Editor-In-Chief

spot_imgspot_img

ਮਾਨਸਾ ਵਿਚ ਮੰਗਲਵਾਰ ਨੂੰ ਨਸ਼ੇ ਦੀ ਓਵਰਡੋਜ਼ ਨਾਲ ਇੱਕ ਨੌਜਵਾਨ ਦੀ ਮੌਤ

Date:

ਮਾਨਸਾ,26 ਸਤੰਬਰ (ਹਰਪ੍ਰੀਤ ਸਿੰਘ ਜੱਸੋਵਾਲ):- ਮਾਨਸਾ ਵਿਚ ਮੰਗਲਵਾਰ ਨੂੰ ਨਸ਼ੇ ਦੀ ਓਵਰਡੋਜ਼ (Drug Overdose) ਨਾਲ ਇੱਕ ਨੌਜਵਾਨ ਦੀ ਮੌਤ ਹੋ ਗਈ,ਮ੍ਰਿਤਕ ਦੀ ਪਛਾਣ ਪਰਵਿੰਦਰ ਸਿੰਘ (28) ਵਾਸੀ ਵਾਟਰ ਵਰਕਸ (Water Works) ਰੋਡ ਮਾਨਸਾ ਵਜੋਂ ਹੋਈ ਹੈ,ਪਰਿਵਾਰ ਮੁਤਾਬਕ ਉਕਤ ਨੌਜਵਾਨ ਪਿਛਲੇ ਛੇ ਸਾਲਾਂ ਤੋਂ ਨਸ਼ੇ ਦਾ ਸੇਵਨ ਕਰ ਰਿਹਾ ਸੀ,ਜਿਸ ਨੇ ਸ਼ਰਾਬ ਪੀਣ ਦੇ ਚੱਕਰ ਵਿਚ ਆਪਣੀ ਜ਼ਮੀਨ ਵੀ ਵੇਚ ਦਿੱਤੀ ਸੀ,ਅੱਜ ਉਸ ਦੇ ਭਰਾ ਦੀ ਮੌਤ ਹੋ ਗਈ ਹੈ,ਉਸ ਨੇ ਦੱਸਿਆ ਕਿ ਨਸ਼ੇ ਦੀ ਓਵਰਡੋਜ਼ ਤੋਂ ਬਾਅਦ ਉਸ ਨੂੰ ਮਾਨਸਾ ਦੇ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ।

ਜਿੱਥੋਂ ਉਸ ਨੂੰ ਪਟਿਆਲਾ ਰੈਫਰ ਕਰ ਦਿੱਤਾ ਗਿਆ ਪਰ ਪਟਿਆਲੇ ਵਿਚ ਵੀ ਮਾੜਾ ਇਲਾਜ ਹੋਣ ਕਾਰਨ ਉਸ ਦੀ ਮੌਤ ਹੋ ਗਈ,ਮ੍ਰਿਤਕ ਦੀ ਭੈਣ ਪ੍ਰਭਦੀਪ ਕੌਰ ਨੇ ਦੱਸਿਆ ਕਿ ਪਰਮਿੰਦਰ ਉਸ ਦਾ ਇਕਲੌਤਾ ਭਰਾ ਸੀ ਜੋ ਕਿ ਸਰਕਾਰੀ ਨੌਕਰੀ ਕਰਦਾ ਸੀ ਅਤੇ ਨਸ਼ੇ ਕਾਰਨ ਉਸ ਨੇ ਆਪਣੀ ਜ਼ਮੀਨ-ਜਾਇਦਾਦ ਵੀ ਵੇਚ ਦਿੱਤੀ ਸੀ,ਆਪਣੀ ਨਸ਼ੇ ਦੀ ਪੂਰਤੀ ਲਈ ਉਹ ਉਨ੍ਹਾਂ ਦੀ ਕੁੱਟਮਾਰ ਵੀ ਕਰਦਾ ਸੀ,ਉਨ੍ਹਾਂ ਪੁਲਿਸ (Police) ਨੂੰ ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਕਰਨ ਦੀ ਵੀ ਅਪੀਲ ਕੀਤੀ,ਪਰ ਪੁਲਿਸ ਵੱਲੋਂ ਉਕਤ ਵਿਅਕਤੀਆਂ ਖਿਲਾਫ਼ ਕੋਈ ਕਾਰਵਾਈ ਨਹੀਂ ਕੀਤੀ ਗਈ।

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ ਚੰਡੀਗੜ...

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ ਲੁਧਿਆਣਾ 19 ਜੂਨ...

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ ਦਾ ਪਰਦਾਫਾਸ਼

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ...