Editor-In-Chief

spot_imgspot_img

ਬਲਵੰਤ ਸਿੰਘ ਰਾਜੋਆਣਾ ਨੇ ਖਤਮ ਕੀਤੀ ਭੁੱਖ ਹੜਤਾਲ,ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਮੁਲਾਕਾਤ ਮਗਰੋਂ ਲਿਆ ਫ਼ੈਸਲਾ

Date:

ਪਟਿਆਲਾ, 08 ਦਸੰਬਰ (ਹਰਪ੍ਰੀਤ ਸਿੰਘ ਜੱਸੋਵਾਲ):- ਪਟਿਆਲਾ ਜੇਲ ਵਿਚ ਬੰਦ ਬਲਵੰਤ ਸਿੰਘ ਰਾਜੋਆਣਾ (Balwant Singh Rajoana) ਨੇ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਅਪੀਲ ਮਗਰੋਂ ਅਪਣੀ ਭੁੱਖ ਹੜਤਾਲ ਖਤਮ ਕਰ ਦਿਤੀ ਹੈ,ਇਸ ਦੌਰਾਨ ਇਕ ਉੱਚ-ਪੱਧਰੀ ਵਫ਼ਦ ਨੇ ਜੇਲ ਵਿਚ ਰਾਜੋਆਣਾ ਨਾਲ ਮੁਲਾਕਾਤ ਕੀਤੀ,ਇਸ ਵਫ਼ਦ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਜੀ (Shri Akal Takht Sahib Ji) ਦੇ ਜਥੇਦਾਰ ਗਿਆਨੀ ਰਘਬੀਰ ਸਿੰਘ,ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (Shiromani Gurdwara Parbandhak Committee) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ (Advocate Harjinder Singh Dhami) ਸ਼ਾਮਲ ਸਨ।

ਲਗਭਗ 1 ਇਕ ਘੰਟਾ ਬਲਵੰਤ ਸਿੰਘ ਰਾਜੋਆਣਾ ਨਾਲ ਮੁਲਾਕਾਤ ਕੀਤੀ,ਇਸ ਤੋਂ ਬਾਅਦ ਐਡਵੋਕੇਟ ਹਰਜਿੰਦਰ ਸਿੰਘ ਧਾਮੀ (Advocate Harjinder Singh Dhami) ਨੇ ਦਸਿਆ ਕਿ ਬਲਵੰਤ ਸਿੰਘ ਰਾਜੋਆਣਾ ਨੇ ਭੁੱਖ ਹੜਤਾਲ ਖਤਮ ਕਰ ਦਿਤੀ ਹੈ,ਉਨ੍ਹਾਂ ਨੇ ਇਹ ਹੜਤਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ (Sachkhand Shri Harmandir Sahib Ji) ਦਾ ਪਵਿੱਤਰ ਜਲ ਛਕ ਕੇ ਖਤਮ ਕੀਤੀ,ਬਲਵੰਤ ਸਿੰਘ ਰਾਜੋਆਣਾ (Balwant Singh Rajoana) ਨੇ ਕਿਹਾ ਕਿ ਜੇਕਰ ਕੇਂਦਰ ਸਰਕਾਰ 31 ਦਸੰਬਰ 2023 ਤਕ ਉਨ੍ਹਾਂ ਦੇ ਕੇਸ ਬਾਰੇ ਫੈਸਲਾ ਨਹੀਂ ਲੈਂਦੀ ਤਾਂ ਸ਼੍ਰੋਮਣੀ ਕਮੇਟੀ ਰਹਿਮ ਦੀ ਅਪੀਲ ਵਾਪਸ ਲਵੇ,ਇਸ ਦੌਰਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਉਹ 20 ਦਸੰਬਰ ਨੂੰ ਦਿੱਲੀ ਵਿਚ ਰਾਸ਼ਟਰਪਤੀ ਨਾਲ ਮੁਲਾਕਾਤ ਕਰਨਗੇ।

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ ਚੰਡੀਗੜ...

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ ਲੁਧਿਆਣਾ 19 ਜੂਨ...

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ ਦਾ ਪਰਦਾਫਾਸ਼

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ...