ਚੰਡੀਗੜ੍ਹ, 30 ਅਕਤੂਬਰ (ਹਰਪ੍ਰੀਤ ਸਿੰਘ ਜੱਸੋਵਾਲ):- ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ (Congress MLA Sukhpal Khaira) ਨੂੰ ਹਾਈਕੋਰਟ ਤੋਂ ਕੋਈ ਰਾਹਤ ਨਹੀਂ ਮਿਲੀ ਹੈ,ਅਦਾਲਤ ਨੇ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ 2 ਨਵੰਬਰ ਤੱਕ ਮੁਲਤਵੀ ਕਰ ਦਿੱਤੀ ਹੈ,ਇਸ ਮਾਮਲੇ ਵਿਚ ਅਦਾਲਤ ਨੇ ਪੰਜਾਬ ਸਰਕਾਰ ਨੂੰ ਸਵਾਲ ਕੀਤਾ ਹੈ ਕਿ ਇਸ ਮਾਮਲੇ ‘ਚ ਖਹਿਰਾ ਦੀ ਕੀ ਭੂਮਿਕਾ ਹੈ ਅਤੇ ਉਨ੍ਹਾਂ ਖਿਲਾਫ਼ ਕੀ ਸਬੂਤ ਹਨ,ਹਾਈਕੋਰਟ ਨੇ ਸਰਕਾਰ ਤੋਂ ਇਸ ਬਾਰੇ ਜਾਣਕਾਰੀ ਮੰਗੀ ਹੈ,ਦੱਸ ਦਈਏ ਕਿ ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੂੰ 2015 ਦੇ NDPS ਮਾਮਲੇ ‘ਚ ਗ੍ਰਿਫ਼ਤਾਰ ਕੀਤਾ ਗਿਆ ਹੈ,ਇਸ ਮਾਮਲੇ ਵਿਚ ਖਹਿਰਾ ਨੂੰ ਅੱਠ ਸਾਲ ਬਾਅਦ ਹਿਰਾਸਤ ਵਿਚ ਲਿਆ ਗਿਆ ਹੈ।
ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ
Date: