Editor-In-Chief

spot_imgspot_img

ਫਿਰੋਜ਼ਪੁਰ ਸਰਹੱਦ ‘ਤੇ ਸੀਮਾ ਸੁਰੱਖਿਆ ਬਲ-ਪੰਜਾਬ ਪੁਲਿਸ ਦਾ ਸਾਂਝਾ ਆਪ੍ਰੇਸ਼ਨ,21 ਕਰੋੜ ਦੀ ਹੈਰੋਇਨ ਸਣੇ ਚੀਨੀ ਡਰੋਨ ਬਰਾਮਦ

Date:

ਫਿਰੋਜ਼ਪੁਰ, 24 ਅਗਸਤ (ਹਰਪ੍ਰੀਤ ਸਿੰਘ ਜੱਸੋਵਾਲ):-  ਪੰਜਾਬ ਦੇ ਫਿਰੋਜ਼ਪੁਰ ਸਰਹੱਦ ‘ਤੇ ਸਥਾਨਕ ਪੁਲਿਸ ਅਤੇ ਸੀਮਾ ਸੁਰੱਖਿਆ ਬਲ (BSF) ਦਾ ਵਿਸ਼ੇਸ਼ ਸਰਚ ਅਭਿਆਨ ਚਲਾਇਆ ਗਿਆ,ਸਰਹੱਦ ਦੇ ਆਲੇ-ਦੁਆਲੇ ਡਰੋਨ ਦੀ ਆਵਾਜਾਈ ਸੁਣੀ ਗਈ ਸੀ,ਜਿਸ ਤੋਂ ਬਾਅਦ BSF ਅਤੇ ਪੰਜਾਬ ਪੁਲਿਸ (Punjab Police) ਨੇ ਮਿਲ ਕੇ ਫਿਰੋਜ਼ਪੁਰ ਸਰਹੱਦ (Ferozepur Border) ਤੋਂ ਚੀਨੀ ਡਰੋਨ (Chinese Drones) ਬਰਾਮਦ ਕੀਤਾ ਹੈ,ਇਸ ਡਰੋਨ ਨਾਲ ਕਰੀਬ 21 ਕਰੋੜ ਰੁਪਏ ਦੀ ਹੈਰੋਇਨ ਵੀ ਬੰਨ੍ਹੀ ਗਈ ਸੀ,ਦੱਸਿਆ ਜਾ ਰਿਹਾ ਹੈ ਕਿ ਪੀਲੇ ਪੈਕੇਟ ‘ਚ ਛੋਟੇ ਪੈਕੇਟ ਸਨ,ਜਿਨ੍ਹਾਂ ਦਾ ਕੁੱਲ ਵਜ਼ਨ 3.4 ਕਿਲੋ ਦੱਸਿਆ ਜਾ ਰਿਹਾ ਹੈ,ਇਸ ਦੀ ਅੰਤਰਰਾਸ਼ਟਰੀ ਕੀਮਤ ਲਗਭਗ 21 ਕਰੋੜ ਰੁਪਏ ਦੱਸੀ ਜਾ ਰਹੀ ਹੈ,ਫਿਲਹਾਲ ਇਸ ਖੇਪ ਨੂੰ ਜਾਂਚ ਲਈ ਲੈਬ ਭੇਜ ਦਿੱਤਾ ਗਿਆ ਹੈ,ਸਥਾਨਕ ਪੁਲਿਸ ਨੇ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ,ਡਰੋਨ ਨੂੰ ਵੀ ਜ਼ਬਤ ਕਰਕੇ ਫੋਰੈਂਸਿਕ ਜਾਂਚ ਲਈ ਭੇਜਿਆ ਗਿਆ ਹੈ।

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related