ਦਿੱਲੀ, 02 ਨਵੰਬਰ (ਹਰਪ੍ਰੀਤ ਸਿੰਘ ਜੱਸੋਵਾਲ):- ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Delhi Chief Minister Arvind Kejriwal) ਨੇ ਦਿੱਲੀ (Delhi) ਦੇ ਸ਼ਰਾਬ ਨੀਤੀ ਘਪਲੇ ਦੇ ਮਾਮਲੇ ਵਿੱਚ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਅੱਗੇ ਪੇਸ਼ ਹੋਣਾ ਸੀ,ਪਰ ਉਸ ਨੇ ਈਡੀ (ED) ਨੂੰ ਪੱਤਰ ਭੇਜ ਕੇ ਸੰਮਨ ਵਾਪਸ ਲੈਣ ਲਈ ਕਿਹਾ ਹੈ,ਉਸ ਦਾ ਕਹਿਣਾ ਹੈ ਕਿ ਸੰਮਨ ਗੈਰ-ਕਾਨੂੰਨੀ ਅਤੇ ਰਾਜਨੀਤੀ ਤੋਂ ਪ੍ਰੇਰਿਤ ਹਨ,ਉਨ੍ਹਾਂ ਦੋਸ਼ ਲਾਇਆ ਕਿ ਸੰਮਨ ਭਾਜਪਾ ਦੇ ਇਸ਼ਾਰੇ ‘ਤੇ ਭੇਜੇ ਗਏ ਸਨ,30 ਅਕਤੂਬਰ ਨੂੰ ਈਡੀ ਨੇ ਉਸ ਨੂੰ ਸੰਮਨ ਭੇਜ ਕੇ ਪੇਸ਼ ਹੋਣ ਲਈ ਕਿਹਾ ਸੀ,ਈਡੀ (ED) ਨੇ ਸ਼ਰਾਬ ਨੀਤੀ ਘੁਟਾਲੇ ਦੇ ਮਾਮਲੇ ਵਿੱਚ ਦਾਇਰ ਚਾਰਜਸ਼ੀਟ ਵਿੱਚ ਅਰਵਿੰਦ ਕੇਜਰੀਵਾਲ ਦੇ ਨਾਂ ਦਾ ਵਾਰ-ਵਾਰ ਜ਼ਿਕਰ ਕੀਤਾ ਹੈ,ਇਸ ਸਾਲ ਅਪ੍ਰੈਲ ‘ਚ ਸੀਬੀਆਈ (CBI) ਨੇ ਇਸ ਮਾਮਲੇ ‘ਚ ਉਨ੍ਹਾਂ ਤੋਂ ਪੁੱਛਗਿੱਛ ਕੀਤੀ ਸੀ,ਮੀਡੀਆ ਰਿਪੋਰਟਾਂ ਮੁਤਾਬਕ ਅਰਵਿੰਦ ਕੇਜਰੀਵਾਲ ਅੱਜ ਮੱਧ ਪ੍ਰਦੇਸ਼ ‘ਚ ਵਿਧਾਨ ਸਭਾ ਚੋਣਾਂ (Assembly Elections) ਲਈ ਚੋਣ ਪ੍ਰਚਾਰ ‘ਚ ਹਿੱਸਾ ਲੈਣਗੇ,ਉਹ 3 ਅਤੇ 4 ਨਵੰਬਰ ਨੂੰ ਛੱਤੀਸਗੜ੍ਹ ਦੇ ਰਾਏਪੁਰ ਅਤੇ ਬਿਲਾਸਪੁਰ ਵਿੱਚ ਚੋਣ ਪ੍ਰਚਾਰ ਕਰਨਗੇ,ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਦੋਸ਼ ਹੈ ਕਿ ਇਹ ਈਡੀ ਸੰਮਨ ਉਨ੍ਹਾਂ ਨੂੰ ਚੋਣ ਪ੍ਰਚਾਰ ਤੋਂ ਰੋਕਣ ਲਈ ਭੇਜਿਆ ਗਿਆ ਹੈ ਅਤੇ ਇਹ ਸਭ ਭਾਜਪਾ ਕਰਵਾ ਰਹੀ ਹੈ।
ED ਸਾਹਮਣੇ ਪੇਸ਼ ਨਹੀਂ ਹੋਏ,ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ
Date: