Editor-In-Chief

spot_imgspot_img

ਪੜ੍ਹਾਈ ਕਰਨ ਲਈ 10 ਦਿਨ ਪਹਿਲਾਂ ਹੀ ਕੈਨੇਡਾ ਗਏ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ

Date:

Barnala,27 July,(Harpreet Singh Jassowal):- ਜਿਲ੍ਹਾ ਬਰਨਾਲਾ ਦੇ ਹਲਕਾ ਭਦੌੜ ਦੇ ਪਿੰਡ ਸੰਧੂ ਕਲਾਂ ਤੋਂ ਸਾਹਮਣੇ ਆਇਆ ਹੈ,ਜਿੱਥੇ ਪੜ੍ਹਾਈ ਕਰਨ ਲਈ 10 ਦਿਨ ਪਹਿਲਾਂ ਹੀ ਕੈਨੇਡਾ ਗਏ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌ.ਤ ਹੋ ਗਈ,ਮ੍ਰਿਤਕ ਨੌਜਵਾਨ ਦੀ ਪਛਾਣ 17 ਸਾਲਾ ਜਗਜੀਤ ਸਿੰਘ ਵਜੋਂ ਹੋਈ ਹੈ,ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਨੌਜਵਾਨ ਮਾਪਿਆਂ ਦਾ ਇਕਲੌਤਾ ਪੁੱਤ ਸੀ,ਮ੍ਰਿਤਕ ਜਗਜੀਤ ਸਿੰਘ ਦੇ ਪਰਿਵਾਰਕ ਮੈਂਬਰਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਉਹ ਕੈਨੇਡਾ ਵਿੱਚ ਜਾ ਕੇ ਪੜ੍ਹਾਈ ਕਰਨ ਦੇ ਨਾਲ-ਨਾਲ ਰੁਜ਼ਗਾਰ ਕਰਨ ਲਈ ਸਿਰਫ 10 ਦਿਨ ਪਹਿਲਾਂ ਹੀ (14 ਜੁਲਾਈ 2023) ਪਿੰਡ ਤੋਂ ਕੈਨੇਡਾ ਗਿਆ ਸੀ ਪਰ ਕੀ ਪਤਾ ਸੀ ਕਿ ਕੈਨੇਡਾ ਵਿੱਚ ਉਸਦੀ ਮੌ.ਤ ਉਸਨੂੰ ਉਡੀਕ ਰਹੀ ਹੈ।

ਪੜ੍ਹਾਈ ਕਰਨ ਲਈ 10 ਦਿਨ ਪਹਿਲਾਂ ਹੀ ਕੈਨੇਡਾ ਗਏ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ

ਉਨ੍ਹਾਂ ਦੱਸਿਆ ਕਿ ਚਾਰ ਮਹੀਨੇ ਪਹਿਲਾ ਮ੍ਰਿਤਕ ਦੀ ਭੈਣ ਵੀ ਕੈਨੇਡਾ ਪੜ੍ਹਾਈ ਲਈ ਗਈ ਸੀ,ਜਿਸ ਤੋਂ ਬਾਅਦ ਹੁਣ ਜਗਜੀਤ ਸਿੰਘ ਨੂੰ ਵੀ ਕੈਨੇਡਾ ਭੇਜਿਆ ਸੀ,ਉਨ੍ਹਾਂ ਦੱਸਿਆ ਕਿ ਉਨ੍ਹਾਂ ਨੇ ਆਪਣੇ ਦੋਵੇਂ ਬੱਚਿਆਂ ਨੂੰ ਕੁੱਲ 46 ਲੱਖ ਦੇ ਕਰੀਬ ਕਰਜ਼ਾ ਚੁੱਕ ਕੇ ਵਿਦੇਸ਼ ਪੜ੍ਹਾਈ ਅਤੇ ਰੁਜ਼ਗਾਰ ਲਈ ਭੇਜਿਆ ਸੀ,ਪਰ ਇਕਲੋਤੇ ਪੁੱਤ ਦੀ ਮੌ.ਤ ਦੀ ਖਬਰ ਸੁਣ ਕੇ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ,ਪੰਜਾਬ ਦੇ ਨੌਜਵਾਨਾਂ ਵਿੱਚ ਆਏ ਦਿਨ ਵਿਦੇਸ਼ਾਂ ਵਿੱਚ ਜਾ ਕੇ ਸੈਟਲ ਹੋਣ ਦਾ ਕ੍ਰੇਜ਼ ਦਿਨੋ-ਦਿਨ ਵੱਧਦਾ ਜਾ ਰਿਹਾ ਹੈ।

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ ਚੰਡੀਗੜ...

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ ਲੁਧਿਆਣਾ 19 ਜੂਨ...

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ ਦਾ ਪਰਦਾਫਾਸ਼

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ...