Editor-In-Chief

spot_imgspot_img

ਪੰਜਾਬ ਪੁਲਿਸ ਦੀ ਕਾਰਵਾਈ! ਲਖਬੀਰ ਸਿੰਘ ਉਰਫ਼ ਲੰਡਾ ਦੇ ਨੇੜਲੇ ਸਾਥੀਆਂ ਦੇ 297 ਟਿਕਾਣਿਆਂ ‘ਤੇ ਛਾਪੇਮਾਰੀ

Date:

ਚੰਡੀਗੜ੍ਹ, 04 ਸਤੰਬਰ (ਹਰਪ੍ਰੀਤ ਸਿੰਘ ਜੱਸੋਵਾਲ):- ਦੇਸ਼-ਵਿਦੇਸ਼ ਵਿੱਚ ਬੈਠੇ ਦਹਿਸ਼ਤਗਰਦਾਂ, ਗੈਂਗਸਟਰਾਂ ਅਤੇ ਨਸ਼ਾ ਤਸਕਰਾਂ ਦੇ ਗੱਠਜੋੜ ਨੂੰ ਨੱਥ ਪਾਉਣ ਦੇ ਉਦੇਸ਼ ਨਾਲ ਇੱਕ ਹੋਰ ਕਦਮ ਚੁੱਕਦਿਆਂ ਪੰਜਾਬ ਪੁਲਿਸ (Punjab Police) ਨੇ ਐਤਵਾਰ ਨੂੰ ਲਖਬੀਰ ਸਿੰਘ ਉਰਫ਼ ਲੰਡਾ ਨਾਲ ਜੁੜੇ ਸ਼ੱਕੀ ਵਿਅਕਤੀਆਂ ਦੇ ਟਿਕਾਣਿਆਂ ‘ਤੇ ਵਿਸ਼ੇਸ਼ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ (CASO) ਸ਼ੁਰੂ ਕੀਤੀ,ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ (Gaurav Yadav) ਦੇ ਨਿਰਦੇਸ਼ਾਂ ’ਤੇ ਸਵੇਰੇ 6 ਵਜੇ ਤੋਂ ਸਵੇਰੇ 10 ਵਜੇ ਤੱਕ ਇੱਕੋ ਸਮੇਂ ’ਤੇ ਕੀਤੀ ਗਈ, ਜਿਸ ਦੌਰਾਨ ਰਾਜ ਦੇ 28 ਪੁਲਿਸ ਜ਼ਿਲ੍ਹਿਆਂ ਵਿੱਚ ਲਖਬੀਰ ਸਿੰਘ ਉਰਫ਼ ਲੰਡਾ ਦੇ ਲਗਭਗ 297 ਨੇੜਲੇ ਸਾਥੀਆਂ ਨਾਲ ਜੁੜੇ ਸਾਰੇ ਰਿਹਾਇਸ਼ੀ ਅਤੇ ਹੋਰ ਟਿਕਾਣਿਆਂ ਦੀ ਬਾਰੀਕੀ ਨਾਲ ਤਲਾਸ਼ੀ ਲਈ ਗਈ।

ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਹੋਰ ਪੜਤਾਲ ਲਈ ਕਈ ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਅਪਰਾਧਕ ਸਮੱਗਰੀ ਜ਼ਬਤ ਕੀਤੀ ਗਈ ਹੈ,ਜਿਨ੍ਹਾਂ ਤੋਂ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ,ਉਨ੍ਹਾਂ ਦੱਸਿਆ ਕਿ ਇਸ ਕਾਰਵਾਈ ਦੌਰਾਨ ਪੁਲਿਸ ਟੀਮਾਂ ਨੇ ਇਨ੍ਹਾਂ ਅਪਰਾਧੀਆਂ ਨਾਲ ਜੁੜੇ ਘਰਾਂ ਅਤੇ ਹੋਰ ਥਾਵਾਂ ‘ਤੇ ਬਾਰੀਕੀ ਨਾਲ ਤਲਾਸ਼ੀ ਲਈ ਅਤੇ ਇਲੈਕਟ੍ਰਾਨਿਕ ਡਿਵਾਈਸਾਂ (Electronic Devices) ਤੋਂ ਡਾਟਾ ਵੀ ਇਕੱਠਾ ਕੀਤਾ,ਜਿਸ ਨੂੰ ਫੋਰੈਂਸਿਕ ਜਾਂਚ (Forensic Investigation) ਲਈ ਭੇਜਿਆ ਜਾਵੇਗਾ,ਉਨ੍ਹਾਂ ਦੱਸਿਆ ਕਿ ਪੁਲਿਸ ਟੀਮਾਂ ਨੇ ਅਸਲਾ ਲਾਇਸੈਂਸਾਂ ਦੀ ਵੀ ਜਾਂਚ ਕੀਤੀ ਹੈ ਅਤੇ ਅਸਲੇ ਦੀ ਸੋਸਿੰਗ ਬਾਰੇ ਲੋਕਾਂ ਤੋਂ ਪੁੱਛਗਿੱਛ ਕੀਤੀ ਹੈ,ਇਸ ਤੋਂ ਇਲਾਵਾ ਵਿਦੇਸ਼ ਵਿੱਚ ਰਹਿੰਦੇ ਪਰਿਵਾਰਕ ਮੈਂਬਰਾਂ ਦੀ ਯਾਤਰਾ ਦੇ ਵੇਰਵੇ, ਵਿਦੇਸ਼ਾਂ ਤੋਂ ਬੈਂਕਾਂ ਦੇ ਲੈਣ-ਦੇਣ ਅਤੇ ਵੈਸਟਰਨ ਯੂਨੀਅਨ ਅਤੇ ਜਾਇਦਾਦ ਦੇ ਵੇਰਵੇ ਇਕੱਠੇ ਕੀਤੇ ਹਨ।

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ ਚੰਡੀਗੜ...

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ ਲੁਧਿਆਣਾ 19 ਜੂਨ...

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ ਦਾ ਪਰਦਾਫਾਸ਼

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ...