ਨਵੀਂ ਦਿੱਲੀ, 26 ਅਗਸਤ (ਹਰਪ੍ਰੀਤ ਸਿੰਘ ਜੱਸੋਵਾਲ):- ਸਾਬਕਾ ਕ੍ਰਿਕਟਰ ਯੁਵਰਾਜ ਸਿੰਘ ਦੂਜੀ ਵਾਰ ਪਿਤਾ ਬਣ ਗਏ ਹਨ। ਉਨ੍ਹਾਂ ਦੀ ਪਤਨੀ ਹੇਜ਼ਲ ਕੀਚ ਨੇ ਬੇਟੀ ਨੂੰ ਜਨਮ ਦਿੱਤਾ ਹੈ। ਇਸ ਦਿੱਗਜ ਕ੍ਰਿਕਟਰ ਯੁਵਰਾਜ ਸਿੰਘ ਨੇ ਸੋਸ਼ਲ ਮੀਡੀਆ ‘ਤੇ ਇਕ ਪੋਸਟ ਲਿਖ ਕੇ ਆਪਣੇ ਪ੍ਰਸ਼ੰਸਕਾਂ ਨੂੰ ਇਹ ਜਾਣਕਾਰੀ ਦਿੱਤੀ ਹੈ। ਕ੍ਰਿਕਟਰ ਯੁਵਰਾਜ ਸਿੰਘ ਨੇ ਟਵੀਟ ਕਰਦਿਆਂ ਲਿਖਿਆ ਕਿ ਉਨ੍ਹਾਂ ਦੇ ਘਰ ਇਕ ਬੱਚੀ ਨੇ ਜਨਮ ਲਿਆ ਹੈ ਅਤੇ ਉਹ ਪਿਤਾ ਬਣ ਗਏ ਹਨ।ਸਾਬਕਾ ਕ੍ਰਿਕਟਰ ਯੁਵਰਾਜ ਸਿੰਘ ਨੇ ਆਪਣੀ ਪਤਨੀ ਹੇਜ਼ਲ ਕੀਚ ਨਾਲ ਸੋਸ਼ਲ ਮੀਡੀਆ ‘ਤੇ ਇਕ ਫੋਟੋ ਸ਼ੇਅਰ ਕੀਤੀ ਹੈ। ਇਸ ਤਸਵੀਰ ‘ਚ ਦੋਵੇਂ ਆਪਣੇ ਬੱਚਿਆਂ ਨਾਲ ਨਜ਼ਰ ਆ ਰਹੇ ਹਨ। ਇਸ ਤੋਂ ਪਹਿਲਾਂ ਕ੍ਰਿਕਟਰ ਯੁਵਰਾਜ ਸਿੰਘ ਜਨਵਰੀ 2022 ‘ਚ ਬੇਟੇ ਦੇ ਪਿਤਾ ਬਣੇ ਸਨ।
ਦੂਜੀ ਵਾਰ ਪਿਤਾ ਬਣੇ ਸਾਬਕਾ ਦਿੱਗਜ ਕ੍ਰਿਕਟਰ ਯੁਵਰਾਜ ਸਿੰਘ,ਪਤਨੀ ਹੇਜ਼ਲ ਕੀਚ ਨੇ ਲੜਕੀ ਨੂੰ ਦਿਤਾ ਜਨਮ,ਸੋਸ਼ਲ ਮੀਡੀਆ ‘ਤੇ ਇਕ ਪੋਸਟ ਲਿਖ ਕੇ ਆਪਣੇ ਪ੍ਰਸ਼ੰਸਕਾਂ ਨੂੰ ਇਹ ਜਾਣਕਾਰੀ
Date: