Editor-In-Chief

spot_imgspot_img

ਡਿਪਟੀ ਕਮਿਸ਼ਨਰ Ashika Jain ਨੇ ਐਸ ਏ ਐਸ ਨਗਰ ਜ਼ਿਲ੍ਹੇ ਵਿੱਚ ਹੜ੍ਹ ਨਾਲ ਨੁਕਸਾਨੀਆਂ ਫ਼ਸਲਾਂ ਦੀ ਵਿਸ਼ੇਸ਼ ਗਿਰਦਾਵਰੀ ਕਰਨ ਦੇ ਆਦੇਸ਼ ਦਿੱਤੇ

Date:

SAS Nagar, July 28, 2023,(Harpreet Singh Jassowal):- ਡਿਪਟੀ ਕਮਿਸ਼ਨਰ ਆਸ਼ਿਕਾ ਜੈਨ (Deputy Commissioner Ashika Jain) ਨੇ ਐਸ.ਏ.ਐਸ.ਨਗਰ (SAS Nagar) ਜ਼ਿਲ੍ਹੇ ਵਿੱਚ ਹਾਲ ਹੀ ਵਿੱਚ ਆਏ ਹੜ੍ਹਾਂ ਕਾਰਨ ਹੋਏ ਫ਼ਸਲਾਂ ਦੇ ਨੁਕਸਾਨ ਦੀ ਵਿਸ਼ੇਸ਼ ਗਿਰਦਾਵਰੀ ਕਰਨ ਦੇ ਹੁਕਮ ਦਿੱਤੇ ਹਨ,ਉਨ੍ਹਾਂ ਸੂਬਾ ਸਰਕਾਰ ਵੱਲੋਂ ਫ਼ਸਲਾਂ ਦੇ ਨੁਕਸਾਨ ਦੀ ਵਿਸ਼ੇਸ਼ ਗਿਰਦਾਵਰੀ ਕਰਵਾਉਣ ਦੇ ਜਾਰੀ ਨਿਰਦੇਸ਼ਾਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਮੁਲਾਂਕਣ ਇੱਕ ਹਫ਼ਤੇ ਅੰਦਰ ਮੁਕੰਮਲ ਕਰ ਲਿਆ ਜਾਵੇ।ਉਨ੍ਹਾਂ ਕਿਹਾ ਕਿ ਹਰੇਕ ਪ੍ਰਭਾਵਿਤ ਵਿਅਕਤੀ ਦੇ ਨੁਕਸਾਨ ਦਾ ਮੁਲਾਂਕਣ ਧਿਆਨ ਨਾਲ ਰਿਕਾਰਡ ਕੀਤਾ ਜਾਵੇ ਅਤੇ ਕਿਸੇ ਨੂੰ ਵੀ ਛੱਡਿਆ ਨਾ ਜਾਵੇ।ਉਨ੍ਹਾਂ ਅੱਗੇ ਕਿਹਾ ਕਿ ਸਪੈਸ਼ਲ ਗਿਰਦਾਵਰੀ ਸਬੰਧੀ ਭਵਿੱਖ ਵਿੱਚ ਆਉਣ ਵਾਲੀਆਂ ਸ਼ਿਕਾਇਤਾਂ ਨੂੰ ਦੂਰ ਕਰਨ ਲਈ ਪਟਵਾਰੀਆਂ ਵੱਲੋਂ ਹੋਏ ਨੁਕਸਾਨ ਦਾ ਮੁਲਾਂਕਣ ਕਾਨੂੰਗੋ,ਸਰਕਲ ਮਾਲ ਅਫ਼ਸਰਾਂ ਅਤੇ ਉਪ ਮੰਡਲ ਮੈਜਿਸਟਰੇਟਾਂ (Sub Divisional Magistrates) ਅਤੇ ਹੋਰ ਉੱਚ ਮਾਲ ਅਧਿਕਾਰੀਆਂ ਵੱਲੋਂ ਵੀ ਤਸਦੀਕ ਕੀਤਾ ਜਾਵੇਗਾ।

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ ਚੰਡੀਗੜ...

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ ਲੁਧਿਆਣਾ 19 ਜੂਨ...

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ ਦਾ ਪਰਦਾਫਾਸ਼

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ...