Editor-In-Chief

spot_imgspot_img

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਬਠਿੰਡਾ ਵਿਰਾਸਤੀ ਮੇਲੇ ਦਾ ਪੋਸਟਰ ਜਾਰੀ

Date:

ਬਠਿੰਡਾ, 7 ਫ਼ਰਵਰੀ 2024:- ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਸੂਬਾ ਸਰਕਾਰ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ, ਜ਼ਿਲ੍ਹਾ ਪ੍ਰਸ਼ਾਸਨ ਅਤੇ ਮਾਲਵਾ ਹੈਰੀਟੇਜ਼ ਤੇ ਸੱਭਿਆਚਾਰਕ ਫਾਊਂਡੇਸ਼ਨ ਵਲੋਂ ਇੱਥੇ ਸਥਿਤ ਵਿਰਾਸਤੀ ਪਿੰਡ ਜੈਪਾਲਗੜ੍ਹ ਵਿਖੇ 9, 10 ਅਤੇ 11 ਫਰਵਰੀ 2024 ਨੂੰ ਕਰਵਾਏ ਜਾ ਰਹੇ ਵਿਰਾਸਤੀ ਮੇਲੇ ਦਾ ਪੋਸਟਰ ਜਾਰੀ ਕੀਤਾ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਪੰਜਾਬ ਤੇ ਪੰਜਾਬੀਅਤ ਦੇ ਪੁਰਾਣੇ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਅਤੇ ਪੁਰਾਣੀ ਵਿਰਾਸਤ ਦੀ ਸਾਂਭ-ਸੰਭਾਲ ਨੂੰ ਸਮਰਪਿਤ ਕਰਵਾਇਆ ਜਾ ਰਿਹਾ 17ਵਾਂ ਵਿਰਾਸਤੀ ਮੇਲਾ ਨੌਜਵਾਨ ਪੀੜ੍ਹੀ ਨੂੰ ਪੁਰਾਣੇ ਸੱਭਿਆਚਾਰ ਤੇ ਵਿਰਾਸਤ ਸਬੰਧੀ ਜਾਣਕਾਰੀ ਦੇਣ ਲਈ ਸਹਾਈ ਸਿੱਧ ਹੋਵੇਗਾ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਮੇਲੇ ਦੀ ਸ਼ੁਰੂਆਤ 9 ਫਰਵਰੀ ਨੂੰ ਸਵੇਰੇ 11:30 ਵਜੇ ਸਥਾਨਕ ਗੁਰੂਦੁਆਰਾ ਹਾਜੀ ਰਤਨ ਵਿਖੇ ਅਰਦਾਸ ਕਰਵਾਉਣ ਉਪਰੰਤ ਦਰਗਾਹ ਤੇ ਚਾਦਰ ਚੜ੍ਹਾਉਣ ਨਾਲ ਹੋਵੇਗੀ। ਇਸ ਮੌਕੇ ਇੱਥੋ ਹੀ ਵਿਰਾਸਤੀ ਕਾਫ਼ਲਾ ਕੱਢਿਆ ਜਾਵੇਗਾ, ਜਿਸ ਚ ਪੰਜਾਬ ਦੇ ਮਾਣਮੱਤੇ ਇਤਿਹਾਸ ਅਤੇ ਸੂਬਾ ਸਰਕਾਰ ਦੀਆਂ ਪ੍ਰਾਪਤੀਆਂ ਨੂੰ ਦਰਸਾਉਂਦੀਆਂ ਝਾਕੀਆਂ ਇਸ ਕਾਫ਼ਲੇ ਦਾ ਸਿੰਗਾਰ ਬਨਣਗੀਆਂ।

ਇਸ ਤੋਂ ਇਲਾਵਾ ਇਸ ਕਾਫ਼ਲੇ ਚ ਪੁਰਾਤਨ ਤੇ ਵਿਰਾਸਤੀ ਵਸਤਾਂ ਅਤੇ ਵੱਖ-ਵੱਖ ਰਾਜਾਂ ਦੇ ਸੱਭਿਆਚਾਰ ਨੂੰ ਦਰਸਾਉਂਦੀਆਂ ਹੋਈਆਂ ਪ੍ਰਦਰਸ਼ਨੀਆਂ ਸਮੇਤ ਇਹ ਕਾਫ਼ਲਾ ਸ਼ਹਿਰ ਦੇ ਵੱਖ-ਵੱਖ ਸਥਾਨਾਂ ਤੋਂ ਹੁੰਦਾ ਹੋਇਆ ਵਿਰਾਸਤੀ ਪਿੰਡ ਜੈਪਾਲਗੜ੍ਹ ਵਿਖੇ ਪਹੁੰਚੇਗਾ। ਇਸ ਉਪਰੰਤ ਇੱਥੇ ਵਿਰਾਸਤੀ ਮੇਲਾ ਸ਼ੁਰੂ ਹੋਵੇਗਾ ਜੋ ਲਗਾਤਾਰ 11 ਫ਼ਰਵਰੀ ਤੱਕ ਚੱਲੇਗਾ। ਇਸ ਵਿਰਾਸਤੀ ਮੇਲੇ ਦੌਰਾਨ ਵੱਖ-ਵੱਖ ਰਾਜਾਂ ਨਾਲ ਸਬੰਧਤ ਸੱਭਿਆਚਾਰਕ ਵੰਨਗੀਆਂ, ਨਾਟਕਾਂ, ਕਵੀਸ਼ਰੀ, ਮਲਵਈ ਗਿੱਧਾ, ਭੰਗੜਾ, ਸਮੀ, ਲੁੱਡੀ ਅਤੇ ਭੰਡਾ ਦੇ ਹਾਸਰਾਸ ਰੰਗਾਂ ਤੋਂ ਇਲਾਵਾ ਪ੍ਰਸਿੱਧ ਸੂਫ਼ੀ ਗਾਇਕ ਕੰਵਰ ਗਰੇਵਾਲ ਸਮੇਤ ਹੋਰ ਗਾਇਕਾਂ ਵਲੋਂ ਆਪਣੀ ਕਲਾਂ ਦਾ ਪ੍ਰਦਰਸ਼ਨ ਵੀ ਕੀਤਾ ਜਾਵੇਗਾ।

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ ਚੰਡੀਗੜ...

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ ਲੁਧਿਆਣਾ 19 ਜੂਨ...

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ ਦਾ ਪਰਦਾਫਾਸ਼

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ...