Editor-In-Chief

spot_imgspot_img

ਨਸ਼ੇ ਖਿਲਾਫ਼ ਮੁਹਿੰਮ,ਸ੍ਰੀ ਦਰਬਾਰ ਸਾਹਿਬ ‘ਚ ਅੱਜ ਅਰਦਾਸ ਕਰਨਗੇ ਮੁੱਖ ਮੰਤਰੀ ਭਗਵੰਤ ਮਾਨ

Date:

ਅੰਮ੍ਰਿਤਸਰ ਸਾਹਿਬ, 18 ਅਕਤੂਬਰ, (ਹਰਪ੍ਰੀਤ ਸਿੰਘ ਜੱਸੋਵਾਲ):- ਮੁੱਖ ਮੰਤਰੀ ਭਗਵੰਤ ਮਾਨ ਅੱਜ ਅੰਮ੍ਰਿਤਸਰ ਪਹੁੰਚ ਰਹੇ ਹਨ,ਉਹ ਅੰਮ੍ਰਿਤਸਰ ਪੁਲਿਸ (Amritsar Police) ਵੱਲੋਂ ਨਸ਼ਿਆਂ ਖਿਲਾਫ ਸ਼ੁਰੂ ਕੀਤੀ ਗਈ ਮੁਹਿੰਮ ਦੀ ਸ਼ੁਰੂਆਤ ਕਰਨ ਜਾ ਰਹੇ ਹਨ,ਦੀ ਹੋਪ-ਅਰਦਾਸ ਸਹੁੰ ਤੇ ਖੇਡਾਂ ਨੂੰ ਸਫਲ ਬਣਾਉਣ ਲਈ ਅੱਜ 40 ਹਜ਼ਾਰ ਤੋਂ ਵੱਧ ਵਿਦਿਆਰਥੀ ਸ੍ਰੀ ਹਰਿਮੰਦਰ ਸਾਹਿਬ ਜੀ (Shri Harmandir Sahib Ji) ਵਿਖੇ ਇਕੱਠੇ ਹੋ ਰਹੇ ਹਨ,ਪ੍ਰੋਗਰਾਮ ਦੀ ਸ਼ੁਰੂਆਤ ਵਾਕਾਥਨ ਨਾਲ ਹੋਵੇਗੀ।

ਮੁੱਖ ਮੰਤਰੀ ਭਗਵੰਤ ਮਾਨ ਇਸ ਪ੍ਰੋਗਰਾਮ ਵਿੱਚ ਮੁੱਖ ਤੌਰ ‘ਤੇ ਸ਼ਿਰਕਤ ਕਰਨਗੇ ਅਤੇ ਸ਼ਹਿਰ ਦੇ ਵੱਧ ਤੋਂ ਵੱਧ ਨੌਜਵਾਨਾਂ ਨੂੰ ਇਸ ਮੁਹਿੰਮ ਨਾਲ ਜੁੜਨ ਲਈ ਪ੍ਰੇਰਿਤ ਕਰਨਗੇ,ਮੁੱਖ ਮੰਤਰੀ ਭਗਵੰਤ ਮਾਨ ਸਵੇਰੇ 11 ਵਜੇ ਸ੍ਰੀ ਹਰਿਮੰਦਰ ਸਾਹਿਬ ਜੀ (Shri Harmandir Sahib Ji) ਪਹੁੰਚਣਗੇ,ਇਸ ਸਮਾਗਮ ਨੂੰ ਲੈ ਕੇ ਪੁਲਿਸ ਨੇ ਸਾਰੀਆਂ ਤਿਆਰੀਆਂ ਕਰ ਲਈਆਂ ਹਨ,ਉਥੇ ਹੀ ਜ਼ਿਲ੍ਹਾ ਪ੍ਰਸ਼ਾਸਨ ਵੀ ਤਿਆਰੀਆਂ ‘ਚ ਜੁਟਿਆ ਹੋਇਆ ਹੈ।

ਯੋਜਨਾ ਮੁਤਾਬਕ ਪ੍ਰੋਗਰਾਮ ਦੀ ਸ਼ੁਰੂਆਤ ਵਿੱਚ 40 ਹਜ਼ਾਰ ਵਿਦਿਆਰਥੀ ਪੀਲੀਆਂ ਦਸਤਾਰਾਂ ਸਜਾਉਣਗੇ,ਇਹ ਵਾਕਾਥੌਨ ਪੁਰਾਣੇ ਸ਼ਹਿਰ ਦੇ ਚਾਰੇ ਗੇਟਾਂ ਤੋਂ ਸ਼ੁਰੂ ਹੋ ਕੇ ਸ੍ਰੀ ਹਰਿਮੰਦਰ ਸਾਹਿਬ ਜੀ (Shri Harmandir Sahib Ji) ਤੱਕ ਪਹੁੰਚੇਗੀ,ਇੱਥੇ ਅਰਦਾਸ ਕੀਤੀ ਜਾਵੇਗੀ,ਜਿਸ ਵਿੱਚ ਸੀਐਮ ਭਗਵੰਤ ਮਾਨ ਵੀ ਪਹੁੰਚ ਰਹੇ ਹਨ,ਅਰਦਾਸ ਦੀ ਸਮਾਪਤੀ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (Shiromani Gurdwara Parbandhak Committee) ਵੱਲੋਂ ਪ੍ਰਸ਼ਾਦ ਵੰਡਿਆ ਜਾਵੇਗਾ,ਇਸ ਪ੍ਰੋਗਰਾਮ ਨੂੰ ਸਫ਼ਲ ਬਣਾਉਣ ਲਈ ਅੰਮ੍ਰਿਤਸਰ ਪੁਲਿਸ (Amritsar Police) ਵੱਲੋਂ ਹਰ ਸੰਭਵ ਕਦਮ ਚੁੱਕੇ ਗਏ ਹਨ।

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ ਚੰਡੀਗੜ...

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ ਲੁਧਿਆਣਾ 19 ਜੂਨ...

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ ਦਾ ਪਰਦਾਫਾਸ਼

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ...