Editor-In-Chief

spot_imgspot_img

ਕੇਂਦਰ ਪਹਿਲ ਦੇ ਅਧਾਰ ‘ਤੇ ਕਿਸਾਨਾਂ ਦੀਆਂ ਮੰਗਾਂ ਮੰਨੇ:ਸੁਖਦੇਵ ਸਿੰਘ ਢੀਂਡਸਾ

Date:

ਚੰਡੀਗੜ੍ਹ, 26 ਫਰਵਰੀ 2024, (ਹਰਪ੍ਰੀਤ ਸਿੰਘ ਜੱਸੋਵਾਲ):-  ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਤੇ ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ (Former Union Minister Sukhdev Singh Dhindsa) ਨੇ ਕੇਂਦਰ ਸਰਕਾਰ ਨੂੰ ਕਿਸਾਨਾਂ ਦੀਆਂ ਮੰਗਾਂ ਪਹਿਲ ਦੇ ਅਧਾਰ ‘ਤੇ ਮੰਨਣ ਦੀ ਅਪੀਲ ਕੀਤੀ ਹੈ,ਉਨ੍ਹਾਂ ਕਿਹਾ ਕਿ ਇਹ ਮਸਲਾ ਹੁਣ ਇਕੱਲਾ ਕਿਸਾਨੀ ਮੰਗਾਂ ਤਕ ਸੀਮਤ ਨਹੀਂ ਰਿਹਾ ਹੈ,ਬਲਕਿ ਇਹ ਮਸਲਾ ਦੇਸ਼ ਦੀ ਏਕਤਾ ਦਾ ਬਣ ਗਿਆ ਹੈ,ਇਸ ਲਈ ਕੇਂਦਰ ਸਰਕਾਰ ਨੂੰ ਤੁਰੰਤ ਕਿਸਾਨਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਵਾਜਬ ਮੰਗਾਂ ਮੰਨ ਲੈਣੀਆਂ ਚਾਹੀਦੀਆਂ ਹਨ।

ਤਾਂ ਜੋਂ ਦੇਸ਼ ਵਿਚ ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਕਾਇਮ ਰੱਖਿਆ ਜਾ ਸਕੇ,ਉਨ੍ਹਾਂ ਕਿਹਾ ਕਿ ਹਰਿਆਣਾ ਦੀਆਂ ਹੱਦਾਂ ‘ਤੇ ਪਿਛਲੇ ਕੁੱਝ ਦਿਨਾਂ ਤੋਂ ਨਿਹੱਥੇ ਕਿਸਾਨਾਂ ਤੇ ਢਾਇਆ ਜਾ ਰਿਹਾ ਤਸ਼ੱਦਦ ਅਣਮਨੁੱਖੀ ਹੈ,ਹਰਿਆਣਾ ਪੁਲਿਸ (Haryana Police) ਦੀ ਕਾਰਵਾਈ ਵਿਚ ਪੰਜਾਬ ਦੇ ਇਕ ਨੌਜਵਾਨ ਦੀ ਮੌਤ ਹੋ ਚੁੱਕੀ ਹੈ ਜਦਕਿ ਕਈ ਕਿਸਾਨ ਗੰਭੀਰ ਜ਼ਖਮੀ ਹੋਏ ਹਨ,ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਤੇ ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਹਰਿਆਣਾ ਪੁਲਿਸ (Haryana Police) ਦੇ ਖ਼ਿਲਾਫ਼ ਮਾਮਲਾ ਦਰਜ ਕਰਕੇ ਦੋਸ਼ੀਆਂ ਵਿਰੁੱਧ ਕਾਰਵਾਈ ਦੀ ਵੀ ਮੰਗ ਕੀਤੀ ਹੈ।

ਕਿਸਾਨ ਅੰਦੋਲਨ (Peasant Movement) ਵਿਚ ਵੀ ਪਾਰਟੀ ਨੇ ਕਿਸਾਨ ਜਥੇਬੰਦੀਆਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਕੰਮ ਕੀਤਾ ਅਤੇ ਕਿਸਾਨਾਂ ਦੀਆਂ ਮੰਗਾਂ ਦਾ ਪੁਰਜ਼ੋਰ ਸਮਰਥਨ ਕੀਤਾ ਅਤੇ ਭਵਿੱਖ ਵਿਚ ਵੀ ਪਾਰਟੀ ਇਸੇ ਤਰ੍ਹਾਂ ਕਿਸਾਨਾਂ ਦੀ ਹਮਾਇਤ ਕਰਦੀ ਰਹੇਗੀ,ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਤੇ ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਆਪਣੀਆਂ ਮੰਗਾਂ ਨੂੰ ਲੈਕੇ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰਨਾ ਹਰੇਕ ਦਾ ਲੋਕਤੰਤਰਿਕ ਅਧਿਕਾਰ ਹੈ,ਇਸ ਕਰਕੇ ਕੇਂਦਰ ਅਤੇ ਹੋਰ ਕਿਸੇ ਵੀ ਰਾਜ ਨੂੰ ਆਪਣੇ ਨਾਗਰਿਕਾਂ ਤੋ ਇਹ ਅਧਿਕਾਰ ਖੋਹਣਾ ਨਹੀਂ ਚਾਹੀਦਾ ਹੈ,ਕੇਂਦਰ ਕਿਸਾਨਾਂ ਦੀਆਂ ਮੰਗਾਂ ਨੂੰ ਅਣਦੇਖਿਆਂ ਨਾ ਕਰੇ।

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ ਚੰਡੀਗੜ...

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ ਲੁਧਿਆਣਾ 19 ਜੂਨ...

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ ਦਾ ਪਰਦਾਫਾਸ਼

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ...