ਪਟਿਆਲਾ, 02 ਅਕਤੂਬਰ, (ਹਰਪ੍ਰੀਤ ਸਿੰਘ ਜੱਸੋਵਾਲ):- ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Delhi Chief Minister Arvind Kejriwal) ਅੱਜ ਪੰਜਾਬ ਦੌਰੇ ‘ਤੇ ਹਨ,ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਗੜ੍ਹ ਮੰਨੇ ਜਾਂਦੇ ਪਟਿਆਲਾ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਇੱਕ ਰੈਲੀ ਵਿੱਚ ਸ਼ਾਮਲ ਹੋਣ ਜਾ ਰਹੇ ਹਨ, ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਉਨ੍ਹਾਂ ਦੇ ਨਾਲ ਹੋਣ ਜਾ ਰਹੇ ਹਨ,ਪਟਿਆਲਾ ਦੇ ਨਿਊ ਅਪੋਲੋ ਗਰਾਊਂਡ ‘ਚ ਆਮ ਆਦਮੀ ਪਾਰਟੀ ਵੱਲੋਂ ਰੈਲੀ ਕੀਤੀ ਜਾ ਰਹੀ ਹੈ,ਜਿਸ ਨੂੰ ‘ਆਮ ਆਦਮੀ ਪਾਰਟੀ’ ਕਨਵੀਨਰ ਅਰਵਿੰਦ ਕੇਜਰੀਵਾਲ ਸੰਬੋਧਨ ਕਰਨ ਜਾ ਰਹੇ ਹਨ,ਇਸ ਰੈਲੀ ਨੂੰ ਯਾਦਗਾਰ ਬਣਾਉਣ ਲਈ ਆਮ ਆਦਮੀ ਪਾਰਟੀ ਨੇ ਆਪਣੀ ਪੂਰੀ ਤਾਕਤ ਲਗਾ ਦਿੱਤੀ ਹੈ,ਹਰ ਵਿਧਾਨ ਸਭਾ ਹਲਕੇ ਤੋਂ ਆਗੂ 20-30 ਬੱਸਾਂ ਵਿੱਚ ਰੈਲੀ ਵਿੱਚ ਪੁੱਜਣਗੇ,ਇਸ ਰੈਲੀ ਨੂੰ ਸਫ਼ਲ ਬਣਾਉਣ ਲਈ ਸਾਰੇ ਸਰਕਲਾਂ ਵਿੱਚ ਪਾਰਟੀ ਆਗੂਆਂ ’ਤੇ ਜ਼ਿੰਮੇਵਾਰੀ ਤੈਅ ਕੀਤੀ ਗਈ ਹੈ,ਇਸ ਤੋਂ ਪਹਿਲਾਂ ਜਦੋਂ ਕੇਜਰੀਵਾਲ ਪੰਜਾਬ ਦੌਰੇ ‘ਤੇ ਆਏ ਸਨ ਤਾਂ ਉਨ੍ਹਾਂ ਨੇ ਸੂਬੇ ਦੇ ਉਦਯੋਗਪਤੀਆਂ ਨਾਲ ਮੁਲਾਕਾਤ ਕੀਤੀ ਸੀ।