Editor-In-Chief

spot_imgspot_img

ਨਹੀਂ ਰਹੇ ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਬਿਸ਼ਨ ਸਿੰਘ ਬੇਦੀ

Date:

ਨਵੀਂ ਦਿੱਲੀ,23 ਅਕਤੂਬਰ (ਹਰਪ੍ਰੀਤ ਸਿੰਘ ਜੱਸੋਵਾਲ):- ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਬਿਸ਼ਨ ਸਿੰਘ ਬੇਦੀ (Former Captain Bishan Singh Bedi) ਦਾ ਦੇਹਾਂਤ ਹੋ ਗਿਆ ਹੈ,ਉਹ 77 ਸਾਲ ਦੇ ਸਨ,ਖੱਬੇ ਹੱਥ ਦੇ ਸਪਿਨਰ ਬੇਦੀ ਨੇ 1967 ਤੋਂ 1979 ਤਕ ਭਾਰਤ ਲਈ 67 ਟੈਸਟ ਮੈਚ ਖੇਡੇ ਅਤੇ 266 ਵਿਕਟਾਂ ਲਈਆਂ,ਵਨਡੇ ਕ੍ਰਿਕਟ ‘ਚ ਉਨ੍ਹਾਂ ਨੇ 10 ਮੈਚਾਂ ‘ਚ 7 ਵਿਕਟਾਂ ਲਈਆਂ,ਉਨ੍ਹਾਂ ਦਾ ਜਨਮ 25 ਸਤੰਬਰ 1946 ਨੂੰ ਅੰਮ੍ਰਿਤਸਰ ਵਿਖੇ ਹੋਇਆ ਸੀ।

Former Indian Cricket Great Bishan Singh

ਉਹ ਖੱਬੇ ਹੱਥ ਦੇ ਸਪਿਨਰ ਸੀ,ਉਨ੍ਹਾਂ ਨੇ 22 ਟੈਸਟ ਮੈਚਾਂ ਵਿਚ ਭਾਰਤ ਦੀ ਕਪਤਾਨੀ ਕੀਤੀ,ਉਨ੍ਹਾਂ ਨੂੰ ‘ਸਰਦਾਰ ਆਫ਼ ਸਪਿਨ’ ਦੇ ਨਾਂਅ ਨਾਲ ਵੀ ਜਾਣਿਆ ਜਾਂਦਾ ਹੈ,ਬੇਦੀ ਨੇ 1966 ਤੋਂ 1979 ਤਕ ਭਾਰਤ ਲਈ ਟੈਸਟ ਕ੍ਰਿਕਟ ਖੇਡਿਆ,ਉਹ ਭਾਰਤ ਦੇ ਮਸ਼ਹੂਰ ਸਪਿਨ ਕੁਆਟਰ ਦਾ ਹਿੱਸਾ ਰਿਹਾ ਹੈ,ਉਨ੍ਹਾਂ ਤੋਂ ਇਲਾਵਾ, ਇਸ ਵਿਚ ਇਰਾਪੱਲੀ ਪ੍ਰਸੰਨਾ, ਸ਼੍ਰੀਨਿਵਾਸ ਵੈਂਕਟਰਾਘਵਨ ਅਤੇ ਭਾਗਵਤ ਚੰਦਰਸ਼ੇਖਰ ਸਨ। ਚਾਰਾਂ ਨੇ ਮਿਲ ਕੇ 231 ਟੈਸਟ ਖੇਡੇ ਅਤੇ 853 ਵਿਕਟਾਂ ਲਈਆਂ।

ਮੁੱਖ ਮੰਤਰੀ ਭਗਵੰਤ ਮਾਨ ਨੇ ਜਤਾਇਆ ਦੁੱਖ

ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਬਿਸ਼ਨ ਸਿੰਘ ਬੇਦੀ ਦੇ ਦੇਹਾਂਤ ’ਤੇ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਨੇ ਦੁੱਖ ਜ਼ਾਹਰ ਕਰਦਿਆਂ ਲਿਖਿਆ, “ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਤੇ ‘ਸਰਦਾਰ ਆਫ਼ ਸਪਿਨ’ ਦੇ ਨਾਂਅ ਨਾਲ ਜਾਣੇ ਜਾਂਦੇ ਸਰਦਾਰ ਸਾਬਕਾ ਕਪਤਾਨ ਬਿਸ਼ਨ ਸਿੰਘ ਬੇਦੀ ਜੀ ਦੇ ਅਕਾਲ ਚਲਾਣੇ ਦੀ ਦੁਖਦਾਈ ਖ਼ਬਰ ਮਿਲੀ…ਕ੍ਰਿਕਟ ਪ੍ਰੇਮੀ ਹੋਣ ਦੇ ਨਾਤੇ ਮੈਂ ਬਿਸ਼ਨ ਸਿੰਘ ਜੀ ਦੀ ਖੇਡ ਦਾ ਹਮੇਸ਼ਾ ਕਾਇਲ ਰਿਹਾ ਹਾਂ…ਭਾਰਤੀ ਕ੍ਰਿਕਟ ਦੇ ਇਤਿਹਾਸ ‘ਚ ਬਿਸ਼ਨ ਸਿੰਘ ਬੇਦੀ ਜੀ ਦਾ ਨਾਂਅ ਸੁਨਹਿਰੇ ਅੱਖਰਾਂ ‘ਚ ਲਿਖਿਆ ਹਮੇਸ਼ਾ ਸਾਡੇ ਚੇਤਿਆਂ ‘ਚ ਰਹੇਗਾ….”।

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ ਚੰਡੀਗੜ...

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ ਲੁਧਿਆਣਾ 19 ਜੂਨ...

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ ਦਾ ਪਰਦਾਫਾਸ਼

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ...