ਨਵੀਂ ਦਿੱਲੀ, 29 ਸਤੰਬਰ (ਹਰਪ੍ਰੀਤ ਸਿੰਘ ਜੱਸੋਵਾਲ):- ਭਾਰਤੀ ਟੀਮ ਪ੍ਰਬੰਧਨ ਅਤੇ ਬੀਸੀਸੀਆਈ (BCCI) ਨੇ ਵਿਸ਼ਵ ਕੱਪ 2023 ਲਈ ਆਪਣੀ ਟੀਮ ਵਿੱਚ ਅਹਿਮ ਬਦਲਾਅ ਕੀਤੇ ਹਨ,ਰਵੀਚੰਦਰਨ ਅਸ਼ਵਿਨ ਨੂੰ ਜ਼ਖਮੀ ਅਕਸ਼ਰ ਪਟੇਲ ਦੀ ਜਗ੍ਹਾ 15 ਮੈਂਬਰੀ ਟੀਮ ‘ਚ ਸ਼ਾਮਲ ਕੀਤਾ ਗਿਆ ਹੈ,ਅਕਸ਼ਰ ਏਸ਼ੀਆ ਕੱਪ ਦੌਰਾਨ ਜ਼ਖਮੀ ਹੋ ਗਏ ਸਨ,ਹਾਲ ਹੀ ‘ਚ ਅਸ਼ਵਿਨ ਨੂੰ ਆਸਟ੍ਰੇਲੀਆ ਖਿਲਾਫ ਤਿੰਨ ਮੈਚਾਂ ਦੀ ਵਨਡੇ ਸੀਰੀਜ਼ ‘ਚ ਖੇਡਣ ਦਾ ਮੌਕਾ ਮਿਲਿਆ ਹੈ।
ਆਈਸੀਸੀ (BCCI) ਨੇ ਪੋਸਟ ਰਾਹੀਂ ਇਸ ਬਦਲਾਅ ਦੀ ਪੁਸ਼ਟੀ ਕੀਤੀ ਹੈ,ਰਵੀਚੰਦਰਨ ਅਸ਼ਵਿਨ ਇੰਗਲੈਂਡ ਦੇ ਖਿਲਾਫ ਵਿਸ਼ਵ ਕੱਪ ਅਭਿਆਸ ਮੈਚ ਤੋਂ ਪਹਿਲਾਂ ਅਭਿਆਸ ਲਈ ਸ਼ਨੀਵਾਰ ਨੂੰ ਭਾਰਤੀ ਟੀਮ ਦੇ ਨਾਲ ਗੁਹਾਟੀ ਪਹੁੰਚੇ ਸਨ ਅਤੇ ਅਕਸ਼ਰ ਪਟੇਲ ਉਥੇ ਨਜ਼ਰ ਨਹੀਂ ਆਏ,ਫਿਰ ਮਹਿਸੂਸ ਹੋਇਆ ਕਿ ਅਕਸ਼ਰ ਫਿੱਟ ਨਹੀਂ ਹਨ ਅਤੇ ਅਸ਼ਵਿਨ ਨੂੰ ਵਿਸ਼ਵ ਕੱਪ 2023 ਪਲਾਨ ਵਿਚ ਸ਼ਾਮਲ ਕੀਤਾ ਗਿਆ ਹੈ।
ਵਿਸ਼ਵ ਕੱਪ ਲਈ ਭਾਰਤੀ ਟੀਮ
ਬੱਲੇਬਾਜ਼: ਰੋਹਿਤ ਸ਼ਰਮਾ (ਕਪਤਾਨ), ਸ਼ੁਭਮਨ ਗਿੱਲ, ਵਿਰਾਟ ਕੋਹਲੀ, ਸ਼੍ਰੇਅਸ ਅਈਅਰ, ਸੂਰਿਆਕੁਮਾਰ ਯਾਦਵ।
ਵਿਕਟਕੀਪਰ: ਕੇਐਲ ਰਾਹੁਲ, ਈਸ਼ਾਨ ਕਿਸ਼ਨ।
ਆਲਰਾਊਂਡਰ: ਹਾਰਦਿਕ ਪੰਡਯਾ (ਉਪ ਕਪਤਾਨ), ਰਵਿੰਦਰ ਜਡੇਜਾ, ਸ਼ਾਰਦੁਲ ਠਾਕੁਰ।
ਗੇਂਦਬਾਜ਼: ਜਸਪ੍ਰੀਤ ਬੁਮਰਾਹ, ਮੁਹੰਮਦ ਸ਼ਮੀ, ਮੁਹੰਮਦ ਸਿਰਾਜ, ਕੁਲਦੀਪ ਯਾਦਵ, ਰਵੀਚੰਦਰਨ ਅਸ਼ਵਿਨ।