Editor-In-Chief

spot_imgspot_img

ਮੁੱਖ ਮੰਤਰੀ ਭਗਵੰਤ ਮਾਨ ਦੀਆਂ ਹਦਾਇਤਾਂ ਤਹਿਤ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ 33.50 ਕਰੋੜ ਰੁਪਏ ਜਾਰੀ

Date:

ਚੰਡੀਗੜ੍ਹ,11 ਜੁਲਾਈ,(ਹਰਪ੍ਰੀਤ ਸਿੰਘ ਜੱਸੋਵਾਲ):-  ਪੰਜਾਬ ਦੇ ਮਾਲ,ਮੁੜ ਵਸੇਬਾ ਅਤੇ ਆਫਤ ਪ੍ਰਬੰਧਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਹਦਾਇਤਾਂ ਤਹਿਤ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ 33.50 ਕਰੋੜ ਰੁਪਏ ਜਾਰੀ ਕਰ ਦਿੱਤੇ ਹਨ,ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਪਹਿਲਾਂ ਹੀ ਕਹਿ ਚੁੱਕੇ ਹਨ ਕਿ ਇਸ ਮੁਸ਼ਕਿਲ ਘੜੀ ਵਿਚ ਪੰਜਾਬ ਸਰਕਾਰ (Punjab Govt) ਪ੍ਰਭਾਵਿਤ ਲੋਕਾਂ ਦੀ ਹਰ ਪੱਖੋਂ ਮਦਦ ਕਰੇਗੀ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵੱਲੋਂ ਜਾਰੀ ਦਿਸ਼ਾਂ-ਨਿਰਦੇਸ਼ਾਂ ਤਹਿਤ ਇਹ ਰਾਸ਼ੀ ਡਿਪਟੀ ਕਮਿਸ਼ਨਰਾਂ ਦੇ ਖਾਤਿਆਂ ਵਿਚ ਪਾ ਦਿੱਤੀ ਗਈ ਹੈ,ਉਨ੍ਹਾਂ ਦੱਸਿਆ ਕਿ ਅੰਮ੍ਰਿਤਸਰ ਨੂੰ 1.50 ਕਰੋੜ ਰੁਪਏ,ਬਠਿੰਡਾ,ਬਰਨਾਲਾ ਤੇ ਫਰੀਦਕੋਟ ਨੂੰ 1-1 ਕਰੋੜ ਰੁਪਏ,ਫਿਰੋਜ਼ਪੁਰ ਤੇ ਫਾਜ਼ਿਲਕਾ ਨੂੰ 1.50-1.50 ਕਰੋੜ ਰੁਪਏ ਅਤੇ ਫਤਹਿਗੜ੍ਹ ਸਾਹਿਬ ਨੂੰ 1 ਕਰੋੜ ਰੁਪਏ ਦੀ ਰਾਹਤ ਰਾਸ਼ੀ ਜਾਰੀ ਕੀਤੀ ਗਈ ਹੈ।

ਗੁਰਦਾਸਪੁਰ ਨੂੰ 1.50 ਕਰੋੜ ਰੁਪਏ, ਹੁਸ਼ਿਆਰਪੁਰ ਨੂੰ 1 ਕਰੋੜ ਰੁਪਏ,ਜਲੰਧਰ,ਕਪੂਰਥਲਾ ਤੇ ਲੁਧਿਆਣਾ ਨੂੰ 2-2 ਕਰੋੜ ਰੁਪਏ,ਮੋਗਾ ਨੂੰ 1.50 ਕਰੋੜ ਰੁਪਏ,ਮਾਨਸਾ,ਮਾਲੇਰਕੋਟਲਾ ਤੇ ਪਠਾਨਕੋਟ ਨੂੰ 1-1 ਕਰੋੜ ਰੁਪਏ,ਪਟਿਆਲਾ ਨੂੰ 2 ਕਰੋੜ ਰੁਪਏ ਅਤੇ ਰੂਪਨਗਰ ਜ਼ਿਲ੍ਹੇ ਨੂੰ 2.50 ਕਰੋੜ ਰੁਪਏ ਦਿੱਤੇ ਗਏ ਹਨ।

ਆਫਤ ਪ੍ਰਬੰਧਨ ਮੰਤਰੀ ਨੇ ਅੱਗੇ ਦੱਸਿਆ ਕਿ ਸ੍ਰੀ ਮੁਕਤਸਰ ਸਾਹਿਬ ਨੂੰ 2 ਕਰੋੜ ਰੁਪਏ,ਐਸ.ਏ.ਐਸ. ਨਗਰ ਤੇ ਐਸ.ਬੀ.ਐਸ. ਨਗਰ ਨੂੰ 1-1 ਕਰੋੜ ਰੁਪਏ,ਸੰਗਰੂਰ ਨੂੰ 1.50 ਕਰੋੜ ਰੁਪਏ ਅਤੇ ਤਰਨਤਾਰਨ ਨੂੰ 2 ਕਰੋੜ ਰੁਪਏ ਜਾਰੀ ਕੀਤੇ ਗਏ ਹਨ

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ ਚੰਡੀਗੜ...

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ ਲੁਧਿਆਣਾ 19 ਜੂਨ...

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ ਦਾ ਪਰਦਾਫਾਸ਼

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ...