Editor-In-Chief

spot_imgspot_img

ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਅਸਤੀਫ਼ੇ ਦੀਆਂ ਖ਼ਬਰਾਂ ਦਾ ਖੰਡਨ ਕੀਤਾ ਹੈ

Date:

ਚੰਡੀਗੜ੍ਹ:- ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ (Ashwini Sharma) ਨੇ ਅਸਤੀਫ਼ੇ ਦੀਆਂ ਖ਼ਬਰਾਂ ਦਾ ਖੰਡਨ ਕੀਤਾ ਹੈ। ਪ੍ਰਧਾਨ ਅਸ਼ਵਨੀ ਸ਼ਰਮਾ ਨੇ ਟਵੀਟ ਕਰਦਿਆਂ ਕਿਹਾ ਕਿ ਭਾਜਪਾ ਵਿਚ ਅਸਤੀਫ਼ੇ ਦੀ ਕੋਈ ਪਰੰਪਰਾ ਨਹੀਂ ਹੈ।ਅਸ਼ਵਨੀ ਸ਼ਰਮਾ ਟਵੀਟ ਕੀਤਾ, “ਮੀਡੀਆ ਵਿਚ ਅਫ਼ਵਾਹਾਂ ਫੈਲਾਈਆਂ ਜਾ ਰਹੀਆਂ ਹਨ ਕਿ ਮੈਂ ਭਾਜਪਾ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿਤਾ ਹੈ, ਮੈਂ ਅਜਿਹੀਆਂ ਅਫ਼ਵਾਹਾਂ ਦਾ ਖੰਡਨ ਕਰਦਾ ਹਾਂ। ਆਪ ਸੱਭ ਦੀ ਜਾਣਕਾਰੀ ਲਈ ਮੈਂ ਦੱਸਣਾ ਚਾਹੁੰਦਾ ਹਾਂ ਕਿ ਭਾਜਪਾ ਵਿਚ ਅਸਤੀਫ਼ੇ ਦੀ ਕੋਈ ਪਰੰਪਰਾ ਨਹੀਂ ਹੈ”।

Photo

ਅੱਜ ਸਵੇਰ ਤੋਂ ਖ਼ਬਰਾਂ ਆ ਰਹੀਆਂ ਸਨ ਕਿ ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਅਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿਤਾ ਹੈ। ਕਿਹਾ ਜਾ ਰਿਹਾ ਸੀ ਕਿ ਉਨ੍ਹਾਂ ਤੋਂ ਬਾਅਦ ਸੁਨੀਲ ਜਾਖੜ (Sunil Jakhar) ਨੂੰ ਪੰਜਾਬ ਭਾਜਪਾ ਦਾ ਨਵਾਂ ਪ੍ਰਧਾਨ ਬਣਾਇਆ ਜਾ ਸਕਦਾ ਹੈ। ਇਸ ਮਗਰੋਂ ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ (Ashwini Sharma) ਨੇ ਪਾਰਟੀ ਦਫ਼ਤਰ ’ਚੋਂ ਅਪਣਾ ਸਾਮਾਨ ਵੀ ਚੁਕ ਲਿਆ ਸੀ। ਇਸ ਦੌਰਾਨ ਮੀਡੀਆ ਨਾਲ ਗੱਲ ਕਰਦਿਆਂ ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਸੀ ਕਿ ਮੈਂ ਤਾਂ ਇਹ ਟੀਵੀ ਵਿਚ ਦੇਖ ਰਿਹਾ ਹਾਂ। ਇਸ ਦਾ ਜਵਾਬ ਦਿੱਲੀ ਵਾਲੇ ਦੇਣਗੇ।

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ ਚੰਡੀਗੜ...

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ ਲੁਧਿਆਣਾ 19 ਜੂਨ...

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ ਦਾ ਪਰਦਾਫਾਸ਼

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ...