Chandigarh,27 July,(Harpreet Singh Jassowal):- ਬੀ.ਜੇ.ਪੀ. ਦੇ ਪੰਜਾਬ ਪ੍ਰਧਾਨ ਸੁਨੀਲ ਜਾਖੜ (Sunil Jakhar) ਦੀ ਅਗਵਾਈ ਹੇਠ ਅੱਜ ਬੀ.ਜੇ.ਪੀ. ਦੇ ਵਫ਼ਦ ਨੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਕੀਤੀ।ਉਨ੍ਹਾਂ ਨੇ ਪੰਜਾਬ ਵਿਚ ਹੜ੍ਹ ਕਾਰਨ ਪੈਦਾ ਹੋਈ ਸਥਿਤੀ ਸਮੇਤ ਕਈ ਮੁੱਦਿਆਂ ਨੂੰ ਲੈ ਕੇ ਰਾਜਪਾਲ ਨਾਲ ਵਿਚਾਰ ਚਰਚਾ ਕੀਤੀ,ਸੁਨੀਲ ਜਾਖੜ ਨੇ ਕਿਹਾ ਕਿ ਬਗ਼ੈਰ ਮੰਗੇ ਹੀ ਕੇਂਦਰ ਵਲੋਂ 218 ਕਰੋੜ ਰੁਪਏ ਭੇਜੇ ਗਏ ਹਨ। ਜੇਕਰ ਹੋਰ ਜ਼ਰੂਰਤ ਹੋਵੇਗੀ ਤਾਂ ਕੇਂਦਰ ਮਦਦ ਲਈ ਤਿਆਰ ਹੈ ਪਰ ਪੰਜਾਬ ਦੇ ਮੁੱਖ ਮੰਤਰੀ ਵਲੋਂ ਕਿਹਾ ਜਾ ਰਿਹਾ ਹੈ ਕਿ ਉਨ੍ਹਾਂ ਨੂੰ ਮਦਦ ਦੀ ਕੋਈ ਜ਼ਰੂਰਤ ਨਹੀਂ ਹੈ। ਉਨ੍ਹਾਂ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਅਪੀਲ ਕੀਤੀ ਹੈ ਕਿ ਸਰਕਾਰ ਨੂੰ ਹਦਾਇਤ ਕੀਤੀ ਜਾਵੇ।ਉਨ੍ਹਾਂ ਕਿਹਾ ਕਿ ਹੜ੍ਹ ਕਾਰਨ ਪੰਜਾਬ ਦੇ ਕਈ ਇਲਾਕਿਆਂ ਵਿਚ ਪਾਣੀ ਭਰਿਆ ਹੋਇਆ ਹੈ ਅਤੇ ਸੂਬੇ ਦੇ ਕਈ ਇਲਾਕਿਆਂ ਵਿਚ ਮਹਾਂਮਾਰੀ ਫੈਲਣ ਦਾ ਖ਼ਤਰਾ ਹੈ। ਉਨ੍ਹਾਂ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਅਪੀਲ ਕੀਤੀ ਕਿ ਹੜ੍ਹਾਂ ਕਾਰਨ ਹੋਏ ਨੁਕਸਾਨ ਸਬੰਧੀ ਪੰਜਾਬ ਸਰਕਾਰ (Punjab Govt) ਦੀ ਜਵਾਬਦੇਹੀ ਤੈਅ ਕੀਤੀ ਜਾਵੇ।
ਬੀ.ਜੇ.ਪੀ. ਦੇ ਪੰਜਾਬ ਪ੍ਰਧਾਨ ਸੁਨੀਲ ਜਾਖੜ ਦੀ ਅਗਵਾਈ ਹੇਠ BJP ਦੇ ਵਫ਼ਦ ਨੇ ਕੀਤੀ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ
Date: