Editor-In-Chief

spot_imgspot_img

ਅੰਮ੍ਰਿਤਸਰ ਪੁਲਿਸ ਨੂੰ ਨਸ਼ਿਆਂ ਖਿਲਾਫ ਵੱਡੀ ਕਾਮਯਾਬੀ ਮਿਲੀ,ਪੁਲਿਸ ਨੇ ਦੋ ਅੰਤਰਰਾਸ਼ਟਰੀ ਡਰੱਗਜ਼ ਤਸਕਰਾਂ ਨੂੰ ਕਾਬੂ ਕੀਤਾ ਹੈ

Date:

ਅੰਮ੍ਰਿਤਸਰ ਸਾਹਿਬ,26 ਨਵੰਬਰ (ਹਰਪ੍ਰੀਤ ਸਿੰਘ ਜੱਸੋਵਾਲ):- ਅੰਮ੍ਰਿਤਸਰ ਪੁਲਿਸ (Amritsar Police) ਨੂੰ ਨਸ਼ਿਆਂ ਖਿਲਾਫ ਵੱਡੀ ਕਾਮਯਾਬੀ ਮਿਲੀ ਹੈ,ਪੁਲਿਸ ਨੇ ਦੋ ਅੰਤਰਰਾਸ਼ਟਰੀ ਡਰੱਗਜ਼ ਤਸਕਰਾਂ ਨੂੰ ਕਾਬੂ ਕੀਤਾ ਹੈ,ਫੜੇ ਗਏ ਡਰੱਗਜ਼ ਤਸਕਰਾਂ ਕੋਲੋਂ ਪੁਲੀਸ ਵੱਲੋਂ 6 ਕਿਲੋ ਦੇ ਕਰੀਬ ਹੈਰੋਇਨ ਬਰਾਮਦ ਕੀਤੀ ਗਈ ਹੈ,ਇੰਟੈਲੀਜੈਂਸ ਦੀ ਟੀਮ ਵੱਲੋਂ ਇਹ ਹੈਰੋਇਨ ਕਾਬੂ ਕੀਤੀ ਗਈ ਹੈ।

ਅੰਮਿਤਸਰ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ (Ammitsar Police Commissioner Gurpreet Singh Bhullar) ਦੇ ਦਿਸ਼ਾ ਨਿਰਦੇਸ਼ਾਂ ਤੇ ਨਸ਼ੇ ਦੇ ਖਿਲਾਫ ਕਾਰਵਾਈ ਕਰਦੇ ਹੋਏ ਇੰਟੈਲੀਜੈਂਸ ਪੁਲੀਸ ਨੂੰ ਨਸ਼ੇ ਦੇ ਖਿਲਾਫ ਉਸ ਸਮੇਂ ਵੱਡੀ ਕਾਮਯਾਬੀ ਹਾਸਿਲ ਹੋਈ ਜਦੋਂ ਮੁਖਬਿਰ ਦੀ ਸੂਚਨਾ ਦੇ ਆਧਾਰ ਤੇ ਅਟਾਰੀ ਝਬਾਲ ਰੋਡ (Attari Jhabal Road) ਤੇ ਨਾਕਾਬੰਦੀ ਦੌਰਾਨ ਇੱਕ ਆਈ 20 ਗੱਡੀ ਨੂੰ ਰੋਕ ਕੇ ਉਸ ਦੀ ਤਲਾਸ਼ੀ ਲਈ ਗਈ ਤੇ ਉਸ ਵਿਚੋ 6 ਕਿਲੋ ਹੈਰੋਇਨ ਦੇ ਨਾਲ਼ ਦੋ ਨੌਜਵਾਨਾਂ ਨੂੰ ਵੀ ਕਾਬੂ ਕੀਤਾ ਗਿਆ ਹੈ।

Ammitsar Police Commissioner

ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਕਮਿਸ਼ਨਰ ਪੁਲਿਸ ਅੰਮਿਤਸਰ ਨੂੰ ਨਸ਼ੇ ਦੇ ਖਿਲਾਫ ਇੱਕ ਵੱਡੀ ਕਾਮਯਾਬੀ ਹਾਸਿਲ ਹੋਈ ਹੈ,ਉਹਨਾਂ ਦੱਸਿਆ ਕਿ ਇਹ ਦੋਵੇਂ ਨੌਜਵਾਨ ਅਮਰੀਕਾ ਵਿੱਚ ਬੈਠੇ ਜਸਮੀਤ ਸਿੰਘ ਉਰਫ ਲੱਕੀ ਦੇ ਦਿਸ਼ਾ ਨਿਰਦੇਸ਼ਾਂ ਤੇ ਕੰਮ ਕਰਦੇ ਸਨ ਪੁਲਿਸ ਕਮਿਸ਼ਨਰ (Commissioner of Police) ਨੇ ਦੱਸਿਆ ਕਿ ਜਸਮੀਤ ਸਿੰਘ ਉਰਫ ਲੱਕੀ ਤੇ ਪਹਿਲਾਂ ਹੀ 11 ਦੇ ਕਰੀਬ ਮਾਮਲੇ ਦਰਜ ਹਨ।

ਇਹ ਫੜੇ ਗਏ ਦੋਸ਼ੀਆਂ ਦੇ ਖਿਲਾਫ ਵੀ ਕਈ ਮਾਮਲੇ ਦਰਜ ਹਨ,ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਇਹਨਾਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰ ਇਹਨਾਂ ਦਾ ਰਿਮਾਂਡ ਹਾਸਲ ਕਰ ਫੋਰ ਪੁਸ਼ਕਿਸ਼ ਕੀਤੀ ਜਾਵੇਗੀ,ਜਿਸ ਦੇ ਦੌਰਾਨ ਹੋਰ ਵੀ ਖੁਲਾਸੇ ਹੋਣ ਦੀ ਸੰਭਾਵਨਾ ਹੈ,ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਫੜੇ ਗਏ ਦੋਵੇਂ ਨੌਜਵਾਨ ਹੋਸ਼ਿਆਰਪੁਰ ਦੇ ਰਹਿਣ ਵਾਲੇ ਹਨ,ਇਹਨਾਂ ਦੀ ਉਮਰ 20 ਤੋਂ 25 ਸਾਲ ਦੇ ਵਿੱਚ ਹੈ।

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ ਚੰਡੀਗੜ...

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ ਲੁਧਿਆਣਾ 19 ਜੂਨ...

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ ਦਾ ਪਰਦਾਫਾਸ਼

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ...