Editor-In-Chief

spot_imgspot_img

ਟ੍ਰੈਫਿਕ ਸਬੰਧੀ ਸ਼ਿਕਾਇਤਾਂ ਦੇ ਹੱਲ ਲਈ APP ਲਾਂਚ

Date:

Ludhiana,(Harpreet Singh Jassowal):-  ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਨੇ ਮੰਗਲਵਾਰ ਨੂੰ ਲੁਧਿਆਣਾ ਕਮਿਸ਼ਨਰੇਟ ਪੁਲਿਸ (Ludhiana Commissionerate Police) ਦੀ ‘ਟਰੈਫਿਕ ਹਾਕਸ’ ਐਪ-ਇੱਕ ਮੋਬਾਈਲ ਐਪਲੀਕੇਸ਼ਨ ਲਾਂਚ ਕੀਤੀ,ਜੋ ਲੋਕਾਂ ਅਤੇ ਪੁਲਿਸ ਦਰਮਿਆਨ ਪਾੜੇ ਨੂੰ ਪੂਰਨ,ਟਰੈਫਿਕ ਸਬੰਧੀ ਸ਼ਿਕਾਇਤਾਂ ਅਤੇ ਉਹਨਾਂ ਦੇ ਨਿਪਟਾਰੇ ਲਈ ਇੱਕ ਸੁਖਾਲੇ ਢੰਗ ਨਾਲ ਵਰਤਣਯੋਗ ਮਾਡਿਊਲ (Module) ਪੇਸ਼ ਕਰਦੀ ਹੈ।

ਐਪ ਨੂੰ ਜਾਰੀ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਨੂੰ ਲੁਧਿਆਣਾ ਟਰੈਫਿਕ ਪੁਲਿਸ ਦੀ ਇੱਕ ਵੱਡੀ ਨਾਗਰਿਕ ਕੇਂਦਰਿਤ ਪਹਿਲ ਦੱਸਿਆ। ਉਨ੍ਹਾਂ ਕਿਹਾ ਕਿ ਕੋਈ ਵੀ ਵਿਅਕਤੀ ਇਸ ਐਪ ਨੂੰ ਆਪਣੇ ਮੋਬਾਈਲ ਫ਼ੋਨ ’ਤੇ ਡਾਊਨਲੋਡ ਕਰਕੇ ਆਪਣੇ ਈਮੇਲ ਜਾਂ ਫ਼ੋਨ ਨੰਬਰ ਰਾਹੀਂ ਲਾਗਇਨ ਕਰ ਸਕਦਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਯੂਜ਼ਰ ਆਪਣਾ ਨਾਮ, ਫੋਨ ਨੰਬਰ ਅਤੇ ਈਮੇਲ ਰਾਹੀਂ ਇੱਕ ਨਵੇਂ ਖਾਤੇ ਲਈ ਵੀ ਰਜਿਸਟਰ ਕਰ ਸਕਦਾ ਹੈ।

ਐਪ ਦੀਆਂ ਮੁੱਖ ਵਿਸ਼ੇਸ਼ਤਾਵਾਂ ਗਿਣਾਉਂਦਿਆ,ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਯੂਜ਼ਰ ਕਿਸੇ ਵੀ ਕਿਸਮ ਦੀ ਟਰੈਫਿਕ ਉਲੰਘਣਾ ਨਾਲ ਸਬੰਧਤ ਵੀਡੀਓ ਅਤੇ ਸਬੂਤ ਪ੍ਰਦਾਨ ਕਰਕੇ ਟਰੈਫਿਕ ਉਲੰਘਣਾ ਦੀ ਰਿਪੋਰਟ ਦਰਜ ਕਰਵਾ ਸਕਦਾ ਹੈ। ਉਨ੍ਹਾਂ ਕਿਹਾ ਕਿ ਐਪਲੀਕੇਸ਼ਨ ਵਿੱਚ ਖਿੱਚੀਆਂ ਗਈਆਂ ਤਸਵੀਰਾਂ ਮੁਤਾਬਿਕ ਯੂਜ਼ਰ ਦੇ ਜੀ.ਪੀ.ਐਸ. ਕੋਆਰਡੀਨੇਟਸ (GPS Coordinates) ਨੂੰ ਆਪਣੇ ਆਪ ਸਬੰਧਤ ਅਧਿਕਾਰੀਆਂ ਤੱਕ ਭੇਜ ਦੇਵੇਗੀ ਤਾਂ ਜੋ ਸ਼ਿਕਾਇਤਕਰਤਾ ਦੇ ਅਸਲ ਸਥਾਨ ਨੂੰ ਟਰੈਕ ਕੀਤਾ ਜਾ ਸਕੇ। ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਨੇ ਕਿਹਾ ਕਿ ਇਸ ਐਪ ਵਿੱਚ ਉਪਭੋਗਤਾ ਰੋਸ ਮੁਜ਼ਾਹਰੇ, ਸੜਕ ਬਣਾਉਣ ਕਾਰਨ,ਸੜਕ ਦੀ ਮੁਰੰਮਤ ਅਤੇ ਹੋਰਾਂ ਕਾਰਨਾਂ ਕਰਕੇ ਟਰੈਫਿਕ ਜਾਮ ਵਰਗੀਆਂ ਸਾਰੀਆਂ ਘਟਨਾਵਾਂ ਨੂੰ ਦੇਖ ਸਕਦੇ ਹਨ।

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ ਚੰਡੀਗੜ...

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ ਲੁਧਿਆਣਾ 19 ਜੂਨ...

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ ਦਾ ਪਰਦਾਫਾਸ਼

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ...