ਮੋਹਾਲੀ, 18 ਸਤੰਬਰ (ਹਰਪ੍ਰੀਤ ਸਿੰਘ ਜੱਸੋਵਾਲ):- ਮੋਹਾਲੀ ਦੇ ਜ਼ੀਰਕਪੁਰ ‘ਚ ਹੋਟਲ ਰਾਇਲ ਗਲੈਕਸੀ (Hotel Royal Galaxy) ‘ਚ ਭਿਆਨਕ ਅੱਗ ਲੱਗ ਗਈ ਹੈ,ਇਸ ਅੱਗ ਨੂੰ ਨੇੜਿਓਂ ਲੰਘ ਰਹੇ ਫਾਇਰ ਅਫ਼ਸਰ ਜਸਵੰਤ ਸਿੰਘ ਨੇ ਦੇਖਿਆ। ਉਸ ਨੇ ਮੌਕੇ ਤੋਂ ਫੋਨ ਕਰਕੇ ਤੁਰੰਤ ਫਾਇਰ ਬ੍ਰਿਗੇਡ (Fire Brigade) ਦੀਆਂ ਦੋ ਗੱਡੀਆਂ ਨੂੰ ਬੁਲਾਇਆ,ਅੱਧੇ ਘੰਟੇ ਦੀ ਮੁਸ਼ੱਕਤ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ ਗਿਆ,ਹੋਟਲ ਨੂੰ ਪੂਰੀ ਤਰ੍ਹਾਂ ਨਾਲ ਖਾਲੀ ਕਰਵਾ ਲਿਆ ਗਿਆ ਹੈ,ਫਿਲਹਾਲ ਕਿਸੇ ਜਾਨੀ ਨੁਕਸਾਨ ਦੀ ਕੋਈ ਖਬਰ ਨਹੀਂ ਹੈ।
ਮੋਹਾਲੀ ਦੇ ਹੋਟਲ ‘ਚ ਲੱਗੀ ਅੱਗ,ਹੋਟਲ ਨੂੰ ਪੂਰੀ ਤਰ੍ਹਾਂ ਨਾਲ ਖਾਲੀ ਕਰਵਾ ਲਿਆ ਗਿਆ
Date: