Editor-In-Chief

spot_imgspot_img

ਚੰਡੀਗੜ੍ਹ ਦੇ ਇੰਡਸਟਰੀਅਲ ਏਰੀਆ ਫੇਜ਼-2 ‘ਚ ਲੱਗੀ ਅੱਗ

Date:

ਚੰਡੀਗੜ੍ਹ,02 ਅਕਤੂਬਰ (ਹਰਪ੍ਰੀਤ ਸਿੰਘ ਜੱਸੋਵਾਲ):- ਚੰਡੀਗੜ੍ਹ ਦੇ ਇੰਡਸਟਰੀਅਲ ਏਰੀਆ ਫੇਜ਼ 2 (Industrial Area Phase 2) ਵਿੱਚ ਸਥਿਤ ਪਲਾਟ ਨੰਬਰ 786 ਵਿੱਚ ਅੱਜ ਸਵੇਰੇ ਅੱਗ ਲੱਗ ਗਈ,ਅੱਗ ਲੱਗਣ ਦੀ ਸੂਚਨਾ ਫਾਇਰ ਬ੍ਰਿਗੇਡ (Fire Brigade) ਦੀ ਟੀਮ ਨੂੰ ਦਿੱਤੀ ਗਈ,ਮੌਕੇ ‘ਤੇ ਫਾਇਰ ਬ੍ਰਿਗੇਡ ਦੀ ਟੀਮ ਅੱਗ ਬੁਝਾਉਣ ‘ਚ ਲੱਗੀ ਹੋਈ ਹੈ ਪਰ ਅਜੇ ਤੱਕ ਅੱਗ ‘ਤੇ ਕਾਬੂ ਨਹੀਂ ਪਾਇਆ ਜਾ ਸਕਿਆ ਹੈ,ਅੱਗ ਲੱਗਣ ਦੇ ਕਾਰਨਾਂ ਸਬੰਧੀ ਵੀ ਕੋਈ ਜਾਣਕਾਰੀ ਅਜੇ ਸਾਹਮਣੇ ਨਹੀਂ ਆਈ ਹੈ।

ਜਿਸ ਫੈਕਟਰੀ ‘ਚ ਅੱਗ ਲੱਗੀ ਹੈ,ਉਹ ਫਰਨੀਚਰ (Furniture) ਦੀ ਫੈਕਟਰੀ ਹੈ,ਇੱਥੇ ਲੱਕੜ ਅਤੇ ਪਲਾਸਟਿਕ ਦੇ ਫਰਨੀਚਰ ਦੀਆਂ ਚੀਜ਼ਾਂ ਰੱਖੀਆਂ ਜਾਂਦੀਆਂ ਹਨ,ਇਸ ਕਾਰਨ ਅੱਗ ਤੇਜ਼ੀ ਨਾਲ ਵਧ ਰਹੀ ਹੈ,ਵਿਭਾਗ ਦੀਆਂ 8 ਤੋਂ 10 ਗੱਡੀਆਂ ਇਸ ਅੱਗ ਨੂੰ ਬੁਝਾਉਣ ਵਿੱਚ ਲੱਗੀਆਂ ਹੋਈਆਂ ਹਨ,ਜਿਸ ਫੈਕਟਰੀ ‘ਚ ਅੱਗ ਲੱਗੀ ਉਹ ਸ਼ਿਆਮਜੀ ਟਰੇਡਿੰਗ ਕੰਪਨੀ ਸੁਭਾਸ਼ ਮਿੱਤਲ ਦੀ ਦੱਸੀ ਜਾਂਦੀ ਹੈ,ਸੁਭਾਸ਼ ਮਿੱਤਲ ਭਜਨ ਗਾਇਕ ਕਨ੍ਹਈਆ ਮਿੱਤਲ ਦੇ ਭਰਾ ਦੱਸੇ ਜਾਂਦੇ ਹਨ।

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ ਚੰਡੀਗੜ...

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ ਲੁਧਿਆਣਾ 19 ਜੂਨ...

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ ਦਾ ਪਰਦਾਫਾਸ਼

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ...