Editor-In-Chief

spot_imgspot_img

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਕੇਂਦਰ ਸਰਕਾਰ ਨੂੰ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਸਜ਼ਾ ਉਮਰ ਕੈਦ ਵਿਚ ਤਬਦੀਲ ਕਰਨ ਦੀ ਅਪੀਲ

Date:

ਚੰਡੀਗੜ੍ਹ, 19 ਨਵੰਬਰ (ਹਰਪ੍ਰੀਤ ਸਿੰਘ ਜੱਸੋਵਾਲ):- ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal) ਨੇ ਕਿਹਾ ਹੈ ਕਿ ਕੇਂਦਰ ਸਰਕਾਰ ਦਾ ਪੱਖਪਾਤੀ ਤੇ ਅੜੀਅਲ ਰਵੱਈਆ ਹੀ ਭਾਈ ਬਲਵੰਤ ਸਿੰਘ ਰਾਜੋਆਣਾ (Balwant Singh Rajoana) ਦੇ ਕੇਸ ਵਿੱਚ ਵੱਡੀ ਰੁਕਾਵਟ ਹੈ,ਅੱਜ ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਪਿਛਲੇ 28 ਸਾਲ ਤੋਂ ਜੇਲ੍ਹ ਵਿੱਚ ਅਤੇ 17 ਸਾਲ ਤੋਂ ਫਾਂਸੀ ਚੱਕੀ ਵਿਚ ਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਤਬਦੀਲ ਕਰਾਉਣਾ ਤੇ ਛੇਤੀ ਰਿਹਾਈ ਲਈ ਯਤਨ ਕਰਨਾ ਸ਼੍ਰੋਮਣੀ ਅਕਾਲੀ ਦਲ ਆਪਣਾ ਕੌਮੀ ਫ਼ਰਜ ਸਮਝਦਾ ਹੈ,ਉਨ੍ਹਾਂ ਕਿਹਾ ਕਿ 2012 ਵਿੱਚ ਸ਼੍ਰੋਮਣੀ ਅਕਾਲੀ ਦਲ ਅਤੇ ਉਸ ਸਮੇਂ ਦੀ ਪੰਥਕ ਸਰਕਾਰ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀਆਂ ਕੋਸ਼ਿਸ਼ਾਂ ਸਦਕਾ ਹੀ ਅਦਾਲਤ ਵੱਲੋਂ ਭਾਈ ਬਲਵੰਤ ਸਿੰਘ ਰਾਜੋਆਣਾ (Bhai Balwant Singh Rajoana) ਦੇ ਜਾਰੀ ਡੈੱਥ ਵਰੰਟ ਤੱਕ ਵੀ ਲਾਗੂ ਨਹੀਂ ਸੀ ਹੋਣ ਦਿੱਤੇ ਗਏ,ਸੁਖਬੀਰ ਸਿੰਘ ਬਾਦਲ ਨੇ ਕੇਂਦਰ ਨੂੰ ਅਪੀਲ ਕਰਦਿਆਂ ਕਿਹਾ ਕਿ ਦੇਸ਼ ਅੰਦਰ ਸਿੱਖਾਂ ਨੂੰ ਬੇਗਾਨਗੀ ਦਾ ਅਹਿਸਾਸ ਨਾ ਕਰਾਇਆ ਜਾਵੇ,ਉਨ੍ਹਾਂ ਕਿਹਾ ਕਿ ਸਿੱਖ ਇੱਕ ਦੇਸ਼ ਭਗਤ ਅਤੇ ਸਰਬੱਤ ਦਾ ਭਲਾ ਮੰਗਣ ਵਾਲੀ ਕੌਮ ਹੈ।

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ ਚੰਡੀਗੜ...

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ ਲੁਧਿਆਣਾ 19 ਜੂਨ...

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ ਦਾ ਪਰਦਾਫਾਸ਼

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ...