Editor-In-Chief

spot_imgspot_img

ਚੰਡੀਗੜ੍ਹ ਦੀ ਅਦਾਲਤ ਵੱਲੋਂ ਭਾਈ ਜਗਤਾਰ ਸਿੰਘ ਹਵਾਰਾ ਨੂੰ ਵੱਡੀ ਰਾਹਤ,RDX ਮਾਮਲੇ ‘ਚ ਹੋਏ ਬਰੀ

Date:

ਚੰਡੀਗੜ੍ਹ, 22 ਨਵੰਬਰ (ਹਰਪ੍ਰੀਤ ਸਿੰਘ ਜੱਸੋਵਾਲ):- ਚੰਡੀਗੜ੍ਹ ਦੀ ਅਦਾਲਤ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਮਾਮਲੇ ਵਿੱਚ ਦੋਸ਼ੀ ਕਰਾਰ ਦਿੱਤੇ ਬੱਬਰ ਖਾਲਸਾ ਇੰਟਰਨੈਸ਼ਨਲ (Babbar Khalsa International) (ਬੀਕੇਆਈ) ਦੇ ਭਾਈ ਜਗਤਾਰ ਸਿੰਘ ਹਵਾਰਾ (Bhai Jagtar Singh Hawara) ਨੂੰ ਬਰੀ ਕਰ ਦਿੱਤਾ ਹੈ,ਉਨ੍ਹਾਂ ਨੂੰ ਇਹ ਰਾਹਤ RDX ਨਾਲ ਸਬੰਧਤ ਮਾਮਲੇ ਵਿੱਚ ਮਿਲੀ ਹੈ,ਚੰਡੀਗੜ੍ਹ ਪੁਲਿਸ ਭਾਈ ਜਗਤਾਰ ਸਿੰਘ ਹਮਾਰਾ ਖ਼ਿਲਾਫ਼ RDX ਦਾ ਕੇਸ ਅਦਾਲਤ ਵਿੱਚ ਸਾਬਤ ਨਹੀਂ ਕਰ ਸਕੀ ਹੈ,ਭਾਈ ਜਗਤਾਰ ਸਿੰਘ ਹਵਾਰਾ ਨੇ ਧਮਾਕੇ ਨੂੰ ਅੰਜਾਮ ਦੇਣ ਲਈ ਆਪਣੇ ਸਾਥੀਆਂ ਕਮਲਜੀਤ ਅਤੇ ਪਰਮਜੀਤ ਨੂੰ RDX ਮੁਹੱਈਆ ਕਰਵਾਇਆ ਸੀ,ਇਸ ਮਾਮਲੇ ਵਿੱਚ ਪੁਲਿਸ ਗਵਾਹ ਕਾਫੀ ਸਮੇਂ ਤੋਂ ਆਪਣੀ ਗਵਾਹੀ ਲਈ ਨਹੀਂ ਆ ਰਿਹਾ ਸੀ,ਹੁਣ ਪੁਲਿਸ ਨੇ ਅਦਾਲਤ ਨੂੰ ਉਸ ਦੀ ਮੌਤ ਦੀ ਸੂਚਨਾ ਦਿੱਤੀ ਹੈ,ਇਸ ਕਾਰਨ ਅਦਾਲਤ ਵਿੱਚ ਭਾਈ ਜਗਤਾਰ ਸਿੰਘ ਹਵਾਰਾ ਨੂੰ ਸਬੂਤਾਂ ਦੀ ਘਾਟ ਕਾਰਨ ਬਰੀ ਕਰ ਦਿੱਤਾ ਗਿਆ,ਭਾਈ ਜਗਤਾਰ ਸਿੰਘ ਹਵਾਰਾ ਇਸ ਸਮੇਂ ਦਿੱਲੀ ਦੀ ਤਿਹਾੜ ਜੇਲ੍ਹ ਵਿੱਚ ਬੰਦ ਹੈ।

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ ਚੰਡੀਗੜ...

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ ਲੁਧਿਆਣਾ 19 ਜੂਨ...

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ ਦਾ ਪਰਦਾਫਾਸ਼

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ...