Editor-In-Chief

spot_imgspot_img

ਪੰਜਾਬ ਵਿਜੀਲੈਂਸ ਬਿਊਰੋ ਦਾ ਐਕਸ਼ਨ,ਪਾਵਰਕਾਮ ਦੇ ਐਕਸੀਅਨ ਨੂੰ 45,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ

Date:

ਸੰਗਰੂਰ,30 ਸਤੰਬਰ (ਹਰਪ੍ਰੀਤ ਸਿੰਘ ਜੱਸੋਵਾਲ):-  ਪੰਜਾਬ ਵਿਜੀਲੈਂਸ ਬਿਊਰੋ (Punjab Vigilance Bureau) ਨੇ ਪਾਵਰਕਾਮ ਦਫਤਰ ਲਹਿਰਾਗਾਗਾ,ਸੰਗਰੂਰ ਵਿਖੇ ਤਾਇਨਾਤ ਸੀਨੀਅਰ ਕਾਰਜਕਾਰੀ ਇੰਜੀਨੀਅਰ ਨੂੰ 45,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ,ਦੋਸ਼ੀ ਦੀ ਪਛਾਣ ਮੁਨੀਸ਼ ਕੁਮਾਰ ਜਿੰਦਲ ਵਜੋਂ ਹੋਈ ਹੈ,ਪੰਜਾਬ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਪਰੋਕਤ ਮੁਲਜ਼ਮ ਨੂੰ ਲਹਿਰਾ ਬਲਾਕ ਦੇ ਪਿੰਡ ਹਰਿਆਉ ਦੇ ਰਹਿਣ ਵਾਲੇ ਸੁਖਚੈਨ ਸਿੰਘ ਦੀ ਸ਼ਿਕਾਇਤ ’ਤੇ ਗ੍ਰਿਫਤਾਰ ਕੀਤਾ ਗਿਆ ਹੈ,ਸ਼ਿਕਾਇਤਕਰਤਾ ਨੇ ਪੰਜਾਬ ਵਿਜੀਲੈਂਸ ਬਿਊਰੋ ਨੂੰ ਦੱਸਿਆ ਕਿ ਉਸ ਦਾ ਰਿਸ਼ਤੇਦਾਰ ਮੇਜਰ ਸਿੰਘ ਵਾਸੀ ਪਿੰਡ ਢੀਂਡਸਾ,ਬਲਾਕ ਲਹਿਰਾ ਆਪਣਾ ਟਿਊਬਵੈੱਲ ਕੁਨੈਕਸ਼ਨ (Tubewell Connection) ਪਿੰਡ ਛਾਜਲੀ ਵਿੱਚ ਤਬਦੀਲ ਕਰਨਾ ਚਾਹੁੰਦਾ ਹੈ।

ਮੇਜਰ ਸਿੰਘ ਨੇ ਬਜ਼ੁਰਗ ਵਿਅਕਤੀ ਹੋਣ ਕਾਰਨ ਸ਼ਿਕਾਇਤਕਰਤਾ ਸੁਖਚੈਨ ਸਿੰਘ ਨੂੰ ਕੁਨੈਕਸ਼ਨ ਟਰਾਂਸਫਰ (Connection Transfer) ਕਰਵਾਉਣ ਲਈ ਆਪਣੇ ਕੇਸ ਦੀ ਪੈਰਵੀ ਕਰਨ ਲਈ ਕਿਹਾ,ਜਦੋਂ ਉਹ ਇਸ ਸਬੰਧੀ ਐਕਸੀਅਨ ਜਿੰਦਲ ਨੂੰ ਮਿਲਿਆ ਤਾਂ ਉਸ ਨੇ ਇਸ ਟਿਊਬਵੈੱਲ ਕੁਨੈਕਸ਼ਨ (Tubewell Connection) ਨੂੰ ਤਬਦੀਲ ਕਰਨ ਲਈ 45000 ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ,ਬਿਉਰੋ ਦੀ ਪਟਿਆਲਾ ਰੇਂਜ ਨੇ ਮੁੱਢਲੀ ਜਾਂਚ ਉਪਰੰਤ ਜਾਲ ਵਿਛਾਇਆ ਅਤੇ ਉਪਰੋਕਤ ਸੀਨੀਅਰ ਐਕਸੀਅਨ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਰਿਸ਼ਵਤ ਲੈਂਦਿਆਂ ਕਾਬੂ ਕਰ ਲਿਆ,ਇਸ ਸਬੰਧੀ ਪੰਜਾਬ ਵਿਜੀਲੈਂਸ ਬਿਊਰੋ ਪਟਿਆਲਾ ਰੇਂਜ (Punjab Vigilance Bureau Patiala Range) ਦੇ ਥਾਣੇ ਵਿੱਚ ਕੇਸ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ ਚੰਡੀਗੜ...

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ ਲੁਧਿਆਣਾ 19 ਜੂਨ...

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ ਦਾ ਪਰਦਾਫਾਸ਼

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ...