Editor-In-Chief

spot_imgspot_img

ਚੰਡੀਗੜ੍ਹ ਦੇ ਸੈਕਟਰ 52 ਦੀ ਫਰਨੀਚਰ ਮਾਰਕੀਟ ਵਿਚ ਭਿਆਨਕ ਅੱਗ ਲੱਗਣ ਕਾਰਨ ਲੱਖਾਂ ਰੁਪਏ ਦਾ ਫਰਨੀਚਰ ਸੜ ਕੇ ਸੁਆਹ

Date:

ਚੰਡੀਗੜ੍ਹ, 30 ਜਨਵਰੀ (ਹਰਪ੍ਰੀਤ ਸਿੰਘ ਜੱਸੋਵਾਲ):-  ਚੰਡੀਗੜ੍ਹ ਦੇ ਸੈਕਟਰ 52 ਦੀ ਫਰਨੀਚਰ ਮਾਰਕੀਟ ਵਿਚ ਭਿਆਨਕ ਅੱਗ ਲੱਗਣ ਕਾਰਨ ਲੱਖਾਂ ਰੁਪਏ ਦਾ ਫਰਨੀਚਰ ਸੜ ਕੇ ਸੁਆਹ ਹੋ ਗਿਆ,ਸੈਕਟਰ-52 ਚੰਡੀਗੜ੍ਹ ਮੁਹਾਲੀ ਬਾਰਡਰ (Mohali Border) ‘ਤੇ ਹੈ,ਇਥੇ ਚੰਡੀਗੜ੍ਹ ਦੀ ਮਸ਼ਹੂਰ ਫਰਨੀਚਰ ਮਾਰਕੀਟ (Furniture Market) ਹੈ,ਮੰਗਲਵਾਰ ਸਵੇਰੇ ਕਰੀਬ 10 ਵਜੇ ਮਾਰਕੀਟ ਵਿਚ ਅੱਗ ਲੱਗ ਗਈ,ਫਿਲਹਾਲ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ,ਘਟਨਾ ਤੋਂ ਬਾਅਦ ਫਾਇਰ ਬ੍ਰਿਗੇਡ (Fire Brigade) ਦੀਆਂ 7 ਗੱਡੀਆਂ ਮੌਕੇ ‘ਤੇ ਪਹੁੰਚ ਗਈਆਂ,ਅੱਗ ‘ਤੇ ਕੁੱਝ ਹੱਦ ਤਕ ਕਾਬੂ ਪਾ ਲਿਆ ਗਿਆ ਹੈ,ਇਸ ਦੌਰਾਨ ਲੋਕਾਂ ਨੇ ਬਾਲਟੀਆਂ ਦੀ ਵਰਤੋਂ ਕਰਕੇ ਵੀ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ,ਘਟਨਾ ਤੋਂ ਬਾਅਦ ਆਸ-ਪਾਸ ਦੇ ਦੁਕਾਨਦਾਰਾਂ ਨੇ ਅਪਣਾ ਸਾਮਾਨ ਸੜਕ ‘ਤੇ ਰੱਖ ਦਿਤਾ ਹੈ,ਅੱਗਜ਼ਨੀ ਦੀ ਘਟਨਾ ਦਾ ਇਕ ਵੀਡੀਉ ਵੀ ਸਾਹਮਣੇ ਆਇਆ ਹੈ,ਜਿਸ ਵਿਚ ਕਾਫੀ ਦੂਰ ਤਕ ਧੂੰਆਂ ਅਤੇ ਅੱਗ ਦੀਆਂ ਲਪਟਾਂ ਦਿਖਾਈ ਦੇ ਰਹੀਆਂ ਹਨ,ਦੱਸ ਦੇਈਏ ਕਿ ਚੰਡੀਗੜ੍ਹ ਦੀ ਫਰਨੀਚਰ ਮਾਰਕੀਟ (Furniture Market) ਵਿਚ ਅਕਸਰ ਅੱਗ ਦੀਆਂ ਘਟਨਾਵਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ,ਇਥੇ ਜ਼ਿਆਦਾਤਰ ਦੁਕਾਨਾਂ ਟੀਨ ਦੇ ਸ਼ੈੱਡਾਂ ਦੀਆਂ ਬਣੀਆਂ ਹੋਈਆਂ ਹਨ।

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ ਚੰਡੀਗੜ...

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ ਲੁਧਿਆਣਾ 19 ਜੂਨ...

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ ਦਾ ਪਰਦਾਫਾਸ਼

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ...