Editor-In-Chief

spot_imgspot_img

ਜਲੰਧਰ ਵਿਚ ਡ੍ਰੋਨ ਉਡਾਉਣ ‘ਤੇ ਪਾਬੰਦੀ ਲਗਾਈ

Date:

ਜਲੰਧਰ,16 ਅਕਤੂਬਰ (ਹਰਪ੍ਰੀਤ ਸਿੰਘ ਜੱਸੋਵਾਲ):- ਜਲੰਧਰ ਵਿਚ ਡ੍ਰੋਨ ਉਡਾਉਣ (Flying The Drone) ‘ਤੇ ਪਾਬੰਦੀ ਲਗਾਈ ਗਈ ਹੈ,ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਹੁਕਮ ਜਾਰੀ ਕੀਤੇ ਹਨ,ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ (District Magistrate-Cum-Deputy Commissioner) ਵਿਸ਼ੇਸ਼ ਸਾਰੰਗਲ ਨੇ ਹੁਕਮ ਜਾਰੀ ਕੀਤਾ ਹੈ ਕਿ ਜਲੰਧਰ ਦੇ ਖੇਤਰਾਧਿਕਾਰ ਨੂੰ ‘ਨੋ ਡ੍ਰੋਨ ਜ਼ੋਨ’ ਐਲਾਨਿਆ ਗਿਆ ਹੈ ਤੇ ਡ੍ਰੋਨ (Drone) ਤੇ ਮਨੁੱਖ ਰਹਿਤ ਹਵਾਈ ਵਾਹਨ (ਯੂਏਵੀ) ਦੀ ਉਡਾਣ ‘ਤੇ ਤਤਕਾਲ ਪ੍ਰਭਾਵ ਨਾਲ ਸਖਤੀ ਨਾਲ ਪ੍ਰਤੀਬੰਧ ਲਗਾਇਆ ਜਾਵੇਗਾ।

ਫੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮੈਜਿਸਟ੍ਰੇਟ ਨੇ ਇਹ ਵੀ ਹੁਕਮ ਦਿੱਤਾ ਕਿ ਇਹ ਪਾਬੰਦੀ ਅੱਜ ਤੋਂ ਅਗਲੇ ਤਿੰਨ ਮਹੀਨਿਆਂ ਤੱਕ ਲਾਗੂ ਰਹੇਗੀ,ਕਾਨੂੰਨ ਵਿਵਸਥਾ ਬਣਾਏ ਰੱਖਣ ਤੇ ਇਕ ਹੀ ਉਦੇਸ਼ ਲਈ ਯੂਏਵੀ/ਡ੍ਰੋਨ ਦਾ ਇਸਤੇਮਾਲ ਕਰਨ ਵਿਚ ਸ਼ਾਮਲ ਪੁਲਿਸ ਤੇ ਸੀਮਾ ਸੁਰੱਖਿਆ ਬਲਾਂ ਨੂੰ ਯੂਏਵੀ/ਡ੍ਰੋਨ ਤਾਇਨਤ ਕਰਨ ਤੋਂ ਪਹਿਲਾਂ ਡੀਐੱਮ ਦਫਤਰ ਨੂੰ ਸੂਚਿਤ ਕਰਨਾ ਹੋਵੇਗਾ,ਪੁਲਿਸ ਕਮਿਸ਼ਨਰ (Commissioner of Police) ਤੇ ਐੱਸਐੱਸਪੀ ਜਲੰਧਰ ਦਿਹਾਤੀ ਇਸ ਹੁਕਮ ਨੂੰ ਲਾਗੂ ਕਰਨ ਨੂੰ ਯਕੀਨੀ ਬਣਾਉਣਗੇ।

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ ਚੰਡੀਗੜ...

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ ਲੁਧਿਆਣਾ 19 ਜੂਨ...

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ ਦਾ ਪਰਦਾਫਾਸ਼

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ...