Editor-In-Chief

spot_imgspot_img

ਪੰਜਾਬ ਦੇ ਸੰਗਰੂਰ ਜਿਲ੍ਹੇ ਦੇ ਪਿੰਡ ਛਾਜਲੀ ਦਾ ਫੋਜੀ ਜਵਾਨ ਪਰਮਿੰਦਰ ਸਿੰਘ ਦੇਸ਼ ਲਈ ਸੇਵਾਵਾਂ ਨਿਭਾਉਂਦਾ ਹੋਇਆ ਕਾਰਗਿਲ ‘ਚ ਸ਼ਹੀਦ ਹੋ ਗਿਆ

Date:

ਸੰਗਰੂਰ, 04 ਅਕਤੂਬਰ (ਹਰਪ੍ਰੀਤ ਸਿੰਘ ਜੱਸੋਵਾਲ):-  ਪੰਜਾਬ ਦੇ ਸੰਗਰੂਰ (Sangrur) ਜਿਲ੍ਹੇ ਦੇ ਪਿੰਡ ਛਾਜਲੀ (Village Chhajali) ਦਾ ਫੋਜੀ ਜਵਾਨ ਪਰਮਿੰਦਰ ਸਿੰਘ ਦੇਸ਼ ਲਈ ਸੇਵਾਵਾਂ ਨਿਭਾਉਂਦਾ ਹੋਇਆ ਕਾਰਗਿਲ (Kargil) ‘ਚ ਸ਼ਹੀਦ ਹੋ ਗਿਆ ਹੈ,ਫੋਜੀ ਜਵਾਨ ਪਰਮਿੰਦਰ ਸਿੰਘ (25) ਦਾ ਵਿਆਹ ਇੱਕ ਸਾਲ ਪਹਿਲਾਂ 2 ਅਕਤੂਬਰ ਨੂੰ ਹੋਇਆ ਸੀ,ਬੀਤੀ ਕੱਲ 3 ਅਕਤੂਬਰ ਨੂੰ ਪਰਮਿੰਦਰ ਸਿੰਘ ਨੇ ਸ਼ਹਾਦਤ ਪ੍ਰਾਪਤ ਕੀਤੀ,ਪਿੰਡ ਛਾਜਲੀ ਦੀ ਸਰਪੰਚ ਪਰਮਿੰਦਰ ਕੌਰ ਦੇ ਪਤੀ ਸਮਾਜ ਸੇਵੀ ਇੰਦਰਜੀਤ ਸਿੰਘ ਬਾਵਾ ਧਾਲੀਵਾਲ ਨੇ ਦੱਸਿਆ ਕਿ ਪਿੰਡ ਛਾਜਲੀ ਦੀ ਸਮਰਾਓ ਪੱਤੀ ਦਾ ਜੰਮਪਲ ਪਰਮਿੰਦਰ ਸਿੰਘ (25) ਸਿੱਖ ਰੈਜੀਮੈਂਟ 31 ਪੰਜਾਬ ‘ਚ ਦੇਸ਼ ਦੀ ਸੇਵਾ ਲਈ ਕਾਰਗਿਲ (Kargil) ‘ਚ ਡਿਊਟੀ ਨਿਭਾਅ ਰਿਹਾ ਸੀ ਜਿੱਥੇ ਉਹ ਸ਼ਹੀਦ ਹੋ ਗਿਆ,ਪਰਮਿੰਦਰ ਸਿੰਘ 7 ਸਾਲ ਤੋਂ ਫੌਜ ਨੂੰ ਆਪਣੀਆਂ ਸੇਵਾਵਾਂ ਦੇ ਰਿਹਾ ਸੀ,ਉਨ੍ਹਾਂ ਦੱਸਿਆ ਕਿ ਸ਼ਹੀਦ ਪਰਮਿੰਦਰ ਸਿੰਘ ਦਾ ਦੂਜਾ ਭਰਾ ਗੁਰਪਿੰਦਰ ਸਿੰਘ ਵੀ ਫੌਜ ‘ਚ ਸੇਵਾਵਾਂ ਨਿਭਾਅ ਰਿਹਾ ਹੈ ਤੇ ਉਸ ਦਾ ਪਿਤਾ ਗੁਰਜੀਤ ਸਿੰਘ ਫ਼ੌਜ ‘ਚੋਂ ਸੇਵਾਮੁਕਤ ਹੋ ਕੇ ਆਇਆ ਹੈ,ਇੰਦਰਜੀਤ ਸਿੰਘ ਬਾਵਾ ਨੇ ਦੱਸਿਆ ਕਿ ਸ਼ਹੀਦ ਫੌਜੀ ਪਰਮਿੰਦਰ ਸਿੰਘ ਦੀ ਮ੍ਰਿਤਕ ਦੇਹ ਸ਼ਾਮ ਤਕ ਪਹੁੰਚਣ ਦੀ ਸੰਭਾਵਨਾ ਹੈ।

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ ਚੰਡੀਗੜ...

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ ਲੁਧਿਆਣਾ 19 ਜੂਨ...

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ ਦਾ ਪਰਦਾਫਾਸ਼

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ...