ਖ਼ਦਸ਼ਾ

Date:

ਡੇਰਾ ਇਸਮਾਈਲ ਖਾਨ,12 ਦਸੰਬਰ (ਹਰਪ੍ਰੀਤ ਸਿੰਘ ਜੱਸੋਵਾਲ):- ਪਾਕਿਸਤਾਨ ਦੇ ਡੇਰਾ ਇਸਮਾਈਲ ਖਾਨ (Dera Ismail Khan) ਇਲਾਕੇ ‘ਚ ਹੋਏ ਆਤਮਘਾਤੀ ਹਮਲੇ ‘ਚ 23 ਲੋਕਾਂ ਦੀ ਜਾਨ ਚਲੀ ਗਈ,ਇਹ ਹਮਲਾ ਡੇਰਾ ਇਸਮਾਈਲ ਖਾਨ ਦੇ ਇੱਕ ਕਸਬੇ ਦੇ ਇੱਕ ਥਾਣੇ ਵਿਚ ਹੋਇਆ,ਨਿਊਜ਼ ਏਜੰਸੀ ਏਐਫਪੀ ਦੀ ਰਿਪੋਰਟ ਮੁਤਾਬਕ ਧਮਾਕੇ ਕਾਰਨ ਤਿੰਨ ਕਮਰੇ ਢਹਿ ਗਏ ਹਨ ਅਤੇ ਇਮਾਰਤਾਂ ਦੇ ਮਲਬੇ ‘ਚੋਂ ਲਾਸ਼ਾਂ ਨੂੰ ਕੱਢਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ,ਮਰਨ ਵਾਲਿਆਂ ਦੀ ਗਿਣਤੀ ਹੋਰ ਵਧਣ ਦਾ ਖਦਸ਼ਾ ਹੈ,ਤਹਿਰੀਕ-ਏ-ਤਾਲਿਬਾਨ (Tehreek-E-Taliban) ਨੇ ਇਸ ਹਮਲੇ ਦੀ ਜ਼ਿੰਮੇਵਾਰੀ ਲਈ ਹੈ,ਤੁਹਾਨੂੰ ਦੱਸ ਦਈਏ ਕਿ ਇਹ ਅਤਿਵਾਦੀ ਸੰਗਠਨ ਅਫ਼ਗਾਨਿਸਤਾਨ (Afghanistan) ਦੀ ਤਰਜ਼ ‘ਤੇ ਪਾਕਿਸਤਾਨ ‘ਚ ਸਰਕਾਰ ਬਣਾਉਣਾ ਚਾਹੁੰਦਾ ਹੈ,ਪਾਕਿਸਤਾਨ ‘ਚ ਸਰਗਰਮ ਅੱਤਵਾਦੀ ਸੰਗਠਨ ਤਹਿਰੀਕ-ਏ-ਜੇਹਾਦ ਪਾਕਿਸਤਾਨ (Tehreek-E-Jihad Pakistan) ਨੇ ਇਸ ਅੱਤਵਾਦੀ ਹਮਲੇ ਦੀ ਜ਼ਿੰਮੇਵਾਰੀ ਲਈ ਹੈ,ਇਹ ਹਮਲਾ ਉਸ ਸਮੇਂ ਹੋਇਆ ਜਦੋਂ ਵਿਸਫੋਟਕਾਂ ਨਾਲ ਭਰਿਆ ਇੱਕ ਵਾਹਨ ਥਾਣੇ ਦੇ ਗੇਟ ਨਾਲ ਟਕਰਾ ਗਿਆ।

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ ਚੰਡੀਗੜ...

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ ਲੁਧਿਆਣਾ 19 ਜੂਨ...

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ ਦਾ ਪਰਦਾਫਾਸ਼

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ...