Editor-In-Chief

spot_imgspot_img

ਕੈਨੇਡਾ ਸਥਿਤ ਗੈਂਗਸਟਰ ਅਰਸ਼ਦੀਪ ਸਿੰਘ ਉਰਫ ਅਰਸ਼ ਡੱਲਾ ਦੇ ਪੰਜ ਮੈਂਬਰ ਦਿੱਲੀ ਪੁਲਿਸ ਵਲੋਂ ਗ੍ਰਿਫ਼ਤਾਰ

Date:

ਚੰਡੀਗੜ੍ਹ,28 ਨਵੰਬਰ,(ਹਰਪ੍ਰੀਤ ਸਿੰਘ ਜੱਸੋਵਾਲ):- ਕੈਨੇਡਾ ਸਥਿਤ ਗੈਂਗਸਟਰ ਅਰਸ਼ਦੀਪ ਸਿੰਘ (Gangster Arshdeep Singh) ਉਰਫ ਅਰਸ਼ ਡੱਲਾ (Arsh Dalla) ਦੁਆਰਾ ਚਲਾਏ ਜਾ ਰਹੇ ਗੈਂਗ ਦੇ ਪੰਜ ਮੈਂਬਰਾਂ ਨੂੰ ਸੋਮਵਾਰ ਨੂੰ ਦਿੱਲੀ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਹੈ,ਪੁਲਿਸ ਨੇ ਦਾਅਵਾ ਕੀਤਾ ਕਿ ਇਹ ਲੋਕ ਪੰਜਾਬੀ ਗਾਇਕ ਐਲੀ ਮਾਂਗਟ (Punjabi Singer Eli Mangat) ਨੂੰ ਮਾਰਨ ਦੀ ਯੋਜਨਾ ਬਣਾ ਰਹੇ ਸਨ,ਗੈਂਗਸਟਰ ਅਰਸ਼ਦੀਪ ਸਿੰਘ ਦੇ ਸਬੰਧ ਪਾਬੰਦੀਸ਼ੁਦਾ ਸੰਗਠਨ ਖਾਲਿਸਤਾਨ ਟਾਈਗਰ ਫੋਰਸ (Khalistan Tiger Force) (ਕੇਟੀਐਫ) ਨਾਲ ਹਨ ਅਤੇ ਉਹ ਕਤਲ,ਫਿਰੌਤੀ,ਟਾਰਗੇਟ ਕਿਲਿੰਗ ਅਤੇ ਅਤਿਵਾਦੀ ਮਾਡਿਊਲ ਚਲਾਉਣ ਵਰਗੇ ਘਿਨਾਉਣੇ ਅਪਰਾਧਾਂ ਲਈ ਰਾਸ਼ਟਰੀ ਜਾਂਚ ਏਜੰਸੀ (ਐਨਆਈਏ) ਅਤੇ ਪੰਜਾਬ ਪੁਲਿਸ ਨੂੰ ਲੋੜੀਂਦਾ ਹੈ।

ਪੁਲਿਸ ਅਧਿਕਾਰੀਆਂ ਨੇ ਦਸਿਆ ਕਿ ਫੜੇ ਗਏ ਬਦਮਾਸ਼ਾਂ ਦੀ ਪਛਾਣ ਰਾਜਪ੍ਰੀਤ ਸਿੰਘ,ਵਰਿੰਦਰ ਸਿੰਘ,ਸਚਿਨ ਭਾਟੀ,ਅਰਪਿਤ ਧਨਖੜ ਅਤੇ ਸੁਸ਼ੀਲ ਪ੍ਰਧਾਨ ਵਜੋਂ ਹੋਈ ਹੈ,ਉਨ੍ਹਾਂ ਕਿਹਾ ਕਿ ਰਾਜਪ੍ਰੀਤ ਅਤੇ ਵਰਿੰਦਰ ਨੂੰ ਦਿੱਲੀ ਦੇ ਮਯੂਰ ਵਿਹਾਰ ਵਿਚ ਇਕ ਸੰਖੇਪ ਮੁਕਾਬਲੇ ਤੋਂ ਬਾਅਦ ਗ੍ਰਿਫਤਾਰ ਕੀਤਾ ਗਿਆ ਸੀ ਜਿਸ ਵਿਚ ਵਰਿੰਦਰ ਦੀ ਲੱਤ ਵਿਚ ਗੋਲੀ ਲੱਗੀ ਸੀ,ਅਧਿਕਾਰੀਆਂ ਨੇ ਦਸਿਆ ਕਿ ਦੋਵੇਂ ਪੰਜਾਬੀ ਗਾਇਕ ਐਲੀ ਮਾਂਗਟ (Punjabi Singer Eli Mangat) ਨੂੰ ਮਾਰਨ ਦੀ ਯੋਜਨਾ ਬਣਾ ਰਹੇ ਸਨ।

ਪੁਲਿਸ ਨੇ ਦਸਿਆ ਕਿ ਇਨ੍ਹਾਂ ਕੋਲੋਂ ਦੋ ਰਿਵਾਲਵਰ,13 ਕਾਰਤੂਸ,ਇਕ ਹੈਂਡ ਗਰਨੇਡ ਅਤੇ ਇਕ ਚੋਰੀ ਦਾ ਮੋਟਰਸਾਈਕਲ ਬਰਾਮਦ ਕੀਤਾ ਗਿਆ ਹੈ,ਉਨ੍ਹਾਂ ਦਸਿਆ ਕਿ ਮੁਲਜ਼ਮਾਂ ਵਿਰੁਧ ਕਤਲ ਦੀ ਕੋਸ਼ਿਸ਼ ਅਤੇ ਵਿਸਫੋਟਕ ਪਦਾਰਥ ਐਕਟ (Explosive Substances Act) ਅਤੇ ਅਸਲਾ ਐਕਟ ਤਹਿਤ ਐਫਆਈਆਰ ਦਰਜ ਕੀਤੀ ਗਈ ਹੈ,ਅਧਿਕਾਰੀਆਂ ਨੇ ਦਸਿਆ ਕਿ ਗ੍ਰਿਫਤਾਰ ਕੀਤੇ ਗਏ ਦੋ ਅਪਰਾਧੀਆਂ ਵਲੋਂ ਕੀਤੇ ਖੁਲਾਸੇ ਦੇ ਆਧਾਰ ‘ਤੇ ਗਿਰੋਹ ਨੂੰ ਰਸਦ ਮੁਹੱਈਆ ਕਰਵਾਉਣ ਵਾਲੇ ਤਿੰਨ ਲੋਕਾਂ-ਸਚਿਨ ਭਾਟੀ,ਅਰਪਿਤ ਧਨਖੜ ਅਤੇ ਸੁਸ਼ੀਲ ਪ੍ਰਧਾਨ ਨੂੰ ਵੀ ਗ੍ਰਿਫਤਾਰ ਕੀਤਾ ਗਿਆ ਹੈ,ਉਨ੍ਹਾਂ ਕਿਹਾ ਕਿ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਅਰਸ਼ਦੀਪ ਸਿੰਘ ਦਿੱਲੀ-ਐਨਸੀਆਰ ਵਿਚ ਕੁੱਝ ਵੱਡੇ ਅਤਿਵਾਦੀ ਹਮਲਿਆਂ ਅਤੇ ਨਿਸ਼ਾਨਾ ਕਤਲ ਦੀ ਯੋਜਨਾ ਬਣਾ ਰਿਹਾ ਹੈ।

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ ਚੰਡੀਗੜ...

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ ਲੁਧਿਆਣਾ 19 ਜੂਨ...

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ ਦਾ ਪਰਦਾਫਾਸ਼

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ...