Editor-In-Chief

spot_imgspot_img

ਪੰਜਾਬ ‘ਚ ਖੁੱਲ੍ਹਣਗੇ UPSC ਦੇ 8 ਕੋਚਿੰਗ ਸੈਂਟਰ,ਮੁੱਖ ਮੰਤਰੀ ਭਗਵੰਤ ਮਾਨ ਨੇ ਯੂਪੀਐੱਸਸੀ ਦੀ ਕੋਚਿੰਗ ਨੂੰ ਲੈ ਕੇ ਅਧਿਕਾਰੀਆਂ ਨਾਲ ਬੈਠਕ ਕੀਤੀ

Date:

Chandigarh,23 July, (Harpreet Singh Jassowal):-  ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਨੇ ਯੂਪੀਐੱਸਸੀ (UPSC) ਦੀ ਕੋਚਿੰਗ ਨੂੰ ਲੈ ਕੇ ਅਧਿਕਾਰੀਆਂ ਨਾਲ ਬੈਠਕ ਕੀਤੀ। ਇਸ ਦੌਰਾਨ ਉਨ੍ਹਾਂ ਕਿਹਾ ਕਿ ਵਾਅਦੇ ਮੁਤਾਬਕ ਅਸੀਂ ਪੂਰੇ ਪੰਜਾਬ ਵਿਚ 8 ਕੋਚਿੰਗ ਸੈਂਟਰ ਖੋਲ੍ਹ ਰਹੇ ਹਾਂ ਜਿਸ ਦੀ ਰੂਪਰੇਖਾ ‘ਤੇ ਅੱਜ ਵਿਸਤਾਰ ਨਾਲ ਚਰਚਾ ਹੋਈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸੂਬੇ ਵਿੱਚ ਇਨ੍ਹਾਂ ਸੈਂਟਰਾਂ ਨੂੰ ਖੋਲ੍ਹਣ ਦਾ ਇੱਕੋ ਇੱਕ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਪੰਜਾਬੀ ਨੌਜਵਾਨ ਉੱਚ ਅਹੁਦਿਆਂ ‘ਤੇ ਬੈਠ ਕੇ ਦੇਸ਼ ਦੀ ਸੇਵਾ ਕਰ ਸਕਣ।

ਉਨ੍ਹਾਂ ਦੱਸਿਆ ਕਿ ਇਹ ਸਿਖਲਾਈ ਸਮਾਜ ਦੇ ਹਰ ਵਰਗ ਦੇ ਚਾਹਵਾਨ ਵਿਦਿਆਰਥੀਆਂ ਨੂੰ ਮੁਫ਼ਤ ਦਿੱਤੀ ਜਾਵੇਗੀ। ਮੁੱਖ ਮੰਤਰੀ ਭਗਵੰਤ ਮਾਨ ਨੇ ਅਧਿਕਾਰੀਆਂ ਨੂੰ ਕੋਚਿੰਗ ਸੈਂਟ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਹ ਸੈਂਟਰ ਨੌਜਵਾਨਾਂ ਨੂੰ ਯੂ.ਪੀ.ਐਸ.ਸੀ.(UPSC) ਦੀਆਂ ਪ੍ਰੀਖਿਆਵਾਂ ਪਾਸ ਕਰਨ ਲਈ ਮੁਫਤ ਮਿਆਰੀ ਸਿਖਲਾਈ ਪ੍ਰਦਾਨ ਕਰਨਗੇ ਅਤੇ ਸੂਬਾ ਅਤੇ ਕੇਂਦਰ ਸਰਕਾਰ ਦੋਵਾਂ ਵਿੱਚ ਮੋਹਰੀ ਅਹੁਦਿਆਂ ‘ਤੇ ਕਾਬਜ਼ ਹੋ ਕੇ ਦੇਸ਼ ਦੀ ਸੇਵਾ ਕਰਨਗੇ।

ਉਨ੍ਹਾਂ ਕਿਹਾ ਕਿ ਸੂਬੇ ਕੋਲ ਅਜਿਹੇ ਨੌਕਰਸ਼ਾਹ ਪੈਦਾ ਕਰਨ ਦੀ ਸ਼ਾਨਦਾਰ ਵਿਰਾਸਤ ਹੈ ਜਿਨ੍ਹਾਂ ਨੇ ਵੱਖ-ਵੱਖ ਅਹੁਦਿਆਂ ‘ਤੇ ਸੇਵਾਵਾਂ ਨਿਭਾ ਕੇ ਦੇਸ਼ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਵੱਡਾ ਯੋਗਦਾਨ ਪਾਇਆ ਹੈ। ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਨੇ ਕਿਹਾ ਕਿ ਇਸ ਅਮੀਰ ਪਰੰਪਰਾ ਨੂੰ ਭਵਿੱਖ ਵਿੱਚ ਵੀ ਬਰਕਰਾਰ ਰੱਖਣਾ ਹੋਵੇਗਾ,ਜਿਸ ਲਈ ਇਹ ਸੈਂਟਰ ਅਹਿਮ ਭੂਮਿਕਾ ਨਿਭਾਉਣਗੇ ਦਾਖਲੇ ਦੀ ਰੂਪ ਰੇਖਾ ਅਤੇ ਉਨ੍ਹਾਂ ਵਿੱਚ ਪੇਸ਼ੇਵਰ, ਸਮਰਪਿਤ ਅਤੇ ਕਾਬਲ ਸਟਾਫ ਦੀ ਭਰਤੀ ਕਰਨ ਲਈ ਕਿਹਾ।

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ ਚੰਡੀਗੜ...

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ ਲੁਧਿਆਣਾ 19 ਜੂਨ...

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ ਦਾ ਪਰਦਾਫਾਸ਼

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ...