Editor-In-Chief

spot_imgspot_img

ਬਹਿਬਲ ਕਲਾਂ ਇਨਸਾਫ਼ ਮੋਰਚਾ ਵਲੋਂ 12 ਅਕਤੂਬਰ ਦਿਨ ਵੀਰਵਾਰ ਨੂੰ ਸਵੇਰੇ 9:00 ਵਜੇ ਰਾਸ਼ਟਰੀ ਰਾਜ ਮਾਰਗ ਤੋਂ ਮਰਨ ਵਰਤ ਦਾ ਐਲਾਨ

Date:

ਕੋਟਕਪੂਰਾ,04 ਅਕਤੂਬਰ,(ਹਰਪ੍ਰੀਤ ਸਿੰਘ ਜੱਸੋਵਾਲ):-  ਬਰਗਾੜੀ ਬੇਅਦਬੀ ਕਾਂਡ (Bargari Blasphemy Case) ਵਿਚ ਇਨਸਾਫ਼ ਦੀ ਮੰਗ ਕਰਦਿਆਂ ਬਹਿਬਲ ਕਲਾਂ ਇਨਸਾਫ਼ ਮੋਰਚੇ ਦੇ ਸੁਖਰਾਜ ਸਿੰਘ ਨਿਆਮੀਵਾਲਾ ਸੁਖਰਾਜ ਸਿੰਘ ਨੇ 12 ਅਕਤੂਬਰ ਤੋਂ ਮਰਨ ਵਰਤ ਦਾ ਐਲਾਨ ਕੀਤਾ ਹੈ,ਸੁਖਰਾਜ ਸਿੰਘ ਨਿਆਮੀਵਾਲਾ ਨੇ 12 ਅਕਤੂਬਰ ਦਿਨ ਵੀਰਵਾਰ ਨੂੰ ਸਵੇਰੇ 9:00 ਵਜੇ ਰਾਸ਼ਟਰੀ ਰਾਜ ਮਾਰਗ ਨੰਬਰ 54 ‘ਤੇ ਸਥਿਤ ਬੇਅਦਬੀ ਇਨਸਾਫ਼ ਮੋਰਚਾ ਬਹਿਬਲ ਕਲਾਂ ਵਿਖੇ ਪਹੁੰਚਣ ਲਈ ਸਾਰੀਆਂ ਸਿੱਖ ਸੰਸਥਾਵਾਂ,ਪੰਥਕ ਜਥੇਬੰਦੀਆਂ,ਚਿੰਤਕਾਂ,ਵਿਦਵਾਨਾਂ,ਪੰਥਦਰਦੀਆਂ ਅਤੇ ਗੁਰੂ ਨਾਨਕ ਨਾਮਲੇਵਾ ਸੰਗਤਾਂ (Sangat Named After Guru Nanak) ਨੂੰ ਅਪੀਲ ਕੀਤੀ ਹੈ।

ਪਰ ਦੂਜੇ ਪਾਸੇ ਉਨ੍ਹਾਂ ਦੋਸ਼ ਲਾਇਆ ਹੈ ਕਿ ਜੇਕਰ ਸਿਆਸਤਦਾਨਾਂ ਨੇ ਇਸ ਮੁੱਦੇ ‘ਤੇ ਸਿਆਸੀ ਰੋਟੀਆਂ ਸੇਕਣ ਦੀ ਕੋਈ ਕਸਰ ਬਾਕੀ ਨਹੀਂ ਛੱਡੀ ਤਾਂ ਧਾਰਮਕ ਆਗੂਆਂ ਨੇ ਵੀ ਸਿਰਫ਼ ਲਾਹਾ ਲੈਣ ਵਿਚ ਘੱਟ ਨਹੀਂ ਗੁਜਾਰੀ,ਢਾਈ ਸਾਲਾਂ ਤੋਂ ਚੱਲ ਰਹੇ ਮੋਰਚੇ ਦੌਰਾਨ ਉਹ ਕਰੀਬ 8 ਵਾਰ ਬਠਿੰਡਾ-ਅੰਮ੍ਰਿਤਸਰ ਮੁੱਖ ਮਾਰਗ (Bathinda-Amritsar Main Road) ਬੰਦ ਕਰਕੇ ਇਨਸਾਫ਼ ਦੀ ਮੰਗ ਕਰ ਚੁੱਕੇ ਹਨ,ਸੁਖਰਾਜ ਸਿੰਘ ਨੇ ਕਿਹਾ ਕਿ 8 ਸਾਲਾਂ ਵਿਚ ਤਿੰਨ ਸਰਕਾਰਾਂ ਬਣੀਆਂ ਪਰ ਕਿਸੇ ਨੇ ਵੀ ਉਨ੍ਹਾਂ ਨੂੰ ਇਨਸਾਫ਼ ਦਿਵਾਉਣ ਵਿਚ ਦਿਲਚਸਪੀ ਨਹੀਂ ਦਿਖਾਈ।

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ ਚੰਡੀਗੜ...

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ ਲੁਧਿਆਣਾ 19 ਜੂਨ...

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ ਦਾ ਪਰਦਾਫਾਸ਼

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ...