ਖੰਨਾ, 03 ਜਨਵਰੀ (ਹਰਪ੍ਰੀਤ ਸਿੰਘ ਜੱਸੋਵਾਲ):- ਖੰਨਾ ਤੋਂ ਇੱਕ ਵੱਡੀ ਖਬਰ ਸਾਹਮਣੇ ਆ ਰਹੀ ਹੈ,ਜਿੱਥੇ ਨੈਸ਼ਨਲ ਹਾਈਵੇ (National Highway) ‘ਤੇ ਸਥਿਤ ਬੱਸ ਸਟੈਂਡ (Bus Stand) ਦੇ ਸਾਹਮਣੇ ਪੁਲ ‘ਤੇ ਤੇਲ ਨਾਲ ਭਰੇ ਟੈਂਕਰ ਨੂੰ ਅਚਾਨਕ ਅੱ/ਗ ਲੱਗ ਗਈ ਹੈ, ਇਸ ਘਟਨਾ ਤੋਂ ਬਾਅਦ ਅੱ/ਗ ਦੀਆਂ ਲਪਟਾਂ ਦੂਰ-ਦੂਰ ਤੱਕ ਫੈਲ ਗਈਆਂ,ਘਟਨਾ ਦਾ ਪਤਾ ਲੱਗਦਿਆਂ ਹੀ ਫਾਇਰ ਬ੍ਰਿਗੇਡ (Fire Brigade) ਦੀਆਂ ਗੱਡੀਆਂ ਮੌਕੇ ‘ਤੇ ਪਹੁੰਚੀਆਂ,ਜਿਸ ਤੋਂ ਬਾਅਦ ਹਾਈਵੇ ਨੂੰ ਦੋਵੇਂ ਪਾਸੇ ਤੋਂ ਬੰਦ ਕਰ ਦਿੱਤਾ ਗਿਆ ਹੈ ਤੇ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ,ਟੈਂਕਰ ਨੂੰ ਅੱ.ਗ ਲੱਗਣ ਦੇ ਕਾਰਨਾਂ ਦਾ ਅਜੇ ਕੁਝ ਵੀ ਪਤਾ ਨਹੀਂ ਲੱਗਿਆ ਹੈ,ਫਿਲਹਾਲ ਇਸ ਹਾ.ਦਸੇ ਵਿੱਚ ਕਿਸੇ ਵੀ ਤਰ੍ਹਾਂ ਦੇ ਜਾਨੀ ਨੁਕਸਾਨ ਦੀ ਕੋਈ ਖਬਰ ਸਾਹਮਣੇ ਨਹੀਂ ਆਈ ਹੈ,ਡਰਾਈਵਰ ਅਤੇ ਕਲੀਨਰ ਨੇ ਛਾਲ ਮਾਰ ਕੇ ਆਪਣੀ ਜਾਨ ਬਚਾਈ,ਅੱਗ ਇੰਨੀ ਭਿਆਨਕ ਸੀ ਕਿ ਅੱਗ ਦੀਆਂ ਲਪਟਾਂ 100 ਮੀਟਰ ਦੂਰ ਤੱਕ ਫੈਲਦੀਆਂ ਦਿਖਾਈ ਦੇ ਰਹੀਆਂ ਸਨ,ਅੱਗ ਨੂੰ ਦੇਖ ਕੇ ਲੋਕਾਂ ਨੇ ਆਪਣੇ ਵਾਹਨ ਰੋਕ ਲਏ,ਟਰੈਫਿਕ ਨੂੰ ਸਰਵਿਸ ਲੇਨ ਤੋਂ ਲੰਘਣ ਦਿੱਤਾ ਗਿਆ,ਜਾਣਕਾਰੀ ਅਨੁਸਾਰ ਟਰੱਕ ਡਰਾਈਵਰਾਂ ਦੀ ਹੜਤਾਲ ਖਤਮ ਹੋਣ ਤੋਂ ਬਾਅਦ ਲੁਧਿਆਣਾ ਤੋਂ ਡੀਜ਼ਲ ਦਾ ਟੈਂਕਰ ਅੰਬਾਲਾ ਵੱਲ ਸਪਲਾਈ ਕਰਨ ਜਾ ਰਿਹਾ ਸੀ।
ਖੰਨਾ ‘ਚ ਤੇਲ ਨਾਲ ਭਰੇ ਟੈਂਕਰ ਨੂੰ ਲੱਗੀ ਭਿ.ਆਨਕ ਅੱ.ਗ,ਕਈ ਧਮਾਕੇ ਹੋਏ
Date: