Chandigarh,06 Aug,(Harpreet Singh Jassowal):- ਭੂਚਾਲ ਨੇ ਇੱਕ ਵਾਰ ਫਿਰ ਧਰਤੀ ਨੂੰ ਹਿਲਾ ਕੇ ਰੱਖ ਦਿੱਤਾ ਹੈ,ਇਸ ਦੇ ਝਟਕੇ ਦਿੱਲੀ-ਐਨਸੀਆਰ (Delhi-NCR) ਅਤੇ ਭਾਰਤ ਦੇ ਕਈ ਹੋਰ ਰਾਜਾਂ ਵਿੱਚ ਮਹਿਸੂਸ ਕੀਤੇ ਗਏ,ਦਿੱਲੀ-NCR ਤੋਂ ਇਲਾਵਾ,ਪੰਜਾਬ,ਹਰਿਆਣਾ ਹਿਮਾਚਲ ਪ੍ਰਦੇਸ਼ ਅਤੇ ਜੰਮੂ-ਕਸ਼ਮੀਰ ਵਿੱਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ,ਇਸ ਦੇ ਨਾਲ ਹੀ ਪੂਰੀ ਦੁਨੀਆ ‘ਚ ਭੂਚਾਲ ਦਾ ਅਸਰ ਵੀ ਦੇਖਣ ਨੂੰ ਮਿਲਿਆ ਹੈ,ਰਾਤ ਕਰੀਬ 9.30 ਵਜੇ ਆਏ ਭੂਚਾਲ ਦਾ ਕੇਂਦਰ ਅਫਗਾਨਿਸਤਾਨ ਦੇ ਹਿੰਦੂਕੁਸ਼ ‘ਚ ਸੀ।
ਪਾਕਿਸਤਾਨ ਅਤੇ ਅਫਗਾਨਿਸਤਾਨ ਵਿਚ ਵੀ ਭੂਚਾਲ ਕਾਰਨ ਧਰਤੀ ਹਿੱਲ ਗਈ,ਇਸ ਦੇ ਨਾਲ ਹੀ ਜੰਮੂ-ਕਸ਼ਮੀਰ ਰਿਕਟਰ ਪੈਮਾਨੇ ‘ਤੇ ਭੂਚਾਲ ਦੀ ਤੀਬਰਤਾ 5.8 ਸੀ,ਰਾਹਤ ਦੀ ਗੱਲ ਇਹ ਹੈ ਕਿ ਹੁਣ ਤੱਕ ਕਿਧਰੋਂ ਵੀ ਜਾਨੀ ਜਾਂ ਮਾਲੀ ਨੁਕਸਾਨ ਦੀ ਖ਼ਬਰ ਨਹੀਂ ਆ ਰਹੀ ਹੈ,ਇਸਲਾਮਾਬਾਦ,ਲਾਹੌਰ ਸਮੇਤ ਪਾਕਿਸਤਾਨ ਦੇ ਵੱਖ-ਵੱਖ ਹਿੱਸਿਆਂ ‘ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ।