Editor-In-Chief

spot_imgspot_img

ਬੋਲ ਪੰਜਾਬ ਦੇ-2024″ ਪ੍ਰੋਗਰਾਮ 28 ਫ਼ਰਵਰੀ ਨੂੰ,ਪੰਜਾਬ ਦੇ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਬਤੌਰ ਮੁੱਖ ਮਹਿਮਾਨ ਸ਼ਾਮਲ ਹੋਣਗੇ ਅਤੇ ਸਮਾਗਮ ਦਾ ਉਦਘਾਟਨ ਕਰਨਗੇ

Date:

ਚੰਡੀਗੜ੍ਹ, 26 ਫਰਵਰੀ 2024, (ਹਰਪ੍ਰੀਤ ਸਿੰਘ ਜੱਸੋਵਾਲ):-  ਪੰਜਾਬ ਸਕੱਤਰੇਤ ਕਲਚਰਲ ਸੁਸਾਇਟੀ,ਚੰਡੀਗੜ੍ਹ (Punjab Secretariat Cultural Society, Chandigarh) ਵੱਲੋਂ ਉੱਤਰੀ ਖੇਤਰ ਸੱਭਿਆਚਾਰਕ ਕੇਂਦਰ ਪਟਿਆਲਾ ਦੇ ਸਹਿਯੋਗ ਨਾਲ 28 ਫ਼ਰਵਰੀ ਨੂੰ ਸਿਲਵਰ ਜੁਬਲੀ ਪ੍ਰੋਗਰਾਮ “ਬੋਲ ਪੰਜਾਬ ਦੇ-2024” (“Bol Punjab-2024”) ਕਰਵਾਇਆ ਜਾ ਰਿਹਾ ਹੈ,ਟੈਗੋਰ ਥੀਏਟਰ ਵਿਖੇ ਹੋਣ ਵਾਲੇ ਇਸ ਸਿਲਵਰ ਜੁਬਲੀ ਪ੍ਰੋਗਰਾਮ ਦੌਰਾਨ ਪੰਜਾਬ ਦੇ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ (Cabinet Minister Chetan Singh Jodamajra) ਬਤੌਰ ਮੁੱਖ ਮਹਿਮਾਨ ਸ਼ਾਮਲ ਹੋਣਗੇ ਅਤੇ ਸਮਾਗਮ ਦਾ ਉਦਘਾਟਨ ਕਰਨਗੇ।

ਵਧੇਰੇ ਜਾਣਕਾਰੀ ਦਿੰਦਿਆਂ ਪੰਜਾਬ ਸਕੱਤਰੇਤ ਕਲਚਰਲ ਸੁਸਾਇਟੀ (Punjab Secretariat Cultural Society) ਦੇ ਪ੍ਰਧਾਨ ਸ੍ਰੀ ਰੁਪਿੰਦਰ ਪਾਲ ਨੇ ਦੱਸਿਆ ਕਿ ਸਮਾਗਮ ਸ਼ਾਮ 6:30 ਵਜੇ ਸ਼ੁਰੂ ਹੋਵੇਗਾ ਜਿਸ ਵਿੱਚ ਕੈਬਨਿਟ ਮੰਤਰੀ ਤੋਂ ਇਲਾਵਾ ਸੀਨੀਅਰ ਅਧਿਕਾਰੀ ਹਾਜ਼ਰੀ ਭਰ ਰਹੇ ਹਨ,ਉਨ੍ਹਾਂ ਦੱਸਿਆ ਕਿ ਪ੍ਰੋਗਰਾਮ ਵਿੱਚ ਪ੍ਰਸਿੱਧ ਫ਼ਿਲਮੀ ਅਦਾਕਾਰਾ, ਮਾਡਲ ਅਤੇ ਗਾਇਕਾ ਬੀਬੀ ਨਿਸ਼ਾ ਬਾਨੋ ਵੱਲੋਂ ਨਵੇਂ ਗੀਤ ਪੇਸ਼ ਕੀਤੇ ਜਾਣਗੇ ਅਤੇ ਪੰਜਾਬ ਸਕੱਤਰੇਤ ਕਲਚਰਲ ਸੁਸਾਇਟੀ ਦੇ ਕਲਾਕਾਰਾਂ ਵੱਲੋਂ ਮਸ਼ਹੂਰ ਲੋਕ ਨਾਚ ਲੁੱਡੀ, ਸੰਮੀ, ਜਿੰਦੂਆ, ਮਲਵਈ ਗਿੱਧਾ, ਹਾਸਰਸ ਨਾਟਕ ਸਣੇ ਵੱਖ-ਵੱਖ ਵੰਨਗੀਆਂ ਦੀ ਪੇਸ਼ਕਾਰੀ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਸਮਾਗਮ ਵਿੱਚ ਦਾਖ਼ਲਾ ਮੁਫ਼ਤ ਹੋਵੇਗਾ।

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ ਚੰਡੀਗੜ...

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ ਲੁਧਿਆਣਾ 19 ਜੂਨ...

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ ਦਾ ਪਰਦਾਫਾਸ਼

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ...