Editor-In-Chief

spot_imgspot_img

ਮੁਹਾਲੀ ‘ਚ ਕੈਮੀਕਲ ਫੈਕਟਰੀ ‘ਚ ਲੱਗੀ ਅੱਗ

Date:

ਮੋਹਾਲੀ, 27 ਸਤੰਬਰ (ਹਰਪ੍ਰੀਤ ਸਿੰਘ ਜੱਸੋਵਾਲ):-  ਮੁਹਾਲੀ ਜ਼ਿਲ੍ਹੇ ਦੇ ਕੁਰਾਲੀ ਦੇ ਫੋਕਲ ਪੁਆਇੰਟ (Focal Point) ‘ਤੇ ਸਥਿਤ ਇਕ ਕੈਮੀਕਲ ਫੈਕਟਰੀ ‘ਚ ਭਿਆਨਕ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ,ਅੱਗ ਕਾਫੀ ਭਿਆਨਕ ਦੱਸੀ ਜਾ ਰਹੀ ਹੈ,ਅੱਗ ਬੁਝਾਉਣ ਲਈ ਫਾਇਰ ਬ੍ਰਿਗੇਡ (Fire Brigade) ਦੀਆਂ ਕਰੀਬ 15 ਗੱਡੀਆਂ ਮੌਕੇ ‘ਤੇ ਪਹੁੰਚ ਗਈਆਂ ਹਨ,ਭਿਆਨਕ ਅੱਗ ਵਿੱਚ ਕਰੀਬ 8 ਵਿਅਕਤੀ ਬੁਰੀ ਤਰ੍ਹਾਂ ਨਾਲ ਝੁਲਸ ਗਏ,ਜ਼ਖਮੀਆਂ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ,ਅੱਗ ਬੁਝਾਉਣ ਲਈ ਕਈ ਫਾਇਰ ਬ੍ਰਿਗੇਡ (Fire Brigade) ਦੇ ਕਰਮਚਾਰੀ ਦੋ ਘੰਟੇ ਤੋਂ ਕੰਮ ਕਰ ਰਹੇ ਹਨ ਪਰ ਅੱਗ ਨਹੀਂ ਬੁਝਾਈ ਜਾ ਰਹੀ ਹੈ।

ਮੌਕੇ ‘ਤੇ ਮੌਜੂਦ ਚਸ਼ਮਦੀਦਾਂ ਮੁਤਾਬਕ ਫੈਕਟਰੀ ‘ਚ ਕਾਫੀ ਮਾਤਰਾ ‘ਚ ਕੈਮੀਕਲ ਹੈ,ਜਿਸ ਕਾਰਨ ਅੱਗ ਫੈਲ ਰਹੀ ਹੈ,ਫਾਇਰ ਬ੍ਰਿਗੇਡ ਪਾਣੀ ਨਾਲ ਅੱਗ ਨਹੀਂ ਬੁਝਾ ਸਕੀ,ਇਸ ਲਈ ਮੁਹਾਲੀ ਤੋਂ ਵਿਸ਼ੇਸ਼ ਕੈਮੀਕਲ ਮੰਗਵਾਇਆ ਗਿਆ,ਹਾਦਸੇ ਦਾ ਸ਼ਿਕਾਰ ਹੋਏ ਜ਼ਖਮੀਆਂ ਵਿੱਚੋਂ 3 ਨੂੰ ਮੁਹਾਲੀ ਰੈਫਰ ਕਰ ਦਿੱਤਾ ਗਿਆ ਹੈ,ਜਿਨ੍ਹਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ,ਜ਼ਖਮੀਆਂ ਦੇ ਨਾਮ ਅੰਜੂ (35ਸਾਲ), ਸ਼ਾਮਾਂ (25ਸਾਲ), ਨੀਸ਼ਾ (27ਸਾਲ), ਜਸਮਿੰਦਰ ਕੌਰ (24ਸਾਲ) ਅਤੇ ਦਿਲਜਾਨ (42ਸਾਲ) ਵੱਜੋਂ ਹੋਈ ਹੈ,ਘਟਨਾ ‘ਤੋਂ ਬਾਅਦ ਮੁਹਾਲੀ ਤੋਂ ਇਲਾਵਾ ਰੋਪੜ ਤੋਂ ਸਿਹਤ ਟੀਮਾਂ ਨੂੰ ਮੌਕੇ ’ਤੇ ਭੇਜਿਆ ਗਿਆ ਹੈ,ਇਸ ਦੇ ਨਾਲ ਹੀ ਪੁਲਿਸ ਵੀ ਮੌਕੇ ‘ਤੇ ਪਹੁੰਚ ਗਈ ਹੈ,ਕੈਮੀਕਲ ਫੈਕਟਰੀ (Chemical Factory) ਕਾਰਨ ਇੱਥੇ ਸਥਿਤੀ ਕਾਫੀ ਖਤਰਨਾਕ ਬਣ ਗਈ ਹੈ।

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ ਚੰਡੀਗੜ...

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ ਲੁਧਿਆਣਾ 19 ਜੂਨ...

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ ਦਾ ਪਰਦਾਫਾਸ਼

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ...