Editor-In-Chief

spot_imgspot_img

ਸਰਕਾਰੀ ਕਾਲਜ ਵਿਖੇ ‘ਤੀਆਂ ਦਾ ਮੇਲਾ’ ਲਗਾਇਆ ਗਿਆ

Date:

Sahibzada Ajit Singh Nagar,19 Aug,(Harpreet Singh Jassowal):- ਅੱਜ ਮਿਤੀ 19-08-2023 ਨੂੰ ਸ਼ਹੀਦ ਮੇਜਰ ਹਰਮਿੰਦਰਪਾਲ ਸਿੰਘ ਸਰਕਾਰੀ ਕਾਲਜ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਪ੍ਰਿੰਸੀਪਲ ਸ਼੍ਰੀਮਤੀ ਹਰਜੀਤ ਗੁਜਰਾਲ ਜੀ ਦੀ ਅਗਵਾਈ ਵਿੱਚ ਤੀਆਂ ਦਾ ਮੇਲਾ ਕਰਵਾਇਆ ਗਿਆ। ਇਸ ਮੇਲੇ ਦੇ ਮੁੱਖ ਮਹਿਮਾਨ ਪ੍ਰੋ ਬਲਜਿੰਦਰ ਕੌਰ ਚੀਫ਼ ਵਿਪ੍ਹ ਕੈਬਨਿਟ ਮੰਤਰੀ, ਪੰਜਾਬ ਜੀ ਨੇ ਵਿਦਿਆਰਥੀਆਂ ਨੂੰ ਆਸ਼ੀਰਵਾਦ ਦਿੱਤਾ। ਉਹਨਾਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਨਵੇਂ ਯੁੱਗ ਵਿੱਚ ਸਾਡੇ ਨੌਜਵਾਨ ਵਰਗ ਨੂੰ ਵਿਰਸਾ ਸੰਭਾਲ ਕੇ ਰੱਖਣਾ ਚਾਹੀਦਾ ਹੈ।

ਮੈਡਮ ਪ੍ਰਿੰਸੀਪਲ ਨੇ ਇਸ ਮੇਲੇ ਵਿੱਚ ਸ਼ਿਰਕਤ ਕਰਨ ‘ਤੇ ਪ੍ਰੋਫੈਸਰ ਬਲਜਿੰਦਰ ਕੌਰ ਜੀ ਨੂੰ ਨਿੱਘਾ ਜੀ ਆਇਆਂ ਕਿਹਾ ਅਤੇ ਉਹਨਾਂ ਦੇ ਜੀਵਨ ਤੇ ਝਾਤ ਪਾਈ। ਇਸ ਮੇਲੇ ਵਿੱਚ ਕਾਲਜ ਦੀਆਂ ਕੁੜੀਆਂ ਨੇ ਬੜੀ ਹੀ ਖੂਬਸੂਰਤ ਗਿੱਧੇ ਦੀ ਪੇਸ਼ਕਾਰੀ ਕੀਤੀ। ਪੰਜਾਬੀ ਮੁਟਿਆਰ ਅਤੇ ਪੰਜਾਬੀ ਗੱਭਰੂ ਦੇ ਮੁਕਾਬਲਿਆਂ ਵਿੱਚ ਮੁੰਡੇ-ਕੁੜੀਆਂ ਪੰਜਾਬੀ ਪਹਿਰਾਵੇ ਵਿੱਚ ਸੱਜ-ਧੱਜ ਕੇ ਆਏ ਅਤੇ ਲੋਕ ਗੀਤਾਂ ਦੀ ਪੇਸ਼ਕਾਰੀ ਕੀਤੀ ਗਈ। ਮੇਲੇ ਵਿਚ ਮਹਿੰਦੀ, ਵੰਗਾਂ, ਪੰਜਾਬੀ ਪਹਿਰਾਵੇ ਅਤੇ ਖੀਰ-ਪੂੜਿਆਂ ਦੇ ਸਟਾਲ ਲਗਾਏ ਗਏ। ਇਸ ਕਾਲਜ ਦੀ ਪਰੰਪਰਾ ਰਹੀ ਹੈ ਕਿ ਹਰ ਸਾਲ ਇਸ ਤਰ੍ਹਾਂ ਦੇ ਸਭਿਆਚਾਰਕ ਪ੍ਰੋਗਰਾਮ ਕਰਵਾਏ ਜਾਂਦੇ ਹਨ। ਮੁੱਖ ਮਹਿਮਾਨ, ਸਟਾਫ਼ ਅਤੇ ਵਿਦਿਆਰਥੀਆਂ ਨੇ ਅੱਜ ਦੇ ਇਸ ਮੇਲੇ ਦਾ ਭਰਪੂਰ ਆਨੰਦ ਲਿਆ। ਕਾਲਜ ਪ੍ਰਿੰਸੀਪਲ ਅਤੇ ਸਟਾਫ਼ ਦੀ ਯੋਗ ਅਗਵਾਈ ਸਦਕਾ ਵਿਦਿਆਰਥੀ ਬੁਲੰਦੀਆਂ ਨੂੰ ਛੂਹ ਰਹੇ ਹਨ।

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ ਚੰਡੀਗੜ...

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ ਲੁਧਿਆਣਾ 19 ਜੂਨ...

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ ਦਾ ਪਰਦਾਫਾਸ਼

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ...