Editor-In-Chief

spot_imgspot_img

ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਸਮਾਜਿਕ ਸੁਰੱਖਿਆ ਵਿਭਾਗ ਦੇ 5 ਕਲਰਕਾਂ ਨੂੰ ਸੌਂਪੇ ਨਿਯੁਕਤੀ ਪੱਤਰ

Date:

ਚੰਡੀਗੜ, 11 ਜਨਵਰੀ 2024,(ਹਰਪ੍ਰੀਤ ਸਿੰਘ ਜੱਸੋਵਾਲ):- ਮੁੱਖ ਮੰਤਰੀ ਭਗਵੰਤ ਸਿੰਘ ਮਾਨ (Chief Minister Bhagwant Singh Mann) ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਸਰਕਾਰੀ ਨੌਕਰੀ ਦੇਣ ਦੀ ਵਚਨਬੱਧਤਾ ਉਤੇ ਚੱਲਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ 5 ਕਲਰਕਾਂ ਨੂੰ ਆਪਣੇ ਪੰਜਾਬ ਸਿਵਲ ਸਕੱਤਰੇਤ ਵਿਖੇ ਸਥਿਤ ਦਫਤਰ, ਚੰਡੀਗੜ੍ਹ ਵਿਖੇ ਨਿਯੁਕਤੀ ਪੱਤਰ ਸੌਂਪੇ।

ਇਸ ਮੌਕੇ ਕੈਬਨਿਟ ਮੰਤਰੀ ਨੇ ਨਵ-ਨਿਯੁਕਤ ਮੁਲਾਜ਼ਮਾਂ ਨੂੰ ਵਧਾਈ ਦਿੰਦਿਆਂ ਇਮਾਨਦਾਰੀ ਨਾਲ ਕੰਮ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਇਹ ਵਿਭਾਗ ਸਮਾਜ ਦੇ ਵੱਖ-ਵੱਖ ਵਰਗਾ ਦੇ ਲੋਕਾਂ ਦੀ ਭਲਾਈ ਲਈ ਕੰਮ ਕਰਦਾ ਹੈ। ਇਸ ਲਈ ਮੁਲਾਜ਼ਮਾਂ ਦਾ ਵੀ ਫਰਜ਼ ਬਣਦਾ ਹੈ ਕਿ ਉਹ ਹਮੇਸ਼ਾ ਸੇਵਾ ਭਾਵਨਾ ਨਾਲ ਡਿਉਟੀ ਨਿਭਾਉਣ,ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Chief Minister Bhagwant Singh Mann) ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੰਜਾਬੀਆਂ ਨਾਲ ਕੀਤੇ ਵਾਅਦੇ ਅਨੁਸਾਰ ਰੁਜਗਾਰ ਦੇ ਨਵੇਂ ਮੌਕੇ ਪ੍ਰਦਾਨ ਕਰ ਰਹੀ ਹੈ ਤਾਂ ਜੋ ਨੌਜਵਾਨਾਂ ਨੂੰ ਆਪਣੇ ਸੁਪਨੇ ਪੂਰੇ ਕਰਨ ਲਈ ਵਿਦੇਸ਼ਾਂ ਵਿੱਚ ਨਾ ਜਾਣਾ ਪਵੇ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ (Punjab Govt) ਦੇ ਸੁਪਨੇ ਨੂੰ ਉਜਾਗਰ ਕਰਦਿਆਂ ਡਾ ਬਲਜੀਤ ਕੌਰ (Dr. Baljit Kaur) ਨੇ ਕਿਹਾ ਕਿ ਸਾਡੀ ਸੂਬਾ ਸਰਕਾਰ ਪੰਜਾਬ ਨੂੰ “ਰੰਗਲਾ ਪੰਜਾਬ” ਬਣਾਉਣ ਦੀ ਦਿਸ਼ਾ ਵਿੱਚ ਕੰਮ ਕਰ ਰਹੀ ਹੈ। ਜਿਸ ਕਾਰਨ ਪੰਜਾਬ ਸਰਕਾਰ ਵੱਲੋਂ ਆਪਣੇ ਕਾਰਜਕਾਲ ਦੌਰਾਨ 40 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਇਆ ਗਿਆ ਹੈ। ਇਸ ਮੌਕੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਡਿਪਟੀ ਡਾਇਰੈਕਟਰ ਸੁਖਦੀਪ ਸਿੰਘ ਝੱਜ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ ਚੰਡੀਗੜ...

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ ਲੁਧਿਆਣਾ 19 ਜੂਨ...

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ ਦਾ ਪਰਦਾਫਾਸ਼

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ...