ਚੰਡੀਗੜ੍ਹ, 27 ਦਸੰਬਰ 2023,(ਹਰਪ੍ਰੀਤ ਸਿੰਘ ਜੱਸੋਵਾਲ):- ਰਾਸ਼ਟਰੀ ਬਾਲ ਅਧਿਕਾਰ ਰੱਖਿਆ ਕਮਿਸ਼ਨ, ਨਵੀਂ ਦਿੱਲੀ ਦੇ ਚੇਅਰਮੈਨ, ਸ੍ਰੀ ਪ੍ਰਿਯੰਕ ਕੰਨਗੂ ਨੇ ਪੰਜਾਬ ਦੇ ਵੱਖ ਵੱਖ ਵਿਭਾਗ ਦੇ ਅਧਿਕਾਰੀਆਂ ਨਾਲ ਬੱਚਿਆਂ ਦੇ ਅਧਿਕਾਰਾਂ ਨਾਲ ਸਬੰਧਤ ਕਾਨੂੰਨਾਂ ਨੂੰ ਲਾਗੂ ਕਰਨ ਅਤੇ ਵੱਖ-ਵੱਖ ਸਕੀਮਾਂ ਦੀ ਸਮੀਖਿਆ ਲਈ ਮੀਟਿੰਗ ਕੀਤੀ,ਅੱਜ ਪੰਜਾਬ ਭਵਨ ਵਿਖੇ ਮੀਟਿੰਗ ਦੌਰਾਨ ਵਿਸ਼ੇਸ਼ ਮੁੱਖ ਸਕੱਤਰ, ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਸ਼੍ਰੀਮਤੀ ਰਾਜੀ ਪੀ ਸ਼੍ਰੀਵਾਸਤਵਾ, ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾ ਅਥਾਰਟੀ, ਸਕੱਤਰ ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ, ਵਿਸ਼ੇਸ਼ ਸਕੱਤਰ ਪੰਜਾਬ ਏਡਜ਼ ਕੰਟਰੋਲ ਸੁਸਾਇਟੀ, ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਵਿਭਾਗ, ਸਕੂਲ ਸਿੱਖਿਆ ਵਿਭਾਗ, ਪ੍ਰਸ਼ਾਸਨਿਕ ਸੁਧਾਰ ਤੇ ਲੋਕ ਸ਼ਿਕਾਇਤਾਂ ਵਿਭਾਗ, ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ, ਸਿਹਤ ਅਤੇ ਪਰਿਵਾਰ ਭਲਾਈ ਵਿਭਾਗ, ਸਥਾਨਕ ਸਰਕਾਰਾਂ ਵਿਭਾਗ, ਨੈਸ਼ਨਲ ਹੈਲਥ ਮਿਸ਼ਨ, ਫੂਡ ਐਂਡ ਡਰੱਗਜ਼ ਐਡਮਿਨਸਟ੍ਰੇਸ਼ਨ ਕਿਰਤ ਵਿਭਾਗ ਦੇ ਅਧਿਕਾਰੀਆਂ ਤੋਂ ਬੱਚਿਆਂ ਦੇ ਵਿਕਾਸ ਨੂੰ ਉਤਸ਼ਾਹਿਤ ਕਰਨ ਸਬੰਧੀ ਵੱਖ ਵੱਖ ਸਕੀਮਾਂ ਦਾ ਜਾਇਜ਼ਾ ਲਿਆ।
National Child Protection Commission ਦੇ ਚੇਅਰਮੈਨ ਨੇ ਵੱਖ-ਵੱਖ ਵਿਭਾਗ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ
Date: