Editor-In-Chief

spot_imgspot_img

ਸਾਂਸਦ ਗੁਰਜੀਤ ਸਿੰਘ ਔਜਲਾ ਦਾ ਵੱਡਾ ਬਿਆਨ ਆਇਆ ਸਾਹਮਣੇ

Date:

ਚੰਡੀਗੜ੍ਹ,5 ਜੁਲਾਈ,(ਹਰਪ੍ਰੀਤ ਸਿੰਘ ਜੱਸੋਵਾਲ):-  ਕੁਝ ਸਮੇਂ ਤੋਂ ਸਾਂਸਦ ਗੁਰਜੀਤ ਸਿੰਘ ਔਜਲਾ ਦੇ ਕਾਂਗਰਸ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਣ ਦੀਆਂ ਗੱਲਾਂ ਚੱਲ ਰਹੀਆਂ ਸਨ ਜਿਸ ਦੇ ਬਾਅਦ ਸਾਂਸਦ ਨੇ ਇਨ੍ਹਾਂ ਸਾਰੀਆਂ ਗੱਲਾਂ ਦਾ ਖੰਡਨ ਕਰਦੇ ਹੋਏ ਕਿਹਾ ਕਿ ਕਾਂਗਰਸ ਪਾਰਟੀ ਨੇ ਉਨ੍ਹਾਂ ਨੂੰ ਬਹੁਤ ਸਨਮਾਨ ਦਿੱਤਾ ਹੈ। ਸਾਂਸਦ ਗੁਰਜੀਤ ਸਿੰਘ ਔਜਲਾ (MP Gurjit Singh Aujla) ਨੇ ਕਾਂਗਰਸ ਛੱਡਣ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ,ਸਾਂਸਦ ਔਜਲਾ ਨੇ ਅੱਗੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨਾਲ ਉੁਨ੍ਹਾਂ ਦੇ ਨਿੱਜੀ ਰਿਸ਼ਤੇ ਹਨ। ਜਿਸ ਦੇ ਚੱਲਦੇ ਉੁਹ ਕਈ ਵਾਰ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਨੂੰ ਮਿਲ ਚੁੱਕੇ ਹਨ ਤੇ ਅੱਗੇ ਵੀ ਲੋਕਾਂ ਦੇ ਕੰਮਾਂ ਲਈ ਉਨ੍ਹਾਂ ਨੂੰ ਮਿਲਦੇ ਰਹਿਣਗੇ। ਇਸ ਤੋਂ ਇਲਾਵਾ ਇਕ ਹੋਰ ਸਾਂਸਦ ਜਸਬੀਰ ਸਿੰਘ ਡਿੰਪਾ, ਜੋ ਤਿੰਨ ਪੀੜ੍ਹੀਆਂ ਤੋਂ ਕਾਂਗਰਸੀ ਹਨ ਤੇ ਜਿਨ੍ਹਾਂ ਦੇ ਪਿਤਾ ਕਾਂਗਰਸੀ ਵਿਧਾਇਕ ਸਨ, ਨੇ ਦੇਸ਼ ਤੇ ਸੂਬੇ ਲਈ ਸ਼ਹਾਦਤ ਦਿੱਤੀ।

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related