Editor-In-Chief

spot_imgspot_img

ਮੱਧ ਪ੍ਰਦੇਸ਼ ਦੇ ਕੁਨੋ ਨੈਸ਼ਨਲ ਪਾਰਕ ‘ਚ ਇਕ ਹੋਰ ਚੀਤੇ ਨੇ ਤੋੜਿਆ ਦਮ,ਹੁਣ ਤੱਕ 9 ਦੀ ਹੋ ਚੁੱਕੀ ਮੌ.ਤ

Date:

Madhya Pradesh,03 Aug,(Harpreet Singh Jassowal):- ਮੱਧ ਪ੍ਰਦੇਸ਼ ਦੇ ਕੁਨੋ ਨੈਸ਼ਨਲ ਪਾਰਕ (Kuno National Park) ਵਿਚ ਚੀਤਿਆਂ ਦੀ ਮੌਤ ਦਾ ਸਿਲਸਿਲਾ ਰੁਕ ਨਹੀਂ ਰਿਹਾ ਹੈ। ਸਵੇਰੇ ਇਥੇ ਇਕ ਹੋਰ ਚੀਤੇ ਨੇ ਦਮ ਤੋੜ ਦਿੱਤਾ ਹੈ। ਹੁਣ ਤੱਕ 9 ਚੀਤਿਆਂ ਦੀ ਮੌਤ ਹੋ ਚੁੱਕੀ ਹੈ। ਇਨ੍ਹਾਂ ਵਿਚ 6 ਚੀਤੇ ਤੇਕੁਨੋ ਨੈਸ਼ਨਲ ਪਾਰਕ ਵਿਚ ਜਨਮੇ ਤਿੰਨ ਸ਼ਾਵਕ ਹਨ। ਪ੍ਰਮੁੱਖ ਚੀਫ ਕੰਜ਼ਰਵੇਟਰ ਆਫ ਫਾਰੈਸਟ (ਵਾਈਲਡਲਾਈਫ) ਅਸੀਮ ਸ਼੍ਰੀਵਾਸਤਵ ਨੇ ਮਾਦਾ ਚੀਤਾ ਦੀ ਮੌਤ ਦੀ ਪੁਸ਼ਟੀ ਕੀਤੀ ਹੈ। ਮਾਦਾ ਚੀਤਾ ਦਾ ਨਾਂ ਧਤਰੀ ਸੀ,ਕੁਨੋ ਨੈਸ਼ਨਲ ਪਾਰਕ ਵੱਲੋਂ ਇਸ ਸਬੰਧੀ ਬਿਆਨ ਜਾਰੀ ਕੀਤਾ ਗਿਆ ਹੈ। ਬਿਆਨ ਵਿਚ ਕਿਹਾ ਗਿਆ ਕਿ ਮਾਦਾ ਚੀਤਾ ਦੀ ਮੌਤ ਦੇ ਕਾਰਨਾਂ ਦਾ ਪਤਾ ਲਗਾਉਣ ਦੀ ਉਸ ਦੀ ਮ੍ਰਿਤਕ ਦੇਹ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ।

ਕੁਨੋ ਨੈਸ਼ਨਲ ਪਾਰਕ (Kuno National Park)  ਵਿਚ ਰੱਖੇ 14 ਚੀਤੇ (7 ਨਰ, 6 ਮਾਤਾ ਤੇ ਇਕ ਸ਼ਾਵਕ) ਸਿਹਤਮੰਦ ਹਨ। ਕੁਨੋ ਜੰਗਲਾਤ ਚਕਿਤਸਕ ਟੀਮ ਤੇ ਨਾਮੀਬੀਆਈ ਮਾਹਿਰਾਂ (Namibian Experts) ਵੱਲੋਂ ਚੀਤਿਆਂ ਦਾ ਲਗਾਤਾਰ ਸਿਹਤ ਪ੍ਰੀਖਣ ਕੀਤਾ ਜਾ ਰਿਹਾ ਹੈ।ਇਸ ਤੋਂ ਪਹਿਲਾਂ ਕੇਂਦਰੀ ਵਾਤਾਵਰਣ, ਜੰਗਲਾਤ ਮੰਤਰੀ ਭੁਪਿੰਦਰ ਯਾਦਵ ਨੇ ਕਿਹਾ ਸੀ ਕਿ ਚੀਤੇ ਕੂਨੋ ਨੈਸ਼ਨਲ ਪਾਰਕ (Leopard Kuno National Park) ਵਿਚ ਹੀ ਰਹਿਣਗੇ। ਉਨ੍ਹਾਂ ਨੇ ਕਿਹਾ ਸੀ ਕਿ ਅਸੀਂ ਕੌਮਾਂਤਰੀ ਮਾਹਿਰਾਂ ਦੇ ਸੰਪਰਕ ਵਿਚ ਹਾਂ। ਸਾਡੀ ਟੀਮ ਉਥੋਂ ਦਾ ਦੌਰਾ ਕਰੇਗੀ। ਚੀਤਿਆਂ ਨੂੰ ਸ਼ਿਫਟ ਨਹੀਂ ਕੀਤਾ ਜਾਵੇਗਾ ਤੇ ਉਹ ਕੂਨੋ ਵਿਚ ਹੀ ਰਹਿਣਗੇ।

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ ਚੰਡੀਗੜ...

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ ਲੁਧਿਆਣਾ 19 ਜੂਨ...

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ ਦਾ ਪਰਦਾਫਾਸ਼

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ...