Editor-In-Chief

spot_imgspot_img

BJP ਨੂੰ ਝਟਕਾ,ਅਬੋਹਰ ਤੋਂ ਸਾਬਕਾ ਵਿਧਾਇਕ ਅਰੁਣ ਨਾਰੰਗ ‘ਆਮ ਆਦਮੀ ਪਾਰਟੀ’ ‘ਚ ਸ਼ਾਮਲ

Date:

ਚੰਡੀਗੜ੍ਹ,20 ਸਤੰਬਰ (ਹਰਪ੍ਰੀਤ ਸਿੰਘ ਜੱਸੋਵਾਲ):-  2024 ਵਿੱਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਆਮ ਆਦਮੀ ਪਾਰਟੀ (Aam Aadmi Party) ਹੋਰ ਵੀ ਮਜ਼ਬੂਤ ਹੋ ਰਹੀ ਹੈ,ਅਬੋਹਰ ਦੇ ਸਾਬਕਾ ਵਿਧਾਇਕ ਅਰੁਣ ਨਾਰੰਗ ਨੇ ਭਾਜਪਾ ਨੂੰ ਛੱਡ ਕੇ ਅੱਜ ‘ਆਪ’ ਦਾ ਪੱਲਾ ਫੜ ਲਿਆ ਹੈ,ਖੁਦ ਮੁੱਖ ਮੰਤਰੀ ਮਾਨ ਨੇ ਉਨ੍ਹਾਂ ਨੂੰ ਆਪਣੀ ਪਾਰਟੀ ਵਿੱਚ ਸ਼ਾਮਲ ਕਰਵਾਇਆ,ਮੁੱਖ ਮੰਤਰੀ ਮਾਨ ਨੇ ਟਵੀਟ ਕਰਕੇ ਕਿਹਾ ਕਿ ‘ਆਪ’ ਦੇ ਕਾਫ਼ਿਲੇ ‘ਚ ਲਗਾਤਾਰ ਵਾਧਾ ਹੋ ਰਿਹਾ ਹੈ,‘ਆਪ’ ਦੀਆਂ ਵਿਕਾਸ ਤੇ ਲੋਕ ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਅਬੋਹਰ ਤੋਂ ਭਾਜਪਾ ਦੇ ਸਾਬਕਾ ਵਿਧਾਇਕ ਅਰੁਣ ਨਾਰੰਗ ਪਾਰਟੀ ‘ਚ ਸ਼ਾਮਲ ਹੋਏ।

ਮੁੱਖ ਮੰਤਰੀ ਮਾਨ (Chief Minister Mann) ਨੇ ਉਨ੍ਹਾਂ ਦਾ ਪਾਰਟੀ ‘ਚ ਸਵਾਗਤ ਕੀਤਾ,ਸਾਬਕਾ ਵਿਧਾਇਕ ਅਰੁਣ ਨਾਰੰਗ ਦਾ ਕਹਿਣਾ ਸੀ ਕਿ ਪਾਰਟੀ ਕੋਲ 40-50 ਸਾਲਾਂ ਦੇ ਤਜਰਬੇਕਾਰ ਵਰਕਰ ਹਨ, ਉਨ੍ਹਾਂ ਨੂੰ ਨਜ਼ਰਅੰਦਾਜ਼ ਕੀਤਾ ਗਿਆ ਅਤੇ ਉਨ੍ਹਾਂ ਦੀਆਂ ਭਾਵਨਾਵਾਂ ਨੂੰ ਸਮਝਿਆ ਨਹੀਂ ਗਿਆ,ਮੇਰੀ ਉਨ੍ਹਾਂ ਨਾਲ ਕੋਈ ਰੰਜਿਸ਼ ਨਹੀਂ ਹੈ ਪਰ ਪਾਰਟੀ ਨਾਲ ਪੂਰੀ ਨਰਾਜ਼ਗੀ ਹੈ,ਉਨ੍ਹਾਂ ਕਿਹਾ ਸੀ ਕਿ ਮੈਂ ਪਾਰਟੀ ਵਿੱਚ ਕੰਮ ਨਹੀਂ ਕਰਾਂਗਾ ਪਰ ਸੱਚਾ ਵਰਕਰ ਬਣ ਕੇ ਦੇਸ਼,ਮੋਦੀ ਦੇ ਨਾਲ ਅਤੇ ਪਾਰਟੀ ਦੇ ਨਾਲ ਰਹਾਂਗਾ ਪਰ ਪਾਰਟੀ ਵਿੱਚ ਕੰਮ ਨਹੀਂ ਕਰਾਂਗਾ।

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ ਚੰਡੀਗੜ...

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ ਲੁਧਿਆਣਾ 19 ਜੂਨ...

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ ਦਾ ਪਰਦਾਫਾਸ਼

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ...