Editor-In-Chief

spot_imgspot_img

ਕੋਰੋਨਾ ਤੋਂ ਮਗਰੋਂ ਅਚਾਨਕ ਵਧੇ ਨੌਜਵਾਨਾਂ ਦੀ ਮੌਤ ਦੇ ਮਾਮਲੇ,ਸਿਹਤ ਮੰਤਰੀ ਮਨਸੁਖ ਮਾਂਡਵੀਆ ਨੇ ਸ਼ੁੱਕਰਵਾਰ ਨੂੰ ਸੰਸਦ ‘ਚ ਇਹ ਜਾਣਕਾਰੀ ਦਿੱਤੀ

Date:

NEW DELHI,22 JULY, (HARPEET SINGH JASSOWAL):- ਕੋਰੋਨਾ (Corona) ਦੀ ਲਾਗ ਤੋਂ ਬਾਅਦ ਨੌਜਵਾਨਾਂ ਦੀ ਅਚਾਨਕ ਮੌਤ ਦੇ ਮਾਮਲੇ ਦਰਜ ਕੀਤੇ ਗਏ ਹਨ ਅਤੇ ਅਸੀਂ ਇਸ ਦੀ ਜਾਂਚ ਕਰ ਰਹੇ ਹਾਂ। ਸਿਹਤ ਮੰਤਰੀ ਮਨਸੁਖ ਮਾਂਡਵੀਆ ਨੇ ਸ਼ੁੱਕਰਵਾਰ ਨੂੰ ਸੰਸਦ ‘ਚ ਇਹ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਕੋਰੋਨਾ (Corona) ਕਾਲ ਤੋਂ ਬਾਅਦ ਦਿਲ ਦਾ ਦੌਰਾ ਪੈਣ ਕਾਰਨ ਨੌਜਵਾਨਾਂ ਦੀ ਮੌਤ ਦੇ ਮਾਮਲੇ ਸਾਹਮਣੇ ਆਏ ਹਨ, ਪਰ ਇਸ ਦਾ ਕਾਰਨ ਕੀ ਹੈ,ਇਸ ਦੀ ਪੁਸ਼ਟੀ ਕਰਨ ਲਈ ਅਜੇ ਤੱਕ ਕੋਈ ਸਬੂਤ ਨਹੀਂ ਹੈ।

ਉਨ੍ਹਾਂ ਕਿਹਾ ਕਿ ਇਸ ਸਬੰਧੀ ICMR ਵੱਲੋਂ ਤਿੰਨ ਵੱਖ-ਵੱਖ ਅਧਿਐਨ ਕੀਤੇ ਜਾ ਰਹੇ ਹਨ। ਇਨ੍ਹਾਂ ਰਾਹੀਂ ਪਤਾ ਲਗਾਇਆ ਜਾਵੇਗਾ ਕਿ ਦਿਲ ਦਾ ਦੌਰਾ ਪੈਣ ਦੇ ਮਾਮਲੇ ਵਧਣ ਦਾ ਕਾਰਨ ਕੀ ਹੈ।ਦੇਸ਼ ਦੇ 40 ਹਸਪਤਾਲਾਂ ਅਤੇ ਖੋਜ ਕੇਂਦਰਾਂ ਵਿੱਚ 18 ਤੋਂ 45 ਸਾਲ ਦੀ ਉਮਰ ਦੇ ਵਿਅਕਤੀਆਂ ਦੀ ਅਚਾਨਕ ਮੌਤ ਦੇ ਮਾਮਲਿਆਂ ਦੀ ਜਾਂਚ ਕੀਤੀ ਜਾ ਰਹੀ ਹੈ।

ਸਿਹਤ ਮੰਤਰੀ ਮਨਸੁਖ ਮਾਂਡਵੀਆਸਿਹਤ ਮੰਤਰੀ ਮਨਸੁਖ ਮਾਂਡਵੀਆ

ਇਸ ਤੋਂ ਇਲਾਵਾ 30 ਕੋਵਿਡ-19 ਕਲੀਨਿਕਲ (Covid-19 Clinical) ਰਜਿਸਟਰੀ ਹਸਪਤਾਲਾਂ ਵਿਚ ਵੀ ਅਜਿਹੇ ਮਾਮਲਿਆਂ ‘ਤੇ ਅਧਿਐਨ ਚੱਲ ਰਿਹਾ ਹੈ। ਇਨ੍ਹਾਂ ‘ਚ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਕੀ 18 ਤੋਂ 45 ਸਾਲ ਦੀ ਉਮਰ ਦੇ ਲੋਕਾਂ ‘ਤੇ ਵੈਕਸੀਨ (Vaccine) ਦਾ ਕੋਈ ਅਸਰ ਹੋਇਆ ਹੈ ਜਾਂ ਨਹੀਂ। ਜਦੋਂਕਿ ਤੀਜਾ ਅਧਿਐਨ ਵਰਚੁਅਲ (Virtual) ਅਤੇ ਫਿਜ਼ੀਕਲ ਆਟੋਪਸੀ (Physical Autopsy) ਰਾਹੀਂ ਕੀਤਾ ਜਾ ਰਿਹਾ ਹੈ। ਇਸ ‘ਚ ਬਿਨਾਂ ਕਿਸੇ ਬੀਮਾਰੀ ਦੇ ਅਚਾਨਕ ਹੋਣ ਵਾਲੀਆਂ ਮੌਤਾਂ ਦਾ ਪਤਾ ਲਗਾਇਆ ਜਾ ਰਿਹਾ ਹੈ ਕਿ ਉਨ੍ਹਾਂ ਦੇ ਕਾਰਨ ਕੀ ਹੋ ਸਕਦੇ ਹਨ।

ਇਸ ਪ੍ਰੋਗਰਾਮ ਤਹਿਤ ਬੁਨਿਆਦੀ ਢਾਂਚੇ ਦੀ ਮਜ਼ਬੂਤੀ,ਮਨੁੱਖੀ ਵਸੀਲਿਆਂ ਦੀ ਸਿਰਜਣਾ,ਸਿਹਤ ਪ੍ਰੋਤਸਾਹਨ,ਲੋਕਾਂ ਦੀ ਜਾਂਚ,ਆਯੁਸ਼ਮਾਨ ਭਾਰਤ ਸਿਹਤ ਤੰਦਰੁਸਤੀ ਕੇਂਦਰਾਂ ਦੀ ਸਥਾਪਨਾ ਵਰਗੇ ਯਤਨ ਸ਼ਾਮਲ ਹਨ।ਇਸ ਤੋਂ ਇਲਾਵਾ 724 ਜ਼ਿਲ੍ਹਿਆਂ ਵਿੱਚ ਗੈਰ-ਸੰਚਾਰੀ ਰੋਗ ਕਲੀਨਿਕ,210 ਜ਼ਿਲ੍ਹਿਆਂ ਵਿੱਚ ਕਾਰਡੀਅਕ ਕੇਅਰ ਯੂਨਿਟ (Cardiac Care Unit) ਅਤੇ 326 ਜ਼ਿਲ੍ਹਿਆਂ ਵਿੱਚ ਡੇ ਕੇਅਰ ਸੈਂਟਰ (Day Care Center) ਸਥਾਪਤ ਕੀਤੇ ਜਾਣਗੇ।

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ ਚੰਡੀਗੜ...

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ ਲੁਧਿਆਣਾ 19 ਜੂਨ...

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ ਦਾ ਪਰਦਾਫਾਸ਼

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ...