Editor-In-Chief

spot_imgspot_img

ਭਲਕੇ ਦੋ ਦਿਨਾਂ ਦੌਰੇ ’ਤੇ ਪੰਜਾਬ ਆਉਣਗੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ

Date:

ਦਿੱਲੀ, 01 ਮਾਰਚ, 2024, (ਹਰਪ੍ਰੀਤ ਸਿੰਘ ਜੱਸੋਵਾਲ):-  ਆਮ ਆਦਮੀ ਪਾਰਟੀ ਦੇ ਸੁਪਰੀਮੋ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Delhi Chief Minister Arvind Kejriwal) ਦੋ ਦਿਨਾਂ ਪੰਜਾਬ ਦੌਰੇ ‘ਤੇ ਆ ਰਹੇ ਹਨ,ਇਸ ਦੌਰਾਨ ਉਹ ਮੁੱਖ ਮੰਤਰੀ ਭਗਵੰਤ ਮਾਨ ਨਾਲ ਕਈ ਪ੍ਰੋਗਰਾਮਾਂ ਵਿਚ ਸ਼ਮੂਲੀਅਤ ਕਰਨਗੇ,ਇਸ ਦੌਰਾਨ ਕਿਆਸ ਲਗਾਏ ਜਾ ਰਹੇ ਹਨ ਕਿ ਉਨ੍ਹਾਂ ਦਾ ਇਹ ਦੌਰਾ ਲੋਕ ਸਭਾ ਚੋਣਾਂ ਉਤੇ ਕੇਂਦਰਿਤ ਰਹਿ ਸਕਦਾ ਹੈ,ਪੰਜਾਬ ਵਿਚ ਕਈ ਉਦਘਾਟਨ ਸਮਾਰੋਹਾਂ ਦੇ ਨਾਲ ਹੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ (Chief Minister Bhagwant Mann Punjab) ਦੇ ਲੋਕ ਸਭਾ ਉਮੀਦਵਾਰਾਂ ਬਾਰੇ ਗੱਲਬਾਤ ਕਰ ਸਕਦੇ ਹਨ,ਪ੍ਰਾਪਤ ਜਾਣਕਾਰੀ ਅਨੁਸਾਰ ਅਰਵਿੰਦ ਕੇਜਰੀਵਾਲ ਸ਼ਨਿਚਰਵਾਰ ਅਤੇ ਐਤਵਾਰ ਨੂੰ ਪੰਜਾਬ ਵਿਚ ਹੋਣਗੇ,ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸ਼ਨਿਚਰਵਾਰ ਨੂੰ ਜਲੰਧਰ ਪਹੁੰਚ ਰਹੇ ਹਨ। ਇਥੇ ਉਹ 150 ਮੁਹੱਲਾ ਕਲੀਨਿਕ ਪੰਜਾਬ ਨੂੰ ਸੌਂਪਣਗੇ,ਇਸ ਦੌਰਾਨ ਵਿਸ਼ਾਲ ਰੈਲੀ ਵੀ ਕੀਤੀ ਜਾ ਰਹੀ ਹੈ,ਇਸ ਤੋਂ ਇਲਾਵਾ ਲੁਧਿਆਣਾ ਵਿਚ ਤਿੰਨ ਸਕੂਲ ਆਫ ਐਮੀਨੈਂਸਾਂ ਦੀ ਵੀ ਸ਼ੁਰੂਆਤ ਹੋਵੇਗੀ।

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ ਚੰਡੀਗੜ...

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ ਲੁਧਿਆਣਾ 19 ਜੂਨ...

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ ਦਾ ਪਰਦਾਫਾਸ਼

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ...